Home » ਐਸ.ਜੀ.ਪੀ.ਸੀ. ਪ੍ਰਧਾਨ ਵੱਲੋਂ ਲਾਲੀ ਬਾਜਵਾ ਦਾ ਸਨਮਾਨ

ਐਸ.ਜੀ.ਪੀ.ਸੀ. ਪ੍ਰਧਾਨ ਵੱਲੋਂ ਲਾਲੀ ਬਾਜਵਾ ਦਾ ਸਨਮਾਨ

by Rakha Prabh
20 views
ਹੁਸ਼ਿਆਰਪੁਰ 16 ਮਾਰਚ ( ਤਰਸੇਮ ਦੀਵਾਨਾ )
ਅਕਾਲੀ ਦਲ ਦੇ ਸੀਨੀਅਰ ਵਾਈਸ ਪ੍ਰਧਾਨ ਨਿਯੁਕਤ ਹੋਣ ਉਪਰੰਤ ਸੀਨੀਅਰ ਅਕਾਲੀ ਆਗੂ ਸ. ਜਤਿੰਦਰ ਸਿੰਘ ਲਾਲੀ ਬਾਜਵਾ ਐਸ.ਜੀ.ਪੀ.ਸੀ.ਦੇ ਪ੍ਰਧਾਨ ਸ. ਹਰਜਿੰਦਰ ਸਿੰਘ ਧਾਮੀ ਦੇ ਗ੍ਰਹਿ ਵਿਖੇ ਪੁੱਜੇ ਜਿੱਥੇ ਉਨ੍ਹਾਂ ਦਾ ਸਵਾਗਤ ਕੀਤਾ ਗਿਆ। ਇਸ ਮੌਕੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਹਮੇਸ਼ਾ ਮੇਹਨਤੀ ਵਰਕਰਾਂ ਤੇ ਆਗੂਆਂ ਦੀ ਹੌਂਸਲਾ ਅਫਜ਼ਾਈ ਕੀਤੀ ਜਾਂਦੀ ਹੈ ਤੇ ਲਾਲੀ ਬਾਜਵਾ ਵੱਲੋਂ ਪਿਛਲੇ ਲੰਬੇ ਸਮੇਂ ਤੋਂ ਪਾਰਟੀ ਦੀ ਬੇਹਤਰੀ ਲਈ ਕੰਮ ਕੀਤਾ ਜਾ ਰਿਹਾ ਹੈ ਤੇ ਪਾਰਟੀ ਹਾਈਕਮਾਂਡ ਨੂੰ ਪੂਰਾ ਵਿਸ਼ਵਾਸ਼ ਹੈ ਕਿ ਭਵਿੱਖ ਵਿੱਚ ਵੀ ਜਤਿੰਦਰ ਸਿੰਘ ਲਾਲੀ ਬਾਜਵਾ ਅਕਾਲੀ ਦਲ ਨੂੰ ਜਮੀਨੀ ਪੱਧਰ ’ਤੇ ਮਜ਼ਬੂਤ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡਣਗੇ। ਇਸ ਸਮੇਂ ਲਾਲੀ ਬਾਜਵਾ ਵੱਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਸਮੁੱਚੀ ਹਾਈਕਮਾਂਡ ਦਾ ਨਵੀਂ ਜਿੰਮੇਵਾਰੀ ਮਿਲਣ ’ਤੇ ਧੰਨਵਾਦ ਕੀਤਾ ਗਿਆ। ਇਸ ਮੌਕੇ ਸੰਦੀਪ ਸਿੰਘ ਸੀਕਰੀ, ਗੁਰਪ੍ਰੀਤ ਸਿੰਘ ਕੋਹਲੀ ਆਦਿ ਵੀ ਮੌਜੂਦ ਸਨ।

Related Articles

Leave a Comment