ਜ਼ੀਰਾ ਫਿਰੋਜ਼ਪੁਰ 9 ਮਾਰਚ ( ਗੁਰਪ੍ਰੀਤ ਸਿੰਘ ਸਿੱਧੂ)
ਉੱਘੇ ਸਮਾਜ ਸੇਵਕ ਬਾਉ ਸਾਧੂ ਰਾਮ ਅਗਰਵਾਲ ਦੀ ਯਾਦ ਵਿੱਚ ਸਰਕਾਰ ਆਂਗਣਵਾੜੀ ਸੈਂਟਰ ਸਾਹਵਲਾ ਰੋਡ ਜ਼ੀਰਾ ਵਿਖੇ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਅਤੇ ਨਗਰ ਕੌਂਸਲ ਜ਼ੀਰਾ ਪ੍ਰਧਾਨ ਡਾ ਰਛਪਾਲ ਸਿੰਘ ਗਿੱਲ ਦੀ ਅਣਥੱਕ ਮਿਹਨਤ ਸਦਕਾ ਪੰਜ ਲੱਖ ਰੁਪਏ ਦੀ ਲਾਗਤ ਨਾਲ ਬਣਾਇਆ ਜਾ ਰਿਹਾ ਹੈ। ਜਿਸ ਦੀ ਇਮਾਰਤ ਦਾ ਨੀਂਹ ਪੱਥਰ ਲੋਕ ਸਭਾ ਹਲਕਾ ਖੰਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਸ੍ਰ ਜਸਬੀਰ ਸਿੰਘ ਗਿੱਲ ਡਿੰਪਾ ਵੱਲੋਂ ਮਿਤੀ 12 ਮਾਰਚ 2024 ਦਿਨ ਸੋਮਵਾਰ ਨੂੰ ਸਵੇਰੇ 11.30 ਵਜੇ ਰੱਖਿਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ ਰਛਪਾਲ ਸਿੰਘ ਗਿੱਲ ਪ੍ਰਧਾਨ ਨਗਰ ਕੌਂਸਲ ਜ਼ੀਰਾ ਨੇ ਰਾਖਾ ਪ੍ਰਭ ਦੇ ਇਸ ਪੱਤਰਕਾਰ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜ਼ੀਰਾ ਦੇ ਸਾਹਵਲਾ ਰੋਡ ਦੇ ਲੋਕਾਂ ਦੀ ਲੰਮੇ ਸਮੇਂ ਤੋਂ ਮੰਗ ਸੀ ਕਿ ਆਂਗਣਵਾੜੀ ਸੈਂਟਰ ਬਣਾਇਆ ਜਾਵੇ, ਜਿਸ ਤੇ ਕੁਲਬੀਰ ਸਿੰਘ ਜ਼ੀਰਾ ਨੂੰ ਜਾਣੂ ਕਰਵਾਉਣ ਤੇ ਉਨ੍ਹਾਂ ਦੇ ਅਣਥੱਕ ਯਤਨਾਂ ਸਦਕਾ ਲੋਕ ਸਭਾ ਮੈਂਬਰ ਸ੍ਰ ਜਸਬੀਰ ਸਿੰਘ ਗਿੱਲ ਡਿੰਪਾ ਨੇ ਆਪਣੇ ਅਖਤਿਆਰੀ ਕੋਟੇ ਵਿਚੋਂ ਪੰਜ ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਬਾਉ ਸਾਧੂ ਰਾਮ ਅਗਰਵਾਲ ਜੀ ਦੀ ਯਾਦ ਵਿੱਚ ਆਂਗਣਵਾੜੀ ਸੈਂਟਰ ਬਣਾਉਣ ਨੂੰ ਮਨਜ਼ੂਰੀ ਦੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਲੋਕ ਸਭਾ ਮੈਂਬਰ ਜਸਬੀਰ ਸਿੰਘ ਗਿੱਲ ਡਿੰਪਾ ਮਿਤੀ 12 ਮਾਰਚ ਨੂੰ ਸਵੇਰੇ 11.30 ਵਜੇ ਆਗਵਾਣੀ ਸੈਂਟਰ ਦੀ ਨੀਂਹ ਪੱਥਰ ਰੱਖਣਗੇ।