Home » ਮਾਨ ਨੇ ਸ਼ਹਿਰੀ ਖੇਤਰਾਂ ‘ਚ ਲੋਕ ਸੇਵਾ ਕੈਂਪਾਂ ਦੀ ਕਰਵਾਈ ਆਰੰਭਤਾ

ਮਾਨ ਨੇ ਸ਼ਹਿਰੀ ਖੇਤਰਾਂ ‘ਚ ਲੋਕ ਸੇਵਾ ਕੈਂਪਾਂ ਦੀ ਕਰਵਾਈ ਆਰੰਭਤਾ

by Rakha Prabh
19 views
ਫਗਵਾੜਾ 7 ਮਾਰਚ (ਸ਼ਿਵ ਕੋੜਾ)
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ ਅਨੁਸਾਰ ਆਮ ਲੋਕਾਂ ਨੂੰ ਸਰਕਾਰੀ ਦਫਤਰਾਂ ਨਾਲ ਸਬੰਧਤ ਕੰਮ ਘਰ ਬੈਠੇ ਹੀ ਕਰਵਾਉਣ ਦੀ ਸਹੂਲਤ ਪ੍ਰਦਾਨ ਕਰਨ ਦੇ ਮੰਤਵ ਨਾਲ ਸ਼ਹਿਰ ਦੇ ਵੱਖ-ਵੱਖ ਖੇਤਰਾਂ ‘ਚ ਲੋਕ ਸੇਵਾ ਕੈਂਪਾਂ ਦੀ ਲੜੀ ਦੀ ਆਰੰਭਤਾ ਅੱਜ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਜੋਗਿੰਦਰ ਸਿੰਘ ਮਾਨ ਵੱਲੋਂ ਕਰਵਾਈ ਗਈ। ਇਸ ਦੌਰਾਨ ਉਨ੍ਹਾਂ ਸੀ.ਆਰ.ਪੀ. ਕਲੋਨੀ, ਅਰਬਨ ਅਸਟੇਟ, ਚਾਚੋਕੀ ਅਤੇ ਸੰਤ ਨਗਰ ਦੇ ਲੋਕਾਂ ਦੀ ਸਹੂਲਤ ਲਈ ਲਗਾਏ ਗਏ ਕੈਂਪਾਂ ਦੇ ਕੰਮ ਦਾ ਜਾਇਜ਼ਾ ਵੀ ਲਿਆ ਅਤੇ ਤਸੱਲੀ ਦਾ ਪ੍ਰਗਟਾਵਾ ਕੀਤਾ। ਮਾਨ ਨੇ ਦੱਸਿਆ ਕਿ ਪਹਿਲਾਂ ਪੇਂਡੂ ਖੇਤਰ ਵਿੱਚ ਰੋਜਾਨਾ ਕੈਂਪ ਲਗਾ ਕੇ ਚਾਰ-ਚਾਰ ਪਿੰਡਾਂ ਨੂੰ ਕਵਰ ਕੀਤਾ ਗਿਆ। ਜਿੱਥੇ ਹਜ਼ਾਰਾਂ ਲੋਕਾਂ ਨੇ ਇਨ੍ਹਾਂ ਕੈਂਪਾਂ ਦਾ ਭਰਪੂਰ ਲਾਹਾ ਲਿਆ। ਹੁਣ ਸ਼ਹਿਰੀ ਖੇਤਰਾਂ ਵਿੱਚ ਵੀ ਵਾਰਡ ਪੱਧਰ ’ਤੇ ਚਾਰ-ਚਾਰ ਇਲਾਕੇ ਕਵਰ ਕੀਤੇ ਜਾਣਗੇ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਪੁਰਜ਼ੋਰ ਅਪੀਲ ਕੀਤੀ ਕਿ ਉਹ ਭਗਵੰਤ ਮਾਨ ਸਰਕਾਰ ਦੀ ਇਸ ਮੁਹਿਮ ਦਾ ਵੱਧ ਤੋਂ ਵੱਧ ਲਾਭ ਉਠਾਉਣ। ਇਸ ਦੌਰਾਨ ਸੰਯੁਕਤ ਕਮਿਸ਼ਨਰ ਕੁਲਪ੍ਰੀਤ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਹਰੇਕ ਕੈਂਪ ‘ਚ ਵਿੱਚ ਜਨਮ ਸਰਟੀਫਿਕੇਟ, ਮੌਤ ਸਰਟੀਫਿਕੇਟ ਬਣਾਉਣ ਜਾਂ ਸੋਧ, ਜਾਤੀ ਸਰਟੀਫਿਕੇਟ, ਪੈਨਸ਼ਨ ਸਕੀਮ ਦੇ ਲਾਭ, ਵਿਆਹ ਰਜਿਸਟਰੇਸ਼ਨ, ਅਪੰਗਤਾ ਸਰਟੀਫਿਕੇਟ, ਫਰਦ ਆਦਿ ਸਮੇਤ 44 ਪ੍ਰਕਾਰ ਦੀਆਂ ਸਹੂਲਤਾਂ ਦਾ ਲਾਭ ਉਠਾਇਆ ਜਾ ਸਕਦਾ ਹੈ। ਇਸ ਤੋਂ ਇਲਾਵਾ ਹੈਲਪਲਾਈਨ ਨੰਬਰ 1076 ’ਤੇ ਕਾਲ ਕਰਕੇ ਵੀ ਕੋਈ ਵੀ ਲੋੜਵੰਦ ਘਰ ਬੈਠੇ ਹੀ ਸਹੂਲਤਾਂ ਦਾ ਲਾਭ ਲੈ ਸਕਦਾ ਹੈ। ਇਸ ਮੌਕੇ ਵਿਭਾਗੀ ਅਧਿਕਾਰੀ ਰਾਜੇਸ਼ ਚੋਪੜਾ ਐਸ.ਈ., ਰਮਨ ਕੌਸ਼ਲ, ਕੇ.ਜੀ. ਬੱਬਰ ਤੋਂ ਇਲਾਵਾ ‘ਆਪ’ ਦੇ ਸੀਨੀਅਰ ਆਗੂ ਹਰਮੇਸ਼ ਪਾਠਕ, ਬਲਾਕ ਪ੍ਰਧਾਨ ਬਲਬੀਰ ਠਾਕੁਰ, ਰਾਜੇਸ਼ ਕੌਲਸਰ, ਨਰੇਸ਼ ਸ਼ਰਮਾ, ਚਮਨ ਲਾਲ, ਸਰਬਜੀਤ ਸਿੰਘ, ਗੁਰਪ੍ਰੀਤ ਕੌਰ, ਸੁਖਦੇਵ ਸਿੰਘ, ਨਿਰਮਲ ਸਿੰਘ, ਇੰਦਰਜੀਤ ਪੀਪਾਰੰਗੀ, ਅਨਿਲ ਪਾਂਡੇ, ਅਵਤਾਰ ਪਾਂਡੇ, ਅਮਨਿੰਦਰ ਸਿੰਘ, ਰਣਬੀਰ ਸਿੰਘ, ਮਨਪ੍ਰੀਤ ਸਿੰਘ ਆਦਿ ਹਾਜ਼ਰ ਸਨ।

Related Articles

Leave a Comment