Home » ਐੱਸ. ਡੀ. ਕਾਲਜ ਵਿੱਦਿਅਕ ਸੰਸਥਾਵਾਂ ਦੀਆਂ 64ਵੀਆਂ ਸਾਲਾਨਾ ਖੇਡਾਂ ਸ਼ੁਰੂ

ਐੱਸ. ਡੀ. ਕਾਲਜ ਵਿੱਦਿਅਕ ਸੰਸਥਾਵਾਂ ਦੀਆਂ 64ਵੀਆਂ ਸਾਲਾਨਾ ਖੇਡਾਂ ਸ਼ੁਰੂ

by Rakha Prabh
22 views


ਬਰਨਾਲਾ, 6 ਮਾਰਚ – ਐੱਸ. ਡੀ. ਕਾਲਜ ਵਿੱਦਿਅਕ ਸੰਸਥਾਵਾਂ ਦੀਆਂ ਦੋ ਰੋਜ਼ਾ 64ਵੀਆਂ ਸਾਲਾਨਾ ਖੇਡਾਂ ਸ਼ਾਨੋ-ਸ਼ੌਕਤ ਨਾਲ ਸ਼ੁਰੂ ਹੋ ਗਈਆਂ ਹਨ। ਪਹਿਲੇ ਦਿਨ ਮੁੱਖ ਮਹਿਮਾਨ ਵਜੋਂ ਐੱਸ.ਪੀ. (ਐੱਚ) ਬਰਨਾਲਾ ਸ੍ਰੀ ਜਗਦੀਸ਼ ਬਿਸ਼ਨੋਈ ਸ਼ਾਮਲ ਹੋਏ। ਉਹਨਾਂ ਨੇ ਇਹਨਾਂ ਖੇਡਾਂ ਵਿੱਚ ਹਿੱਸਾ ਲੈਣ ਵਾਲੇ ਐੱਸ. ਡੀ. ਪੋਸਟ ਗ੍ਰੈਜੂਏਟ ਕਾਲਜ, ਐੱਸ.ਡੀ. ਕਾਲਜ ਆਫ਼ ਐਜੂਕੇਸ਼ਨ, ਐੱਸ.ਡੀ. ਕਾਲਜ ਆਫ਼ ਫਾਰਮੇਸੀ, ਐੱਸ. ਡੀ. ਕਾਲਜ ਆਫ਼ ਡੀ. ਫ਼ਾਰਮੇਸੀ, ਐੱਸ. ਡੀ. ਕਾਲਜ ਆਫ਼ ਡੀ ਫ਼ਾਰਮੇਸੀ (ਆਯੁਰਵੈਦਿਕ) ਅਤੇ ਡਾ. ਰਘੂਬੀਰ ਪ੍ਰਕਾਸ਼ ਐੱਸ. ਡੀ. ਸੀਨੀ. ਸੈਕੰਡਰੀ ਸਕੂਲ ਦੇ ਵਿਦਿਆਰਥੀ ਖਿਡਾਰੀਆਂ ਤੋਂ ਸ਼ਾਨਦਾਰ ਮਾਰਚ ਪਾਸਟ ਦੀ ਸਲਾਮੀ ਲੈਂਦੇ ਹੋਏ ਖੇਡਾਂ ਦਾ ਰਸਮੀ ਉਦਘਾਟਨ ਕੀਤਾ। ਮਾਰਚ ਪਾਸਟ ਦੀ ਅਗਵਾਈ ਯੂਨੀਵਰਸਿਟੀ ਅਤੇ ਰਾਸ਼ਟਰੀ ਪੱਧਰ ‘ਤੇ ਖੇਡਾਂ ਵਿੱਚ ਪ੍ਰਾਪਤੀਆਂ ਕਰਨ ਵਾਲੇ ਖਿਡਾਰੀਆਂ ਨੇ ਕੀਤੀ। ਸ੍ਰੀ ਬਿਸ਼ਨੋਈ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਆਪਣੀ ਨਿੱਜੀ ਜ਼ਿੰਦਗੀ ਦੇ ਤਜਰਬੇ ਸਾਂਝੇ ਕੀਤੇ। ਉਨ•ਾਂ ਕਿਹਾ ਕਿ ਜ਼ਿੰਦਗੀ ਦਾ ਪੈਂਡਾ ਆਸਾਨ ਨਹੀਂ ਹੈ, ਪਰ ਸਾਨੂੰ ਘਬਰਾਉਣ ਦੀ ਜਗ•ਾ ਉਨ•ਾਂ ਦਾ ਡੱਟ ਕੇ ਮੁਕਾਬਲਾ ਕਰਨਾ ਚਾਹੀਦਾ ਹੈ ਅਤੇ ਖੇਡਾਂ ਸਾਡੇ ਅੰਦਰ ਹਮੇਸ਼ਾ ਔਕੜਾਂ ਦਾ ਸਾਹਮਣਾ ਕਰਨ ਦਾ ਹੌਸਲਾ ਭਰਦੀਆਂ ਹਨ। ਸੰਸਥਾ ਦੇ ਜਨਰਲ ਸਕੱਤਰ ਸ੍ਰੀ ਜਤਿੰਦਰ ਨਾਥ ਸ਼ਰਮਾ ਨੇ ਮੁੱਖ ਮਹਿਮਾਨ ਦਾ ਸਵਾਗਤ ਕਰਦਿਆਂ ਕਿਹਾ ਕਿ ਉਨ•ਾਂ ਨੂੰ ਵਿਸ਼ਵਾਸ ਹੈ ਕਿ ਵਿਦਿਆਰਥੀ ਸ੍ਰੀ ਬਿਸ਼ਨੋਈ ਦੀ ਸ਼ਖਸੀਅਤ ਤੋਂ ਪ੍ਰੇਰਨਾ ਲੈ ਕੇ ਭਵਿੱਖ ਵਿੱਚ ਨਾਮਣਾ ਖੱਟਣਗੇ। ਉਹਨਾਂ ਵਿਦਿਆਰਥੀਆਂ ਨੂੰ ਖੇਡ ਭਾਵਨਾ ਨਾਲ ਖੇਡਣ ਦਾ ਸੁਨੇਹਾ ਦਿੰਦਿਆਂ ਕਿਹਾ ਕਿ ਸਾਨੂੰ ਕਦੇ ਵੀ ਜਿੱਤ ਦਾ ਘੁਮੰਡ ਨਹੀਂ ਕਰਨਾ ਚਾਹੀਦਾ ਅਤੇ ਨਾ ਹੀ ਹਾਰ ਤੋਂ ਦੁਖੀ ਹੋਣਾ ਚਾਹੀਦਾ ਹੈ। ਅਖ਼ੀਰ ਵਿਚ ਮੁੱਖ ਮਹਿਮਾਨ ਵੱਲੋਂ ਕਾਲਜ ਦੇ ਵੱਖ-ਵੱਖ ਖੇਤਰਾਂ ‘ਚ ਮੱਲ•ਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਇਹ ਖੇਡਾਂ ਡਾ. ਬਹਾਦਰ ਸਿੰਘ, ਪ੍ਰੋ. ਬਲਵਿੰਦਰ ਕੁਮਾਰ ਸ਼ਰਮਾ, ਪ੍ਰੋ. ਜਸਵਿੰਦਰ ਕੌਰ ਅਤੇ ਲੈਕ. ਗਗਨਦੀਪ ਕੌਰ ਦੀ ਦੇਖ ਰੇਖ ਵਿਚ ਕਰਵਾਈਆਂ ਜਾ ਰਹੀਆਂ ਹਨ।
