Home » ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਬੱਸਾਂ ਦੀ ਕੀਤੀ ਚੈਕਿੰਗ

ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਬੱਸਾਂ ਦੀ ਕੀਤੀ ਚੈਕਿੰਗ

by Rakha Prabh
27 views

ਸੈਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਬੱਚਿਆਂ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਸਕੂਲ ਮੁਖੀ ਵੱਲੋਂ ਬੱਸਾਂ ਵਿਚ ਸਾਰੇ ਨਾਰਮਜ਼/ਸ਼ਰਤਾਂ ਦੀ ਪਾਲਣਾ
ਕਰਨੀ ਅਤਿ ਜ਼ਰੂਰੀ ਹੈ। ਇਸ ਸਬੰਧੀ ਅੱਜ ਜ਼ਿਲ੍ਹੇ ਵਿਚ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਅਤੇ ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮੀਸ਼ਨ
ਵੱਲੋਂ ਜਾਰੀ ਹਦਾਇਤਾਂ ਅਤੇ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਕੋਮਲ ਮਿੱਤਲ ਦੇ ਹੁਕਮਾਂ ਅਨੁਸਾਰ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸੈਂਟ ਸੋਲਜਰ
ਡਿਵਾਈਨ ਪਬਲਿਕ ਸਕੂਲ ਹੁਸ਼ਿਆਰਪੁਰ ਅਤੇ ਐਸ.ਏ.ਵੀ ਜੈਨ ਡੇਅ ਬੋਰਡਿੰਗਜ ਸਕੂਲ ਵਿੱਚ 15 ਬੱਸਾਂ ਦੀ ਚੈਕਿੰਗ ਕੀਤੀ ਗਈ।ਚੈਕਿੰਗ ਦੌਰਾਨ ਫਸਟ ਏਡ ਕਿੱਟਾਂ, ਬਿਨਾ ਲੇਡੀ ਅਟੈਂਡੈਂਟ, ਬਿਨਾ ਪਾਸਿੰਗ, ਸਪੀਡ ਗਵਰਨਰ ਦਾ ਨਾ ਹੋਣਾ, ਬੱਸ ਵਿਚ ਐਮਰਜੈਂਸੀ ਐਗਜ਼ਿਟ ਦਾ ਨਾ ਹੋਣਾ, ਬਿਨਾ ਅੱਗ ਬੁਝਾਊ ਯੰਤਰ,
ਬਿਨਾ ਸੀ.ਸੀ.ਟੀ.ਵੀ ਕੈਮਰਾ, ਬੱਸ ਵਿਚ ਸਿਟਿੰਗ ਕਪੈਸਿਟੀ ਦਾ ਵੱਧ ਹੋਣਾ ਅਦਿ ਦੀ ਚੈਕਿੰਗ ਕੀਤੀ ਗਈ।ਇਨ੍ਹਾਂ ਵਿੱਚੋ 3 ਬੱਸਾਂ ਦੇ ਦਸਤਾਵੇਜ ਨਾ ਹੋਣ ਕਾਰਨ
ਜਬਤ ਕੀਤੀਆ ਗਈਆਂ। ਇਸ ਮੌਕੇ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਹਰਪ੍ਰੀਤ ਕੌਰ ਨੇ ਦੱਸਿਆ ਕਿ ਸੇਫ ਸਕੂਲ ਵਾਹਨ ਪਾਲਿਸੀ ਅਨੁਸਾਰ ਸ਼ਰਤਾਂ ਪੂਰੀਆਂ ਨਾ ਕਰਨ ਵਾਲੀਆਂ ਬੱਸਾਂ ਨਾਲ ਅਕਸਰ ਕੋਈ ਨਾ ਕੋਈ ਹਾਦਸਾ ਵਾਪਰਨ ਦਾ ਖਤਰਾ ਬਣਿਆ ਰਹਿੰਦਾ ਹੈ। ਇਸ ਮੌਕੇ ਟਾਸਕ ਫੋਰਸ ਨੇ ਦੱਸਿਆ ਕਿ ਇਸ ਮੁਹਿੰਮ ਨੂੰ ਪੂਰੇ ਜ਼ਿਲ੍ਹੇ ਵਿਚ ਲਗਾਤਾਰ ਚਲਾਇਆ ਜਾਵੇਗਾ। ਉਨ੍ਹਾਂ ਸਾਰੇ ਸਕੂਲਾਂ ਨੂੰ ਹਦਾਇਤ ਕੀਤੀ ਗਈ ਕਿ ਸਾਰੇ ਡਰਾਇਵਰਾਂ ਦਾ ਸਮੇਂ ਸਿਰ ਮੈਡੀਕਲ ਚੈੱਕ ਅੱਪ ਕਰਵਾਇਆ ਜਾਵੇ, ਸਾਰੀਆਂ ਬੱਸਾਂ ਦੇ ਡਰਾਈਵਰ ਅਤੇ ਅਟੈਂਡੈਂਟ ਆਪਣੀ ਯੂਨੀਫਾਰਮ ਜਰੂਰ ਪਾਉਣ, ਬੱਸਾਂ ਵਿਚ ਸਫਰ ਕਰਨ ਵਾਲੇ ਛੋਟੇ ਬੱਚਿਆਂ ਦਾ ਖਾਸ ਧਿਆਨ ਰੱਖਣ। ਉਨ੍ਹਾਂ ਨੂੰ ਬੱਸ ਤੋਂ ਚੜ੍ਹਨ ਅਤੇ ਉਤਰਨ ਸਮੇਂ ਸਹੀ ਤਰੀਕੇ ਨਾਲ ਰੋਡ ਕਰਾਸ ਕਰਵਾਉਣ ਅਤੇ ਜਿਨ੍ਹਾਂ ਸਕੂਲੀ ਬੱਸਾਂ ਵਿਚ ਜੋ ਵੀ ਕਮੀਆਂ ਪਾਈਆਂ ਗਈਆਂ ਹਨ, ਉਨ੍ਹਾਂ ਨੂੰ ਤੁਰੰਤ ਦੂਰ ਕੀਤਾ ਜਾਵੇ। ਇਸ ਮੌਕੇ ਰਿਜ਼ਨਲ ਟ੍ਰਾਂਸਪੋਰਟ ਅਥਰਿਟੀ ਵੱਲੋਂ ਵਧੀਕ ਟਰਾਂਸਪੋਰਟ ਅਫ਼ਸਰ ਹੁਸ਼ਿਆਰਪੁਰ ਸੰਦੀਪ ਭਾਰਤੀ , ਸਿੱਖਿਆ ਵਿਭਾਗ ਤੋਂ ਜਰਨੈਲ ਸਿੰਘ, ਪੁਲਿਸ ਵਿਭਾਗ ਤੋਂ ਮਦਨ ਲਾਲ (ਟ੍ਰੇਫਿਕ ਪੁਲਿਸ) ਅਤੇ ਜੂਨੀਅਰ ਅਸਿਸਟੈਂਟ ਰਵਿੰਦਰ ਸ਼ਰਮਾ ਤੋਂ ਇਲਾਵਾ ਹੋਰ ਵੀ ਮੌਜੂਦ ਸਨ।

Related Articles

Leave a Comment