ਅੰਮ੍ਰਿਤਸਰ (ਰਣਜੀਤ ਸਿੰਘ ਮਸੌਣ/ਕੁਸ਼ਾਲ ਸ਼ਰਮਾਂ)
ਇੰਸਪੈਕਟਰ ਹਰਪ੍ਰੀਤ ਸਿੰਘ ਮੁੱਖ ਅਫ਼ਸਰ ਥਾਣਾ ਰਣਜੀਤ ਐਵੀਨਿਊ, ਅੰਮ੍ਰਿਤਸਰ ਦੀ ਨਿਗਰਾਨੀ ਹੇਠ ਪੁਲਿਸ ਪਾਰਟੀ ਵੱਲੋਂ ਮੁਕੱਦਮਾਂ ਵਿੱਚ ਐਕਟੀਵਾ ਨੰਬਰ PBO2-ER-7711 ਚੋਰੀਂ ਕਰਨ ਵਾਲੇ ਇੱਕ ਵਿਅਕਤੀ ਵੰਸ ਕੁਮਾਰ ਪੁੱਤਰ ਰਾਜ ਕੁਮਾਰ ਵਾਸੀ ਮਕਾਨ ਨੰਬਰ 797 ਗਲੀ ਨੰਬਰ 1, ਨੇੜੇ ਟੰਡਨ ਨਗਰ ਗੁਰਦੁਆਰਾ ਬਟਾਲਾ ਰੋਡ, ਥਾਣਾ ਸਦਰ, ਅੰਮ੍ਰਿਤਸਰ ਨੂੰ ਮਿਤੀ 8-3-24 ਨੂੰ ਕਾਬੂ ਕਰਕੇ ਇਸ ਪਾਸੋਂ ਸਮੇਤ ਚੋਰੀਂ ਕੀਤੀ ਐਕਟੀਵਾ ਵੀ ਬ੍ਰਾਮਦ ਕੀਤੀ ਗਈ। ਇਸ ਤੇ ਮੁਕੱਦਮਾ ਨੰ: 18 ਮਿਤੀ 3-3-2024 ਜੁਰਮ 379, 411 ਅਧੀਨ ਥਾਣਾ ਰਣਜੀਤ ਐਵੀਨਿਊ ਅੰਮ੍ਰਿਤਸਰ ਵਿੱਚ ਦਰਜ ਕੀਤਾ ਗਿਆ। ਇਸ ਪਾਸੋਂ ਬਾਰੀਕੀ ਨਾਲ ਪੁੱਛਗਿੱਛ ਕਰਨ ਤੇ ਇਸਦੇ ਨਿਸ਼ਾਨਦੇਈ ਦੇ ਇੱਕ ਚੋਰੀਂ ਦਾ ਮੋਟਰਸਾਈਕਲ ਹੋਰ ਬਰਾਮਦ ਕੀਤਾ ਗਿਆ। ਗ੍ਰਿਫ਼ਤਾਰ ਦੋਸ਼ੀ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸ਼ਿਲ ਕੀਤਾ ਜਾਵੇਗਾ ਤੇ ਇਸ ਪਾਸੋਂ ਬਾਰੀਕੀ ਨਾਲ ਪੁੱਛਗਿੱਛ ਕੀਤੀ ਜਾਵੇਗੀ।