by Rakha Prabh
7 views
ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ ਨੂੰ ਸਮਰਪਿਤ 13ਵਾਂ ਮਹਾਨ ਕੀਰਤਨ ਦਰਬਾਰ ਆਯੋਜਿਤ
,ਹੁਸ਼ਿਆਰਪੁਰ 10 ਮਾਰਚ ( ਤਰਸੇਮ ਦੀਵਾਨਾ )
ਭਾਈ ਘਨ੍ਹੱਈਆ ਜੀ ਨਿਸ਼ਕਾਮ ਸੇਵਕ ਸਭਾ ਹਰਿਆਣਾ ਵੱਲੋਂ ਸਿੱਖ ਵੈਲਫੇਅਰ ਸੁਸਾਇਟੀ ਹੁਸ਼ਿਆਰਪੁਰ, ਮੀਰੀ ਪੀਰੀ ਸੇਵਾ ਸਿਮਰਨ ਕਲੱਬ, ਗੁਰੂ  ਨਾਨਕ ਦਰਬਾਰ ਨੂਰਪੁਰ, ਇਲਾਕੇ ਦੀਆਂ ਸਮੂਹ ਸਭਾਵਾਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ ਨੂੰ ਸਮਰਪਿਤ 13ਵਾਂ ਮਹਾਨ ਕੀਰਤਨ ਦਰਬਾਰ ਪਿੰਡ ਨੰਗਲ ਨਜਦੀਕ ਨੀਲਾ ਨਲੋਆ ਵਿਖੇ ਆਯੋਜਿਤ ਕੀਤਾ ਗਿਆ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ,ਪ੍ਰਧਾਨ ਹਰਜੀਤ ਸਿੰਘ ਨੰਗਲ ਨੇ ਦੱਸਿਆ ਕਿ ਇਸ ਮੌਕੇ ਜੁਗੋ ਜੁਗ ਅਟਲ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਸਵਾਰੀ ਨਗਰ ਕੀਰਤਨ ਦੇ ਰੂਪ ਵਿੱਚ ਖੁਲ੍ਹੇ ਪੰਡਾਲ ਵਿੱਚ  ਅਸਥਾਨ ਵਿੱਚ ਲਿਆਂਦੀ ਗਈ | ਰਹਿਰਾਸ ਸਾਹਿਬ ਜੀ ਦੇ ਜਾਪ ਉਪਰੰਤ ਆਰੰਭ ਹੋਏ 13ਵੇਂ ਮਹਾਨ ਕੀਰਤਨ ਦਰਬਾਰ ਵਿੱਚ ਪੰਥ ਪ੍ਰਸਿੱਧ ਕੀਰਤਨੀਏ ਭਾਈ ਮਹਿਤਾਬ ਸਿੰਘ ਜਲੰਧਰ ਵਾਲੇ, ਭਾਈ ਜਗਜੀਤ ਸਿੰਘ ਬੰਬੀਹਾ ਦਿੱਲੀ ਵਾਲੇ,ਭਾਈ ਤਵਨੀਤ ਸਿੰਘ ਚੰਡੀਗੜ੍ਹ ਵਾਲੇ, ਭਾਈ ਸੁਰਿੰਦਰਪਾਲ ਸਿੰਘ, ਭਾਈ ਸਤਿੰਦਰ ਸਿੰਘ ਜੀ ਆਲਮ, ਭਾਈ ਘਰਜੋਤ ਸਿੰਘ ਹੁਸ਼ਿਆਰਪੁਰ ਵਾਲੇ ਅਤੇ ਨੰਗਲ ਪਿੰਡ ਦੇ ਬੱਚਿਆਂ ਦੇ ਜਥਿਆਂ ਵੱਲੋਂ ਰਸਭਿੰਨੇ ਕੀਰਤਨ  ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ | ਢਾਡੀ ਸੁਖਬੀਰ ਸਿੰਘ ਚੌਹਾਨ ਬੁੱਢੀ ਪਿੰਡ ਨੇ ਜਥੇ ਸਮੇਤ ਸੰਗਤਾਂ ਨਾਲ ਗੁਰ ਇਤਿਹਾਸ ਦੀ ਸਾਂਝ ਪਾਈ | ਤਖਤ ਸ਼੍ਰੀ ਕੇਸਗੜ ਸਾਹਿਬ ਅਨੰਦਪੁਰ ਸਾਹਿਬ ਤੋਂ ਆਏ ਪੰਜ ਪਿਆਰਿਆਂ ਵੱਲੋਂ ਅੰਮ੍ਰਿਤ ਸੰਚਾਰ ਵੀ ਕਰਵਾਇਆ ਗਿਆ ਜਿਸ ਵਿੱਚ 30 ਪ੍ਰਾਣੀ ਅੰਮ੍ਰਿਤ ਪਾਨ ਕਰਕੇ ਗੁਰੂ ਵਾਲੇ ਬਣੇ। ਇਸ ਤੋਂ ਇਲਾਵਾ ਉਬਰਾਏ ਹੋਮਿਓਪੈਥਿਕ ਸਟੋਰ, ਗੁਰੂ ਨਾਨਕ ਨਾਮ ਲੇਵਾ ਚੈਰੀਟੇਬਲ ਟਰੱਸਟ  ਅਤੇ ਗੁਰਸਿੱਖ ਫੈਮਲੀ ਕਲੱਬ ਵੱਲੋਂ ਡਾ. ਹਰਜਿੰਦਰ ਸਿੰਘ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਕੈਂਪ ਵੀ ਲਗਾਇਆ ਜਿਸ ਵਿੱਚ ਸੰਗਤਾਂ ਦਾ ਚੈੱਕਅਪ ਕਰਕੇ ਮੁਫ਼ਤ ਦਵਾਈਆਂ ਵੰਡੀਆਂ ਗਈਆਂ | ਇਸ ਮੌਕੇ ਪ੍ਰਬੰਧਕਾਂ ਵੱਲੋਂ ਵਾਤਾਵਰਣ ਅਤੇ ਧਰਤੀ ਹੇਠਲੇ ਪਾਣੀ ਦੀ ਸੰਭਾਲ ਕਰਨ ਲਈ ਸੰਗਤਾਂ ਨੂੰ ਪ੍ਰੇਰਿਤ ਕਰਨ ਲਈ ਬੂਟਿਆਂ ਦਾ ਪ੍ਰਸਾਦਿ ਵਰਤਾਇਆ ਗਈਆਂ | ਇਸ ਮੌਕੇ ਸ੍ਰੀਮਾਨ ਮਹੰਤ ਪ੍ਰਿਤਪਾਲ ਸਿੰਘ ਸੇਵਾ ਪੰਥੀ ਮਿੱਠਾ ਟਿਵਾਣਾ, ਜਥੇਦਾਰ ਬਾਬਾ ਗੁਰਦੇਵ ਸਿੰਘ ਮੁਖੀ ਸਾਹਿਬਜ਼ਾਦਾ ਬਾਬਾ ਫਤਿਹ ਸਿੰਘ ਤਰਨਾ ਦਲ,ਸੰਤ ਬਾਬਾ ਹਰਦੇਵ ਸਿੰਘ ਤਲਵੰਡੀ ਰਾਈਆਂ, ਜਥੇਦਾਰ ਬਾਬਾ ਗੁਰਦੇਵ ਸਿੰਘ ਮੁਖੀ ਸ਼੍ਰੋਮਣੀ ਭਗਤ ਧੰਨਾ ਜੀ ਤਰਨਾ ਦਲ, ਸੰਤ ਬਾਬਾ ਬਲਵੀਰ ਸਿੰਘ ਬਿਰਧ ਆਸ਼ਰਮ  ਹਰਿਆਣਾ, ਸੰਤ ਬਾਬਾ ਹਰਮਨਜੀਤ ਸਿੰਘ ਸਿੰਗੜੀਵਾਲਾ, ਸੰਤ ਬਾਬਾ ਰਣਜੀਤ ਸਿੰਘ ਗੁਰਦੁਆਰਾ ਸ਼ਹੀਦ ਸਿੰਘ,ਸੰਤ ਬਾਬਾ ਪਰਮਿੰਦਰ ਸਿੰਘ ਡਗਾਣਾ, ਬਾਬਾ ਹਰਪ੍ਰੀਤ ਸਿੰਘ ਸ਼ੇਰਪੁਰ ਖਾਮ, ਬਾਬਾ ਪਰਮਿੰਦਰ ਸਿੰਘ ਪਨੇਸਰ ਧਾਲੀਵਾਲ,ਬਾਬਾ ਸੁਰਜੀਤ ਸਿੰਘ ਗੁਰਦੁਆਰਾ ਸਰਬ ਸਾਂਝਾ ਹੁਸ਼ਿਆਰਪੁਰ,ਗੁਰਪ੍ਰੀਤ ਸਿੰਘ ਤੰਬੜ ਪ੍ਰਧਾਨ ਸਿੱਖ ਵੈਲਫੇਅਰ ਸੁਸਾਇਟੀ ਹੁਸ਼ਿਆਰਪੁਰ,ਬਾਬਾ ਓਂਕਾਰ ਸਿੰਘ ਧਾਮੀ ਮੁੱਖ ਸੇਵਾਦਾਰ ਗੁਰੂ ਨਾਨਕ ਦਰਬਾਰ ਨੂਰਪੁਰ, ਸਰਬਜੀਤ ਸਿੰਘ ਬਡਵਾਲ ਚੇਅਰਮੈਨ ਮੀਰੀ ਪੀਰੀ ਸੇਵਾ ਸਿਮਰਨ ਕਲੱਬ ਰਜਿ. ਹੁਸ਼ਿਆਰਪੁਰ, ਮਨਜਿੰਦਰ ਸਿੰਘ ਖੁਣ ਖੁਣ, ਗੁਰਦੀਪ ਸਿੰਘ ਖੁਣ ਖੁਣ, ਹਰਕਮਲ ਸਿੰਘ ਵਿੱਕੀ,ਮਨਮੀਤ ਸਿੰਘ ਪਲਾਹਾ, ਸੁਖਵਿੰਦਰ ਸਿੰਘ ਸਟੀਫਨ ਅਤੇ ਨਿਰਮਲ ਸਿੰਘ ਵੀ ਹਾਜ਼ਿਰ ਸਨ | ਸਟੇਜ ਸੰਚਾਲਨ ਦੀ ਸੇਵਾ ਗੁਰਬਿੰਦਰ ਸਿੰਘ ਪਲਾਹਾ ਤੇ ਓੰਕਾਰ ਸਿੰਘ ਧਾਮੀ ਵੱਲੋਂ ਕੀਤੀ ਗਈ | ਸਮਾਗਮ ਦੌਰਾਨ ਚਾਹ ਪਕੌੜਿਆਂ ਦਾ ਲੰਗਰ ਅਤੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ|

Related Articles

Leave a Comment