ਹਰਿਆਣਾ ਦੀ ਸਿਆਸਤ ਤੋਂ ਇੱਕ ਵੱਡੀ ਖਬਰ ਸਾਹਮਣੇ ਆ ਰਹੀ ਹੈ। ਲੋਕ ਸਭਾ ਚੋਣਾਂ ਤੋਂ ਪਹਿਲਾਂ ਹਰਿਆਣਾ ਵਿੱਚ ਭਾਜਪਾ ਤੇ ਜਨਨਾਇਕ ਜਨਤਾ ਪਾਰਟੀ ਯਾਨੀ ਜੇਜੇਪੀ ਦਾ ਗਠਜੋੜ ਟੁੱਟ ਗਿਆ ਹੈ। ਅਜਿਹੀ ਸਥਿਤੀ ਵਿੱਚ ਨਵੀਂ ਸਰਕਾਰ ਦਾ ਗਠਨ ਸੰਭਵ ਹੈ। ਸੂਤਰਾਂ ਅਨੁਸਾਰ ਅੱਜ ਵਿਧਾਇਕ ਦਲ ਦੀ ਮੀਟਿੰਗ ਵਿੱਚ ਇਸ ਦਾ ਐਲਾਨ ਕੀਤਾ ਜਾਵੇਗਾ। ਇਸ ਤੋਂ ਬਾਅਦ ਸਮੂਹ ਕੈਬਨਿਟ ਅਸਤੀਫਾ ਦੇ ਦੇਵੇਗੀ।
ਮੀਟਿੰਗ ਲਈ ਆਬਜ਼ਰਵਰ ਅਰਜੁਨ ਮੁੰਡਾ ਅਤੇ ਤਰੁਣ ਚੁੱਘ ਚੰਡੀਗੜ੍ਹ ਲਈ ਰਵਾਨਾ ਹੋ ਗਏ ਹਨ। ਸੂਤਰਾਂ ਅਨੁਸਾਰ ਵਿਧਾਇਕ ਦਲ ਦੀ ਮੀਟਿੰਗ ਵਿੱਚ ਨਵੇਂ ਆਗੂ ਦੀ ਚੋਣ ਕੀਤੀ ਜਾਵੇਗੀ। ਮੀਟਿੰਗ ਵਿੱਚ ਹੀ ਇਹ ਤੈਅ ਕੀਤਾ ਜਾਵੇਗਾ ਕਿ ਪਾਰਟੀ ਮਨੋਹਰ ਲਾਲ ਦੀ ਅਗਵਾਈ ਵਿੱਚ ਚੋਣ ਲੜੇਗੀ ਜਾਂ ਕੋਈ ਨਵਾਂ ਚਿਹਰਾ ਸਾਹਮਣੇ ਆਵੇਗਾ। ਇਸ ਮੀਟਿੰਗ ਵਿੱਚ ਆਜ਼ਾਦ ਵਿਧਾਇਕ ਵੀ ਹਿੱਸਾ ਲੈਣਗੇ।