Home » ਹੋਲੇ ਮਹੱਲੇ ਦੇ ਦੂਸਰੇ ਦਿਨ ਲੱਖਾਂ ਸੰਗਤਾਂ ਨੇ ਗੁਰੂ ਘਰਾਂ ‘ਚ ਟੇਕਿਆ ਮੱਥਾ

ਹੋਲੇ ਮਹੱਲੇ ਦੇ ਦੂਸਰੇ ਦਿਨ ਲੱਖਾਂ ਸੰਗਤਾਂ ਨੇ ਗੁਰੂ ਘਰਾਂ ‘ਚ ਟੇਕਿਆ ਮੱਥਾ

ਸ਼-ਵਿਦੇਸ਼ ਤੋ ਲੱਖਾਂ ਦੀ ਗਿਣਤੀ ਵਿਚ ਆਈਆਂ ਸੰਗਤਾਂ ਨੇ ਬੋਲੇ ਸੋ ਨਿਹਾਲ, ਸਤਿ ਸ੍ਰੀ ਅਕਾਲ ਦੇ ਅਕਾਸ਼ ਗੰਜਾਊ ਨਾਅਰਿਆਂ

by Rakha Prabh
88 views

ਸ੍ਰੀ ਅਨੰਦਪੁਰ ਸਾਹਿਬ, 18 ਮਾਰਚ ( ਰਾਖ਼ਾ ਪ੍ਰਭ ਬਿਊਰੋ )-ਅੱਜ ਹੋਲੇ ਮਹੱਲੇ ਦੇ ਦੂਸਰੇ ਦਿਨ ਵੱਡੀ ਤਾਦਾਦ ਵਿਚ ਸੰਗਤਾਂ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸਮੇਤ ਹੋਰ ਗੁਰੂ ਘਰਾਂ ਵਿਚ ਮੱਥਾ ਟੇਕਿਆ ਤੇ ਆਪਣੀ ਸ਼ਰਧਾ ਦੇ ਫੁੱਲ ਭੇਟ ਕੀਤੇ। ਦੇਸ਼-ਵਿਦੇਸ਼ ਤੋ ਲੱਖਾਂ ਦੀ ਗਿਣਤੀ ਵਿਚ ਆਈਆਂ ਸੰਗਤਾਂ ਨੇ ਬੋਲੇ ਸੋ ਨਿਹਾਲ, ਸਤਿ ਸ੍ਰੀ ਅਕਾਲ ਦੇ ਅਕਾਸ਼ ਗੰਜਾਊ ਨਾਅਰਿਆਂ ਨਾਲ ਸਮੁੱਚੇ ਇਲਾਕੇ ਦਾ ਮਾਹੌਲ ਪਵਿੱਤਰ ਬਣਾ ਦਿੱਤਾ। ਹਰ ਪਾਸੇ ਖ਼ਾਲਸਾ ਜੀ ਦੇ ਖੁੱਲ੍ਹੇ ਦਰਸ਼ਨ ਦੀਦਾਰੇ ਹੋ ਰਹੇ ਹਨ। ਨੀਲੇ ਤੇ ਕੇਸਰੀ ਰੰਗ ਦੀਆਂ ਦਸਤਾਰਾਂ ਦਾ ਹੜ੍ਹ ਆ ਗਿਆ। ਛੋਟੇ-ਛੋਟੇ ਬੱਚੇ, ਨੌਜਵਾਨ, ਬਜ਼ੁਰਗ ਤੇ ਬੀਬੀਆਂ ਸ਼ਸਤਰਾਂ ਬਸਤਰਾਂ ਨਾਲ ਤਿਆਰ ਬਰ ਤਿਆਰ ਹੋ ਕੇ ਪੁਰਾਤਨ ਸਮੇਂ ਦੀ ਯਾਦ ਤਾਜ਼ਾ ਕਰਵਾ ਰਹੇ ਹਨ।

Related Articles

Leave a Comment