Home » ਬਲੱਡ ਬੈਂਕ ਵਿਖੇ ਲਗਾਇਆ ਦੰਦਾਂ ਅਤੇ ਜਬਾੜਿਆਂ ਦਾ 425ਵਾਂ ਫਰੀ ਕੈਂਪ

ਬਲੱਡ ਬੈਂਕ ਵਿਖੇ ਲਗਾਇਆ ਦੰਦਾਂ ਅਤੇ ਜਬਾੜਿਆਂ ਦਾ 425ਵਾਂ ਫਰੀ ਕੈਂਪ

by Rakha Prabh
19 views
ਫਗਵਾੜਾ 16 ਮਾਰਚ (ਸ਼ਿਵ ਕੋੜਾ)
ਉਦਯੋਗਪਤੀ ਅਤੇ ਸਮਾਜ ਸੇਵਕ ਸ੍ਰੀ ਕੇ.ਕੇ. ਸਰਦਾਨਾ ਦੀ ਸਰਪ੍ਰਸਤੀ ਹੇਠ ਸਥਾਨਕ ਗੁਰੂ ਹਰਗੋਬਿੰਦ ਨਗਰ ਵਿੱਚ ਚਲਾਏ ਜਾ ਰਹੇ ਬਲੱਡ ਬੈਂਕ ਵਿਖੇ ਮਾਤਾ ਠਾਕੁਰ ਦੇਵੀ ਅਤੇ ਨਾਨਕ ਚੰਦ ਸੇਠੀ ਦੀ ਮਿੱਠੀ ਯਾਦ ਨੂੰ ਸਮਰਪਿਤ 425ਵਾਂ ਦੰਦਾਂ ਅਤੇ ਜਬਾੜਿਆਂ ਦਾ ਫਰੀ ਕੈਂਪ ਲਗਾਇਆ ਗਿਆ। ਬਲੱਡ ਬੈਂਕ ਦੇ ਪ੍ਰਧਾਨ ਮਲਕੀਅਤ ਸਿੰਘ ਰਘਬੋਤਰਾ ਦੀ ਦੇਖ-ਰੇਖ ਹੇਠ ਲਗਾਏ ਗਏ ਇਸ ਕੈਂਪ ਦਾ ਉਦਘਾਟਨ ਮੁੱਖ ਮਹਿਮਾਨ ਵਜੋਂ ਪੁੱਜੇ ਐਨ.ਆਰ.ਆਈ. ਕੇ.ਐਲ.ਚਾਂਦ ਯੂ.ਕੇ. ਨੇ ਸ਼ਮਾਂ ਰੌਸ਼ਨ ਕਰਕੇ ਕੀਤਾ। ਇਸ ਤੋਂ ਪਹਿਲਾਂ ਕਲੱਬ ਦੇ ਸਾਬਕਾ ਗਵਰਨਰ ਸਤਪਾਲ ਸੇਠੀ ਦੀ ਅਗਵਾਈ ਹੇਠ ਮੁੱਖ ਮਹਿਮਾਨ ਕੇ.ਐਲ. ਚਾਂਦ ਅਤੇ ਸਮਾਜ ਸੇਵਕ ਰਜਿੰਦਰ ਕੁਮਾਰ ਬੰਟੀ ਸਮੇਤ ਸਮੂਹ ਪਤਵੰਤਿਆਂ ਦਾ ਸਵਾਗਤ ਕੀਤਾ ਗਿਆ। ਮੁੱਖ ਮਹਿਮਾਨ ਨੇ ਬਲੱਡ ਬੈਂਕ ਵੱਲੋਂ ਕੀਤੇ ਜਾ ਰਹੇ ਸਮਾਜ ਸੇਵੀ ਕੰਮਾਂ ਦੀ ਸ਼ਲਾਘਾ ਕੀਤੀ ਅਤੇ ਆਪਣੇ ਵਲੋਂ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਉਪਰੰਤ ਉਨ੍ਹਾਂ 10 ਲੋੜਵੰਦ ਬਜ਼ੁਰਗਾਂ ਨੂੰ ਨਵੇਂ ਤਿਆਰ ਕੀਤੇ ਜਬਾੜੇ ਵੀ ਭੇਟ ਕੀਤੇ। ਇਸ ਦੌਰਾਨ ਸੀ.ਐਮ.ਸੀ ਲੁਧਿਆਣਾ ਤੋਂ ਪਹੁੰਚੀ ਮਾਹਿਰ ਡਾਕਟਰਾਂ ਦੀ 25 ਮੈਂਬਰੀ ਮੋਬਾਈਲ ਟੀਮ ਨੇ 135 ਮਰੀਜ਼ਾਂ ਦੇ ਦੰਦਾਂ ਦੀ ਜਾਂਚ ਕੀਤੀ। ਲੋੜਵੰਦਾਂ ਦੇ ਦੰਦ ਸਾਫ਼ ਕੀਤੇ ਗਏ ਅਤੇ ਲੋੜ ਅਨੁਸਾਰ ਦਵਾਈਆਂ ਦਿੱਤੀਆਂ ਗਈਆਂ। ਇਸ ਤੋਂ ਇਲਾਵਾ ਮਰੀਜ਼ਾਂ ਦੇ ਖਰਾਬ ਹੋਏ ਦੰਦਾਂ ਦੀ ਫਿਲਿੰਗ ਵੀ ਕੀਤੀ ਗਈ। ਕੈਂਪ ਦੌਰਾਨ 25 ਨਵੇਂ ਜਬਾੜੇ ਬਣਾਉਣ ਦੀ ਅਗਲੀ ਪ੍ਰਕਿਰਿਆ ਨੂੰ ਨੇਪਰੇ ਚਾੜਿਆ ਗਿਆ। ਮਲਕੀਅਤ ਸਿੰਘ ਰਘਬੋਤਰਾ ਨੇ ਦੱਸਿਆ ਕਿ ਅਗਲਾ ਕੈਂਪ 1 ਅਪ੍ਰੈਲ ਦਿਨ ਸੋਮਵਾਰ ਨੂੰ ਲਗਾਇਆ ਜਾਵੇਗਾ। ਦੰਦਾਂ ਦੀਆਂ ਬਿਮਾਰੀਆਂ ਤੋਂ ਪੀੜਤ ਲੋੜਵੰਦ ਮਰੀਜ਼ ਕੈਂਪ ਦਾ ਲਾਭ ਲੈ ਸਕਦੇ ਹਨ। ਇਸ ਮੌਕੇ ਮੋਹਨ ਲਾਲ ਤਨੇਜਾ, ਗੁਲਸ਼ਨ ਕਪੂਰ, ਰਾਮ ਰਤਨ ਵਾਲੀਆ, ਸੁਧੀਰ ਸ਼ਰਮਾ, ਵਿਸ਼ਵਾ ਮਿੱਤਰ ਸ਼ਰਮਾ, ਅਵਤਾਰ ਸਿੰਘ ਸੈਣੀ ਸਾਬਕਾ ਕੋਂਸਲਰ, ਸੁਧਾ ਬੇਦੀ, ਕਿ੍ਰਸ਼ਨ ਕੁਮਾਰ, ਅਮਰਜੀਤ ਡਾਂਗ, ਸ਼ਿੰਗਾਰਾ ਰਾਮ, ਰੂਪ ਲਾਲ, ਰਜਿੰਦਰ ਸਾਹਨੀ, ਪ੍ਰੇਮ ਪਾਲ ਸਰੋਏ ਆਦਿ ਹਾਜਰ ਸਨ।

Related Articles

Leave a Comment