Home » ਸਰਕਾਰੀ ਮਿਡਲ ਸਕੂਲ ਲੋਹਕੇ ਖੁਰਦ ਦੇ ਸਟਾਫ਼ ਨੇ ਮਿਡਲ ਸਕੂਲਾਂ ਨੂੰ ਬੰਦ ਕਰਨ ਅਤੇ ਪੇਸ਼ ਕੀਤੇ ਬਜਟ ਚ ਮੁਲਾਜ਼ਮ ਵਰਗ ਨੂੰ ਕੁਝ ਨਾ ਦੇਣ ਦੇ ਵਿਰੋਧ ਚ ਬਜਟ ਦੀਆਂ ਕਾਪੀਆਂ ਸਾੜੀਆਂ

ਸਰਕਾਰੀ ਮਿਡਲ ਸਕੂਲ ਲੋਹਕੇ ਖੁਰਦ ਦੇ ਸਟਾਫ਼ ਨੇ ਮਿਡਲ ਸਕੂਲਾਂ ਨੂੰ ਬੰਦ ਕਰਨ ਅਤੇ ਪੇਸ਼ ਕੀਤੇ ਬਜਟ ਚ ਮੁਲਾਜ਼ਮ ਵਰਗ ਨੂੰ ਕੁਝ ਨਾ ਦੇਣ ਦੇ ਵਿਰੋਧ ਚ ਬਜਟ ਦੀਆਂ ਕਾਪੀਆਂ ਸਾੜੀਆਂ

by Rakha Prabh
81 views

ਜ਼ੀਰਾ 6 ਮਾਰਚ ( ਗੁਰਪ੍ਰੀਤ ਸਿੱਧੂ ) ਪੰਜਾਬ ਦੇ ਅਧਿਆਪਕਾਂ, ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਦੇ ਨਿਪਟਾਰੇ ਲਈ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝੇ ਫਰੰਟ ਨਾਲ ਮੀਟਿੰਗ ਨਾ ਕਰਨ, ਮੰਗਾਂ ਦੀ ਪੂਰਤੀ ਲਈ ਬਜਟ ਵਿੱਚ ਕੋਈ ਤਜਵੀਜ਼ ਨਾ ਰੱਖਣ, ਪੰਜਾਬ ਦੇ ਲੋਕਾਂ ਤੋਂ ਸਿੱਖਿਆ ਦਾ ਹੱਕ ਖੋਹਣ ਲਈ ਮਿਡਲ ਸਕੂਲਾਂ ਨੂੰ ਬੰਦ ਕਰਨ ਦੀ ਤਜਵੀਜ਼ ਵਿਰੁੱਧ ਅਤੇ ਕੰਪਿਊਟਰ ਅਧਿਆਪਕਾਂ ਤੇ ਕੀਤੇ ਤਸ਼ੱਦਦ ਵਿਰੁੱਧ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝੇ ਫਰੰਟ ਵੱਲੋਂ ਦਿਤੇ ਗਏ ਸੱਦੇ ਤੇ ਅੱਜ ਸਰਕਾਰੀ ਮਿਡਲ ਸਕੂਲ ਲੋਹਕੇ ਖੁਰਦ ਦੇ ਸਮੂਹ ਸਟਾਫ਼ ਨੇ ਪੰਜਾਬ ਸਰਕਾਰ ਦੇ ਬਜਟ ਦੀਆਂ ਕਾਪੀਆਂ ਸਾੜ ਕੇ ਰੋਸ ਪ੍ਰਦਰਸ਼ਨ ਕੀਤਾ l ਇਸ ਮੌਕੇ ਸਕੂਲ ਮੁਖੀ ਬਲਵਿੰਦਰ ਸਿੰਘ ਭੁੱਟੋ, ਮੈਡਮ ਹਰਜੀਤ ਕੌਰ, ਸੁਲੱਖਣ ਸਿੰਘ, ਚੰਦਰ ਕੁਮਾਰ ਦਿਉੜਾ, ਮਿਡ ਡੇ ਮੀਲ ਵਰਕਰਾਂ ਮਨਦੀਪ ਕੌਰ ਅਤੇ ਜਸਬੀਰ ਕੌਰ ਹਾਜ਼ਰ ਸਨ l

Related Articles

Leave a Comment