ਫਿਰੋਜ਼ਪੁਰ 9 ਮਾਰਚ ( ਗੁਰਪ੍ਰੀਤ ਸਿੰਘ ਸਿੱਧੂ)
ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਫਿਰੋਜਪੁਰ ਦੀ ਅਹਿਮ ਮੀਟਿੰਗ ਪ੍ਰਧਾਨ ਖਜਾਨ ਸਿੰਘ ਦੀ ਪ੍ਰਧਾਨਗੀ ਹੇਠ ਪੈਨਸ਼ਨ ਦਫਤਰ ਡੀਸੀ ਕੰਪਲੈਕਸ ਫਿਰੋਜਪੁਰ ਵਿਖੇ ਹੋਈ। ਇਸ ਮੌਕੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਜਨਰਲ ਸਕੱਤਰ ਅਜੀਤ ਸਿੰਘ ਸੋਢੀ ਅਤੇ ਸੈਕਟਰੀ ਰਮਾਕਾਂਤ ਕਿਹਾ ਕਿ ਮੁਲਾਜ਼ਮ ਪੈਨਸ਼ਨਰ ਅਤੇ ਮਾਣ ਭੱਤਾ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲੈ ਕੇ ਪੰਜਾਬ ਮੁਲਾਜ਼ਮ ਤੇ ਸਾਂਝਾ ਫਰੰਟ ਦੇ ਝੰਡੇ ਹੇਠ ਸਮੂਹ ਜਥੇਬੰਦੀਆਂ ਵੱਲੋਂ ਚਾਰ ਮਾਰਚ 2024 ਨੂੰ ਦਾਣਾ ਮੰਡੀ 39 ਸੈਕਟਰ ਚੰਡੀਗੜ੍ਹ ਵਿਖੇ ਵਿਸ਼ਾਲ ਰੈਲੀ ਕੀਤੀ ਗਈ ਜਿਸ ਵਿੱਚ ਸੂਬੇ ਭਰ ਚੋਂ 60 ਹਜਾਰ ਤੋਂ ਵੱਧ ਮੁਲਾਜ਼ਮਾਂ ਪੈਨਸ਼ਨਾਂ ਅਤੇ ਮਾਣ ਭੱਤਾ ਮੁਲਾਜ਼ਮਾਂ ਨੇ ਭਰਮੀ ਸ਼ਮੂਲੀਅਤ ਕੀਤੀ। ਉਨ੍ਹਾਂ ਕਿਹਾ ਕਿ ਰੈਲੀ ਦੇ ਚਲਦਿਆਂ ਸਰਕਾਰ ਵੱਲੋਂ ਕਨਵੀਨਰਾਂ ਨੂੰ ਮੀਟਿੰਗ ਦਾ ਸੱਦਾ ਭੇਜਿਆ ਗਿਆ ਪਰ ਮੀਟਿੰਗ ਵਿੱਚ ਮੁੱਖ ਮੰਤਰੀ ਦਾ ਨਾ ਕੋਈ ਮੰਤਰੀ ਅਤੇ ਨਾ ਹੀ ਕੋਈ ਨਿੱਜੀ ਸਕੱਤਰ ਪਹੁੰਚਿਆਂ । ਉਨ੍ਹਾਂ ਕਿਹਾ ਕਿ ਇਸ ਲਈ ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਦੇ ਕਨਵੀਨਰ ਸਰਕਾਰ ਵਿਰੁੱਧ ਨਾਰੇਬਾਜੀ ਕਰਦੇ ਹੋਏ ਵਾਪਸ ਰੈਲੀ ਵਿੱਚ ਆ ਗਏ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪੰਜਵੀਂ ਵਾਰ ਫਰੰਟ ਨੂੰ ਮੀਟਿੰਗ ਦੇ ਕੇ ਭਗੌੜੀ ਹੋਈ, ਸਰਕਾਰ ਤੋਂ ਬੇਰੁਖੀ ਹੀ ਨਜਰ ਆਈ ਹੈ। ਉਹਨਾਂ ਕਿਹਾ ਕਿ ਪੰਜਾਬ ਮੁਲਾਜ਼ਮ ਤੇ ਪੈਨਸ਼ਨ ਸਾਂਝਾ ਫਰੰਟ ਵੱਲੋਂ ਕੀਤੇ ਗਏ ਫੈਸਲੇ ਮੁਤਾਬਿਕ ਪੰਜਾਬ ਅੰਦਰ ਪੰਜਾਬ ਸਰਕਾਰ ਦੇ ਮੰਤਰੀਆਂ ਦੀ ਆਮਦ ਮੌਕੇ ਉਨ੍ਹਾਂ ਦਾ ਕਾਲੀਆਂ ਝੰਡੀਆਂ ਨਾਲ ਅਤੇ ਨਾਰੇਬਾਜ਼ੀ ਕਰਕੇ ਵਿਰੋਧ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਜਿਲ੍ਹੇ ਦੇ ਸਮੂਹ ਮੁਲਾਜ਼ਮਾਂ ਪੈਨਸ਼ਨਰਾਂ ਅਤੇ ਮਾਣ ਭੱਤਾ ਵਰਕਰਾਂ ਨਾਲ ਮਿਲਕੇ ਪੰਜਾਬ ਸਰਕਾਰ ਦੇ ਬਜ਼ਟ ਦੀਆਂ ਕਾਪੀਆਂ ਸਾੜੀਆਂ ਗਈਆਂ ਅਤੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਮੀਟਿੰਗ ਵਿੱਚ ਖਜਾਨ ਸਿੰਘ ਪ੍ਰਧਾਨ , ਬੂਟਾ ਸਿੰਘ ਸੀਨੀਅਰ ਮੀਤ ਪ੍ਰਧਾਨ, ਸਵਰਨਜੀਤ ਸਿੰਘ , ਬਲਵਿੰਦਰ ਸਿੰਘ ਫੂਡ ਸਪਲਾਈ, ਓਮ ਪ੍ਰਕਾਸ਼ ਆਦਿ ਨੇ ਪੰਜਾਬ ਸਰਕਾਰ ਦੀ ਪੈਨਸ਼ਨਰਾਂ ਪ੍ਰਤੀ ਧਾਰੀ ਚੁੱਪੀ ਅਤੇ ਮਾੜੀ ਨੀਤੀ ਦੀ ਜੋਰਦਾਰ ਸ਼ਬਦਾਂ ਵਿੱਚ ਨਿਖੇਦੀ ਕੀਤੀ । ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਪੈਨਸ਼ਨਰਾਂ ਅਤੇ ਮਾਣ ਭੱਤਾ ਵਰਕਰਾਂ ਨਾਲ ਕੀਤੇ ਜਾ ਰਹੇ ਮਾੜੇ ਵਤੀਰੇ ਵਿਰੁੱਧ ਲੋਕ ਸਭਾ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਬਾਈਕਾਟ ਕੀਤਾ ਜਾਵੇਗਾ।