Home » ਪੰਜਾਬ ਪੇਅ ਸਕੇਲ ਬਹਾਲੀ ਸਾਂਝੇ ਫਰੰਟ ਵੱਲੋਂ 10 ਮਾਰਚ ਨੂੰ ਮੁੱਖ ਮੰਤਰੀ ਦੀ ਕੋਠੀ ਦੇ ਘਿਰਾਓ ਦਾ ਐਲਾਨ 

ਪੰਜਾਬ ਪੇਅ ਸਕੇਲ ਬਹਾਲੀ ਸਾਂਝੇ ਫਰੰਟ ਵੱਲੋਂ 10 ਮਾਰਚ ਨੂੰ ਮੁੱਖ ਮੰਤਰੀ ਦੀ ਕੋਠੀ ਦੇ ਘਿਰਾਓ ਦਾ ਐਲਾਨ 

by Rakha Prabh
12 views
ਦਲਜੀਤ ਕੌਰ
ਸੰਗਰੂਰ, 7 ਮਾਰਚ, : ਪੰਜਾਬ ਪੇਅ ਸਕੇਲ ਬਹਾਲੀ ਸਾਂਝਾ ਫਰੰਟ ਵੱਲੋਂ ਪਿਛਲੇ ਸਮੇਂ ਤੋਂ 17 ਜੁਲਾਈ 2020 ਦਾ ਨੋਟੀਫਿਕੇਸ਼ਨ ਰੱਦ ਕਰਕੇ ਸਮੂਹ ਮੁਲਾਜ਼ਮਾਂ ਤੇ ਪੰਜਾਬ ਦਾ ਪੇਅ ਸਕੇਲ ਬਹਾਲ ਕਰਵਾਉਣ, ਪਰਖ਼ਕਾਲ ਦਾ ਸਮਾਂ ਇੱਕ ਸਾਲ ਦਾ ਕਰਵਾਉਣ ਆਦਿ ਮੰਗਾਂ ਸੰਬੰਧੀ ਸੰਘਰਸ਼ ਕੀਤਾ ਜਾ ਰਿਹਾ ਹੈ। ਫਰੰਟ ਸੂਬਾਈ ਆਗੂਆਂ ਨੇ ਗੱਲਬਾਤ ਕਰਦਿਆਂ ਦੱਸਿਆ ਕਿ 17 ਜੁਲਾਈ 2020 ਤੋਂ ਬਾਅਦ ਭਰਤੀ ਮੁਲਾਜ਼ਮਾਂ ਤੇ ਅਧੂਰੇ ਕੇਂਦਰੀ ਪੇਅ ਸਕੇਲ ਲਾਗੂ ਕੀਤੇ ਗਏ ਹਨ। ਇਹ ਪੇਅ ਸਕੇਲ ਨਾ ਤਾਂ ਪੂਰੇ ਕੇਂਦਰ ਦੇ ਹਨ ਅਤੇ ਨਾ ਹੀ ਪੰਜਾਬ ਦੇ ਸਕੇਲ ਹਨ। ਇਹਨਾਂ ਅਧੂਰੇ ਕੇਂਦਰੀ ਪੇਅ ਸਕੇਲਾਂ ਨਾਲ ਮੁਲਾਜ਼ਮਾਂ ਦਾ ਬਹੁਤ ਵੱਡਾ ਆਰਥਿਕ ਨੁਕਸਾਨ ਹੋ ਰਿਹਾ ਹੈ। ਆਗੂਆਂ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਦੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਇਹਨਾਂ ਨੇ ਸਾਡੇ ਧਰਨਿਆਂ ਵਿੱਚ ਆ ਕੇ ਸਾਡੇ ਨਾਲ਼ ਵਾਅਦਾ ਕੀਤਾ ਸੀ ਕਿ ਜੇਕਰ ਸਾਡੀ ਸਰਕਾਰ ਆਉਂਦੀ ਹੈ ਤਾਂ ਅਸੀਂ ਸਮੂਹ ਮੁਲਾਜ਼ਮਾ ਤੇ ਪੰਜਾਬ ਦੇ ਪੇਅ ਸਕੇਲ ਲਾਗੂ ਕਰਾਂਗੇ, ਪਰੰਤੂ, ਦੋ ਸਾਲ ਦਾ ਸਮਾਂ ਬੀਤ ਜਾਣ ਤੇ ਵੀ ਅਜੇ ਤੱਕ ਇਹ ਵਾਅਦਾ ਵਫ਼ਾ ਨਹੀਂ ਹੋਇਆ। ਪਰਖ਼ਕਾਲ ਦਾ ਸਮਾਂ ਪੂਰਾ ਕਰ ਚੁੱਕੇ ਮੁਲਾਜ਼ਮਾਂ‌ ਦੀ ਪੇਅ ਫਿਕਸੇਸ਼ਨ ਕਰਨ ਸੰਬੰਧੀ ਵੀ ਸਰਕਾਰ ਕੋਈ ਸੁਹਿਰਦਤਾ ਨਹੀਂ ਦਿਖਾ ਰਹੀ। ਇਸ ਕਰਕੇ ਮੁਲਾਜ਼ਮ ਮਾਨਸਿਕ ਤਣਾਓ ਚ ਗੁਜ਼ਰ ਰਹੇ ਹਨ। ਉਹਨਾਂ ਦੱਸਿਆ ਕਿ ਇਹਨਾਂ ਮੰਗਾਂ ਸੰਬੰਧੀ ਸਾਂਝੇ ਫਰੰਟ ਦੀ 06 ਮਾਰਚ 2024 ਨੂੰ ਮੁੱਖ ਮੰਤਰੀ ਰਿਹਾਇਸ਼ ਤੇ ਮੀਟਿੰਗ ਨਿਸ਼ਚਿਤ ਹੋਈ ਸੀ। ਪਰ, ਆਗੂਆਂ ਨੂੰ ਚੰਡੀਗੜ੍ਹ ਬੁਲਾ ਕੇ ਕਿਸੇ ਨਾਲ ਮੀਟਿੰਗ ਨਹੀਂ ਕਰਵਾਈ ਗਈ ਤੇ ਸਾਰਾ ਦਿਨ ਖੱਜਲ ਖੁਆਰ ਹੋ‌ ਕੇ ਮੁਲਾਜ਼ਮ ਆਗੂ ਬਿਨਾਂ ਮੀਟਿੰਗ ਹੋਇਆਂ ਹੀ ਵਾਪਸ ਪਰਤੇ। ਇਸ ਦੇ ਰੋਸ ਵਜੋਂ 10 ਮਾਰਚ ਨੂੰ ਵੱਡੀ ਲਾਮਬੰਦੀ ਕਰਕੇ ਸੰਗਰੂਰ ਵਿਖੇ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਕੀਤਾ ਜਾਵੇਗਾ।

Related Articles

Leave a Comment