ਫਿਰੋਜ਼ਪੁਰ / ਜ਼ੀਰਾ 8 ਮਾਰਚ ( ਗੁਰਪ੍ਰੀਤ ਸਿੰਘ ਸਿੱਧੂ ) :- ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਦੇ ਸੱਦੇ ਤਹਿਤ ਪੰਜਾਬ ਸਰਕਾਰ ਵੱਲੋਂ ਪਾਸ ਕੀਤੇ ਗਏ ਬਜਟ ਨੂੰ ਅੰਨ੍ਹਾ ਬਜਟ ਸੈਸ਼ਨ ਐਲਾਨ ਕਰਦਿਆਂ ਬਜ਼ਟ ਦੀਆਂ ਸੂਬੇ ਭਰ ਵਿੱਚ ਕਾਪੀਆ ਸਾੜਨ ਦੇ ਸੱਦੇ ਤਹਿਤ ਪੰਜਾਬ ਮੁਲਾਜ਼ਮ ਤੇ ਪੈਂਨਸ਼ਨਰਜ ਸਾਂਝਾ ਫਰੰਟ ਫਿਰੋਜਪੁਰ ਵੱਲੋਂ ਜ਼ਿਲ੍ਹਾ ਕੋਆਰਡੀਨੇਟਰ ਸੁਬੇਗ ਸਿੰਘ, ਸਹਾਇਕ ਕੋਆਰਡੀਨੇਟਰ ਡੀਐਸਪੀ ਜਸਪਾਲ ਸਿੰਘ, ਪ੍ਰੈਸ ਸਕੱਤਰ ਗੁਰਦੇਵ ਸਿੰਘ ਸਿੱਧੂ ਜ਼ਿਲ੍ਹਾ ਪ੍ਰਧਾਨ ਪ ਸ ਸ ਫ ਪ , ਖਜਾਨ ਸਿੰਘ ਪ੍ਰਧਾਨ ਪੈਨਸ਼ਨ ਐਸੋਸੀਏਸ਼ਨ, ਅਜੀਤ ਸਿੰਘ ਸੋਢੀ ਜਨਲ ਸਕੱਤਰ, ਕਸ਼ਮੀਰ ਸਿੰਘ ਥਿੰਦ ਜੇਲ ਪੈਨਸ਼ਨਰ ਐਸੋਸੀਏਸ਼ਨ, ਬਲਵੰਤ ਸਿੰਘ ਪੰਜਾਬ ਪੈਨਸ਼ਨ ਯੂਨੀਅਨ , ਨਰਿੰਦਰ ਸ਼ਰਮਾ ਪ੍ਰਧਾਨ ਪੈਰਾ ਮੈਡੀਕਲ ਐਸੋਸੀਏਸ਼ਨ ਆਦਿ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਦੇ ਦਫ਼ਤਰ ਅੱਗੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਸਾਂਝੇ ਤੌਰ ਤੇ ਬਜ਼ਟ ਦੀਆਂ ਕਾਪੀਆਂ ਸਾੜੀ ਕੇ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜੀ ਕੀਤੀ। ਇਸ ਮੌਕੇ ਆਗੂਆਂ ਨੇ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਮੁਲਾਜ਼ਮਾਂ, ਪੈਨਸ਼ਨਰਾਂ ,ਮਾਣ ਭੱਤਾ ਵਰਕਰਾਂ ਨਾਲ ਕੀਤੇ ਵਾਅਦਿਆਂ ਗਰੰਟੀਆਂ ਤੋਂ ਭਗੌੜੀ ਨਜ਼ਰ ਆ ਰਹੀ। ਉਨ੍ਹਾਂ ਕਿਹਾ ਕਿ ਪੰਜਾਬ ਮਾਨ ਸਰਕਾਰ ਵੱਲੋਂ ਬਜ਼ਟ ਸੈਸ਼ਨ ਦੌਰਾਨ ਮੁਲਾਜ਼ਮਾਂ ਪੈਂਨਸ਼ਨਰਾ ਅਤੇ ਮਾਣ ਭੱਤਾ ਵਰਕਰਾਂ ਨੂੰ ਕੁਝ ਵੀ ਨਹੀਂ ਦਿੱਤਾ ਅਤੇ ਨਾ ਹੀ ਪੁਰਾਣੀ ਪੈਨਸ਼ਨ ਬਹਾਲੀ ਲਈ ਕੋਈ ਮੁੱਦਾ ਚੁੱਕਿਆ ਗਿਆ। ਉਨ੍ਹਾਂ ਕਿਹਾ ਕਿ ਜੇਕਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਜਲਦ ਪੂਰੀਆਂ ਨਾ ਕੀਤੀਆਂ ਗਈਆਂ ਤਾਂ ਲੋਕ ਸਭਾ ਚੋਣਾਂ ਦੌਰਾਨ ਨਤੀਜੇ ਭੁਗਤਣੇ ਪੈਣਗੇ।ਇਸ ਮੌਕੇ ਮੀਟਿੰਗ ਵਿੱਚ ਜਗਦੀਪ ਸਿੰਘ ਮਾਂਗਟ ਜ਼ਿਲ੍ਹਾ ਜਨਰਲ ਸਕੱਤਰ ਪ ਸ ਸ ਫ ,ਨਿਸ਼ਾਨ ਸਿੰਘ ਸ਼ਹਿਜ਼ਾਦੀ ਜ਼ਿਲ੍ਹਾ ਮੀਤ ਪ੍ਰਧਾਨ , ਗੁਰਬੀਰ ਸਿੰਘ ਸ਼ਹਿਜ਼ਾਦ ਸਰਕਲ ਸਕੱਤਰ ਜੰਗਲਾਤ ਵਰਕਰਜ਼ ਯੂਨੀਅਨ, ਬਲਵੰਤ ਸਿੰਘ ਪ੍ਰਧਾਨ, ਸੁਲੱਖਣ ਸਿੰਘ ਜਨਰਲ ਸਕੱਤਰ, ਪੰਮਾ ਸਿੰਘ ਸੀਨੀਅਰ ਮੀਤ ਪ੍ਰਧਾਨ ਪੀਡਬਲਿਊਡੀ ਫੀਲਡ ਵਰਕਸ਼ਾਪ ਵਰਕਰਜ਼ ਯੂਨੀਅਨ, ਮਨਜੀਤ ਸਿੰਘ ਜਰਨਲ ਸਕੱਤਰ, ਮਲਕੀਤ ਚੰਦ ਪਾਸੀ, ਸਵਰਨਜੀਤ ਫੂਡ ਸਪਲਾਈ, ਮੁਖਤਿਆਰ ਸਿੰਘ , ਅਜੀਤ ਰਾਮ ਗਿੱਲ, ਗੁਰਸੇਵਕ ਸਿੰਘ ਮੀਤ ਪ੍ਰਧਾਨ, ਜਗਸੀਰ ਸਿੰਘ, ਸੁਰਿੰਦਰ ਕੁਮਾਰ ਜੋਸਨ, ਵਿਲਸਨ, ਉਂਕਾਰ ਸਿੰਘ, ਬਲਵੰਤ ਸਿੰਘ ਸੰਧੂ ਪ੍ਰਧਾਨ ਪੰਜਾਬ ਪੈਂਨਸ਼ਨਰਜ ਯੂਨੀਅਨ, ਮਾਨਾਂ ਭੱਟੀ ਪ੍ਰਧਾਨ ਪਨਸਪ ਮੁਲਾਜ਼ਮ ਯੂਨੀਅਨ, ਰਜਵੰਤ ਸਿੰਘ, ਅਸ਼ੋਕ ਕੁਮਾਰ ਸ਼ਹੀਦ ਭਗਤ ਸਿੰਘ ਇੰਜੀਨੀਅਰ ਕਾਲਜ , ਸੁਰਿੰਦਰ ਸਿੰਘ ਪ੍ਰਧਾਨ ਸੁਭਾਸ਼ ਸ਼ਰਮਾ ਕੈਸ਼ੀਅਰ ਰੇਲਵੇ ਯੂਨੀਅਨ, ਨਰਿੰਦਰ ਸ਼ਰਮਾ ਪ੍ਰਧਾਨ ਪੈਰਾ ਮੈਡੀਕਲ ਯੂਨੀਅਨ,ਰਾਮ ਪ੍ਰਸਾਦ ਪ੍ਰਧਾਨ ਪੀਐਸਐਸਐਫ 1680 ,ਕੇ ਐਲ ਗਾਬਾ ਅਡਵਾਈਜ਼ਰ ਪੈਂਨਸ਼ਨਰਜ ਐਸੋਸੀਏਸ਼ਨ, ਬਾਲਵੀਰ ਸਿੰਘ ਸੰਧੂ ਪ੍ਰਧਾਨ ਰੋਡਵੇਜ਼ ਇੰਟਕ ਆਦਿ ਤੋਂ ਇਲਾਵਾਂ ਵੱਡੀ ਗਿਣਤੀ ਵਿੱਚ ਵੱਖ ਵੱਖ ਜਥੇਬੰਦੀਆਂ ਦੇ ਆਗੂ ਹਾਜ਼ਰ ਸਨ।