ਇਸ ਖੇਡ ਮੇਲੇ ‘ਚ ਹੋਰਨਾਂ ਤੋਂ ਇਲਾਵਾ ਐੱਸ. ਡੀ. ਕਾਲਜ ਪ੍ਰਬੰਧਕੀ ਕਮੇਟੀ ਦੇ ਉਪ ਪ੍ਰਧਾਨ ਸ੍ਰੀ ਨਰੇਸ਼ ਸਿੰਗਲਾ, ਜਨਰਲ ਸਕੱਤਰ ਸ੍ਰੀ ਜਤਿੰਦਰ ਨਾਥ ਸ਼ਰਮਾ­ ਡਾਇਰੈਕਟਰ ਸ੍ਰੀ ਹਰਦਿਆਲ ਸਿੰਘ ਅੱਤਰੀ­ ਵਿੱਤ ਸਕੱਤਰ ਡਾ. ਮੁਕੰਦ ਲਾਲ ਬਾਂਸਲ­ ਮੈਂਬਰ ਸ੍ਰੀ ਰਾਹੁਲ ਅੱਤਰੀ­ ਮੈਂਬਰ ਸ੍ਰੀ ਭੂਸ਼ਣ ਬਾਂਸਲ­ ਪ੍ਰਿੰਸੀਪਲ ਡਾ. ਰਮਾ ਸ਼ਰਮਾ, ਪ੍ਰਿੰਸੀਪਲ ਡਾ. ਤਪਨ ਕੁਮਾਰ ਸਾਹੂ, ਪਿੰ੍ਰਸੀਪਲ ਡਾ. ਵਿਜੈ ਬਾਂਸਲ, ਪਿੰ੍ਰਸੀਪਲ ਰਾਕੇਸ਼ ਗਰਗ, ਪ੍ਰਿੰਸੀਪਲ ਕਸ਼ਮੀਰ ਸਿੰਘ, ਸ਼ਹਿਰ ਦੇ ਪਤਵੰਤੇ, ਸਾਰੀਆਂ ਸੰਸਥਾਵਾਂ ਦਾ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ਼ ਦੇ ਨਾਲ-ਨਾਲ ਵੱਡੀ ਗਿਣਤੀ ਵਿਚ ਵਿਦਿਆਰਥੀ ਹਾਜ਼ਰ ਸਨ। ਸਰੀਰਕ ਸਿੱਖਿਆ ਵਿਭਾਗ ਦੇ ਮੁਖੀ ਪ੍ਰੋ. ਬਹਾਦਰ ਸਿੰਘ ਨੇ ਧੰਨਵਾਦੀ ਸ਼ਬਦ ਕਹਿੰਦਿਆਂ ਵਿਸ਼ਵਾਸ ਦਵਾਇਆ ਕਿ ਸੰਸਥਾ ਸਿੱਖਿਆ ਅਤੇ ਖੇਡਾਂ ਦੇ ਖੇਤਰ ਵਿਚ ਇਸੇ ਤਰ•ਾਂ ਬੁਲੰਦੀਆਂ ਹਾਸਲ ਕਰਨ ਲਈ ਯਤਨਸ਼ੀਲ ਰਹੇਗੀ। ਸਟੇਜ ਸਕੱਤਰ ਦੇ ਫਰਾਇਜ਼ ਡਾ. ਰੀਤੂ ਅੱਗਰਵਾਲ ਨੇ ਬਿਹਤਰੀਨ ਢੰਗ ਨਾਲ ਅਦਾ ਕੀਤੇ। ਪਹਿਲੇ ਦਿਨ ਵੱਖ-ਵੱਖ ਦੌੜਾਂ­ ਲੰਮੀ ਛਾਲ­ ਉੱਚੀ ਛਾਲ­ ਸ਼ਾਟਪੁਟ ਅਤੇ ਜੈਵਲਿਨ ਥਰੋਅ ਦੇ ਆਰੰਭਿਕ ਮੁਕਾਬਲੇ ਕਰਵਾਏ ਗਏ।

Related Articles

Leave a Comment