ਗੁਰਦਾਸਪੁਰ, 15 ਮਾਰਚ
ਆਗਾਮੀ ਲੋਕ ਸਭਾ ਚੋਣਾਂ ਲਈ ਸਾਰੀਆਂ ਸਿਆਸੀ ਪਾਰਟੀਆਂ ਮੈਦਾਨ ਵਿੱਚ ਨਿੱਤਰ ਚੁੱਕੀਆਂ ਹਨ ਅਤੇ ਪਾਰਟੀਆਂ ਦੇ ਸੀਨੀਅਰ ਆਗੂ ਆਪੋ-ਆਪਣੇ ਵਰਕਰਾਂ ਨੂੰ ਲਾਮਬੰਦ ਕਰਨ ਲਈ ਮੀਟਿੰਗਾਂ ਕਰ ਰਹੇ ਹਨ। ਇਸੇ ਲੜੀ ਤਹਿਤ ਅੱਜ ਭਾਰਤੀ ਜਨਤਾ ਪਾਰਟੀ ਗੁਰਦਾਸਪੁਰ ਦੀ ਇਕ ਵਿਸ਼ੇਸ਼ ਮੀਟਿੰਗ ਹੋਈ, ਜਿਸ ਵਿਚ ਰਾਜਸਥਾਨ ਦੀ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਦੀ ਕੌਮੀ ਮੀਤ ਪ੍ਰਧਾਨ ਵਸੁੰਧਰਾ ਰਾਜੇ ਸਿੰਧੀਆ ਵਿਸ਼ੇਸ਼ ਤੌਰ ‘ਤੇ ਹਾਜ਼ਰ ਹੋਈI ਗੁਰਦਾਸਪੁਰ ਪੁੱਜਣ ‘ਤੇ ਵਸੁੰਧਰਾ ਰਾਜੇ ਦਾ ਜ਼ਿਲ੍ਹਾ ਭਾਜਪਾ ਪ੍ਰਧਾਨ ਸ਼ਿਵਬੀਰ ਰਾਜਨ ਨੇ ਆਪਣੇ ਔਹਦੇਦਾਰਾਂ ਨਾਲ ਫੁੱਲਾਂ ਦਾ ਗੁਲਦਸਤਾ ਤੇ ਦੁਸ਼ਾਲਾ ਦੇ ਕੇ ਸਵਾਗਤ ਕੀਤਾI ਇਸ ਮੌਕੇ ਸਾਬਕਾ ਸੂਬਾ ਪ੍ਰਧਾਨ ਤੇ ਸਾਬਕਾ ਰਾਜਸਭਾ ਮੈਂਬਰ ਸ਼ਵੇਤ ਮਲਿਕ, ਸੂਬਾ ਸਕੱਤਰ ਸੂਰਜ ਭਾਰਦਵਾਜ, ਸੂਬਾ ਸੈੱਲ ਦੇ ਇੰਚਾਰਜ ਰੰਜਮ ਕਾਮਰਾ, ਗੁਰਦਾਸਪੁਰ ਲੋਕਸਭਾ ਕਨਵੀਨਰ ਰਜਿੰਦਰ ਬਿੱਟਾ, ਅੰਮਿ੍ਤਸਰ ਲੋਕਸਭਾ ਕਨਵੀਨਰ ਰਾਜਬੀਰ ਸ਼ਰਮਾ ਤੇ ਸਤਿੰਦਰ ਸੱਤੀ ਆਦਿ ਵੀ ਹਾਜ਼ਰ ਸਨI
ਇਹ ਜਾਣਕਾਰੀ ਭਾਜਪਾ ਦੇ ਸੂਬਾ ਪ੍ਰੈੱਸ ਸਕੱਤਰ ਹਰਦੇਵ ਸਿੰਘ ਉੱਭਾ ਨੇ ਦਿੱਤੀ ।
ਇਸ ਮੌਕੇ ਤੇ ਵਸੁੰਧਰਾ ਰਾਜੇ ਨੇ ਆਪਣੇ ਸੰਬੋਧਨ ਵਿਚ ਹਾਜ਼ਰ ਵਰਕਰਾਂ ਵਿਚ ਚੁਣਾਵੀ ਜੋਸ਼ ਭਰਦੀਆਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਲੋਕ ਸਭਾ ਚੋਣਾਂ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ ਇਸ ਵਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿਚ ਲੋਕਾਂ ਦੇ ਬਹੁਮਤ ਨਾਲ 400 ਤੋਂ ਵੱਧ ਸੀਟਾਂ ਜਿੱਤ ਕੇ ਕੇਂਦਰ ਵਿੱਚ ਭਾਜਪਾ ਤੀਜੀ ਵਾਰ ਸਰਕਾਰ ਬਣਾਏਗੀ। ਉਨ੍ਹਾਂ ਕਿਹਾ ਕਿ ਅੱਜ ਪੂਰਾ ਦੇਸ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਆਪਣੇ ਪਰਿਵਾਰ ਦਾ ਮੈਂਬਰ ਮੰਨਦਾ ਹੈ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਉਨ੍ਹਾਂ ਨੂੰ ਆਪਣਾ ਪਰਿਵਾਰ ਮੰਨਦੇ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਰਤੀ ਜਨਤਾ ਪਾਰਟੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਵੱਡੀ ਗਿਣਤੀ ਵਿੱਚ ਲੋਕ ਭਾਜਪਾ ਵਿੱਚ ਸ਼ਾਮਲ ਹੋ ਰਹੇ ਹਨ। ਭਾਜਪਾ ਪਰਿਵਾਰ ਦਿਨੋ-ਦਿਨ ਵਧਦਾ ਜਾ ਰਿਹਾ ਹੈ ਅਤੇ ਇਸਦਾ ਕਾਰਨ ਭਾਜਪਾ ਦੀਆਂ ਨੀਤੀਆਂ ਅਤੇ ਇਰਾਦਿਆਂ ‘ਤੇ ਜਨਤਾ ਦਾ ਪੱਕਾ ਵਿਸ਼ਵਾਸ ਹੈ। ਕਿਉਂਕਿ ਭਾਰਤੀ ਜਨਤਾ ਪਾਰਟੀ ਦੀ ਕਹਿਣੀ ਅਤੇ ਕਰਨੀ ਵਿੱਚ ਕੋਈ ਫਰਕ ਨਹੀਂ ਹੈ। ਉਨ੍ਹਾਂ ਕਿਹਾ ਕਿ ਭਾਜਪਾ ਵਰਕਰਾਂ ‘ਤੇ ਆਧਾਰਿਤ ਵਿਸ਼ਵ ਦੀ ਸਭ ਤੋਂ ਵੱਡੀ ਸਿਆਸੀ ਪਾਰਟੀ ਹੈ ਅਤੇ ਇਸ ਦੇ ਵਰਕਰ ਹੀ ਇਸ ਦੀ ਰੀੜ੍ਹ ਦੀ ਹੱਡੀ ਹਨ ਅਤੇ ਉਨ੍ਹਾਂ ਦੀ ਬਦੌਲਤ ਹੀ ਭਾਜਪਾ ਨੇ ਦੇਸ਼ ਦੇ 18 ਸੂਬਿਆਂ ‘ਚ ਅਤੇ ਦੋ ਵਾਰ ਕੇਂਦਰ ‘ਚ ਸਰਕਾਰਾਂ ਬਣਾਈਆਂ ਹਨ। ਹੁਣ ਇਨ੍ਹਾਂ ਵਰਕਰਾਂ ਦੀ ਬਦੌਲਤ ਹੀ ਤੀਜੀ ਵਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਕੇਂਦਰ ਵਿੱਚ ਭਾਜਪਾ ਦੀ ਸਰਕਾਰ ਬਣੇਗੀ।
ਸ਼ਿਵਬੀਰ ਰਾਜਨ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਦੇਸ਼ ਪ੍ਰਤੀ ਸਮਰਪਣ ਭਾਵਨਾ, ਸਟੀਕ ਅਤੇ ਨਿਰਣਾਇਕ ਫੈਸਲਿਆਂ ਕਾਰਨ ਦੇਸ਼ ਦੀ ਜਨਤਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਜਪਾ ਨੂੰ ਦੇਸ਼ ਦੀ ਵਾਗਡੋਰ ਸੌਂਪੀ ਹੈ ਅਤੇ ਭਾਜਪਾ ਨੇ ਉਨ੍ਹਾਂ ਦੀਆਂ ਉਮੀਦਾਂ ਦੇ ਖਾਰੇ ਉਤਰਦਿਆਂ ਜਨਤਾ ਨਾਲ ਕੀਤੇ ਵਾਦੇ ਲਗਭਗ ਪੂਰੇ ਕੀਤੇ ਹਨ। ਦੇਸ਼ ਦੀ ਜਨਤਾ ਨੇ ਇੱਕ ਵਾਰ ਫਿਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸੱਤਾ ਦੀ ਵਾਗਡੋਰ ਸੌਂਪਣ ਦਾ ਮਨ ਬਣਾ ਲਿਆ ਹੈ ਅਤੇ ਇਸ ਵਾਰ ਲੋਕ ਵਿਰੋਧੀ ਧਿਰ ਦਾ ਲਗਭਗ ਸਫਾਇਆ ਕਰ ਦੇਣਗੇ ਅਤੇ ਪ੍ਰਧਾਨਮੰਤਰੀ ਮੋਦੀ ਦੀ ਅਗਵਾਈ ਵਿੱਚ ਦੇਸ਼ ਵਿੱਚ ਤੀਜੀ ਵਾਰ ਭਾਜਪਾ ਦੀ ਸਰਕਾਰ ਬਣਾਉਣਗੇ ਅਤੇ ਦੇਸ਼ ਅਤੇ ਆਪਣੀ ਤਰੱਕੀ ਨੂੰ ਯਕੀਨੀ ਬਣਾਉਣਗੇ।