ਦਲਜੀਤ ਕੌਰ
ਪਟਿਆਲਾ, 7 ਮਾਰਚ,
ਸੰਯੁਕਤ ਕਿਸਾਨ ਮੋਰਚਾ ਪਟਿਆਲਾ ਦੀ ਮੀਟਿੰਗ ਗੁਰਦਵਾਰਾ ਦੂਖ ਨਿਵਾਰਨ ਵਿਖੇ ਕਿਸਾਨ ਆਗੂ ਦਵਿੰਦਰ ਸਿੰਘ ਪੂਨੀਆ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਸਰਬ ਸੰਮਤੀ ਨਾਲ 14 ਮਾਰਚ ਦੀ ਸੰਯੁਕਤ ਕਿਸਾਨ ਮੋਰਚੇ ਵੱਲੋਂ ਕੀਤੀ ਜਾ ਰਹੀ ਮਹਾਂਪੰਚਾਇਤ ਵਿਚ ਸ਼ਾਮਲ ਹੋਣ ਲਈ ਰੇਲਾਂ ਰਾਂਹੀ ਇਕ ਦਿਨ ਪਹਿਲਾਂ ਕੂਚ ਕਰਨ ਦਾ ਫੈਸਲਾ ਕੀਤਾ ਗਿਆ। ਵੱਖ-ਵੱਖ ਜੱਥੇਬੰਦੀਆਂ ਦੇ ਆਗੂਆਂ ਵੱਲੋਂ ਦਿੱਤੇ ਗਏ ਕੋਟੇ ਤੋਂ ਵਧ ਕਿਸਾਨ ਸ਼ਾਮਲ ਕਰਵਾਉਣ ਦਾ ਭਰੋਸਾ ਦਿੱਤਾ ਗਿਆ।
ਮੀਟਿੰਗ ਵਿਚ ਕੇਂਦਰ ਸਰਕਾਰ ਵੱਲੋਂ ਮੰਨੀਆਂ ਗਈਆਂ ਮੰਗਾਂ, ਜਿਨਾਂ ਵਿਚ ਐੱਮਐੱਸਪੀ ਦੀ ਕਾਨੂੰਨਨ ਗਾਰੰਟੀ, ਕਿਸਾਨਾਂ ਤੇ ਮਜਦੂਰਾਂ ਦੀ ਕਰਜਾ ਮੁਕਤੀ, ਲਖਮੀਰਪੁਰ ਖੀਰੀ ਵਿਚ ਕਿਸਾਨਾਂ ਦੇ ਕਾਤਲਾਂ ਨੂੰ ਸਜਾਵਾਂ, ਕਿਸਾਨਾਂ ਦੇ ਪੁਲਿਸ ਕੇਸਾਂ ਦਾ ਨਿਪਟਾਰਾ, ਪੰਜਾਬ ਦੀ ਆਰਥਿਕ ਪਾਬੰਦੀ ਦਾ ਖਾਤਮਾ ਆਦਿ ਤੇ ਗਹਿਰ ਗੰਭੀਰ ਚਰਚਾ ਵੀ ਕੀਤੀ ਗਈ। ਕਿਸਾਨ ਆਗੂਆਂ ਵੱਲੋਂ ਪਿੰਡਾਂ ਵਿਚ ਮੀਟਿੰਗਾਂ ਕਰਕੇ, ਕਿਸਾਨਾਂ ਦੇ ਘਰ ਘਰ ਜਾ ਕੇ ਦਿੱਲੀ ਜਾਣ ਦੇ ਐਕਸ਼ਨ ਵਿਚ ਸ਼ਾਮਲ ਹੋਣ ਲਈ ਬੱਝਵੀਂ ਲਾਮਬੰਦੀ ਕਰਨ ਦਾ ਫੈਸਲਾ ਕੀਤਾ ਗਿਆ। ਮੀਟਿੰਗ ਵਿਚ ਇਸ ਸ਼ਾਂਤਮਈ ਅੰਦੋਲਨ ਵਿਚ ਪੂਰਨ ਜਾਬਤੇ ਵਿਚ ਰਹਿ ਕੇ ਸ਼ਾਮਲ ਹੋਣ ਲਈ ਪਰਚਾਰਨ ਦਾ ਮਤਾ ਵੀ ਪਾਸ ਕੀਤਾ ਗਿਆ।
ਮੀਟਿੰਗ ਵਿਚ ਹੋਰਨਾਂ ਤੋਂ ਇਲਾਵਾ ਹਰਦੀਪ ਸਿੰਘ ਘਨੁੜਕੀ, ਧਰਮਪਾਲ ਸੀਲ, ਕੁਲਵੰਤ ਸਿੰਘ ਮੌਲਵੀਵਾਲਾ, ਪਵਨ ਕੁਮਾਰ ਸ਼ੋਗਲਪੁਰ, ਹਰੀ ਸਿੰਘ, ਘੁੰਮਣ ਸਿੰਘ, ਨਰਿੰਦਰ ਸਿੰਘ ਲੇਹਲਾਂ, ਹਜੂਰਾ ਸਿੰਘ, ਗੁਰਚਰਨ ਸਿੰਘ, ਗੁਰਦੀਪ ਸਿੰਘ, ਗੁਰਪਰੀਤ ਸਿੰਘ, ਗੁਰਦੇਵ ਸਿੰਘ, ਲਖਵਿੰਦਰ ਸਿੰਘ, ਇਕਬਾਲ ਸਿੰਘ ਮੰਡੌਲੀ, ਮਹਿੰਦਰ ਸਿੰਘ, ਅਮਰਜੀਤ ਸਿੰਘ ਘਨੁੜਕੀ, ਸਵਿੰਦਰ ਸਿੰਘ ਭਾਂਖਰ, ਚਰਨਜੀਤ ਸਿੰਘ, ਦਰਸ਼ਨ ਸਿੰਘ ਬੇਲੂਮਾਜਰਾ, ਗੁਲਜਾਰ ਸਿੰਘ, ਭੁਪਿੰਦਰ ਸਿੰਘ, ਪਰੀਤਮ ਸਿੰਘ ਅਵਤਾਰ ਸਿੰਘ ਅਤੇ ਹੋਰ ਕਿਸਾਨ ਆਗੂ ਸ਼ਾਮਲ ਹੋਏ।