ਫਿਰੋਜ਼ਪੁਰ 17 ਮਾਰਚ ( ਗੁਰਪ੍ਰੀਤ ਸਿੰਘ ਸਿੱਧੂ /ਸ਼ਮਿੰਦਰ ਰਾਜਪੂਤ )
ਪੰਜਾਬ ਜੇਲ ਪੈਂਨਸ਼ਨਰਜ ਵੈਲਫੇਅਰ ਐਸੋਸੀਏਸ਼ਨ ਫਿਰੋਜ਼ਪੁਰ ਦੀ ਅਹਿਮ ਮੀਟਿੰਗ ਪ੍ਰਧਾਨ ਕਸ਼ਮੀਰ ਸਿੰਘ ਦੀ ਪ੍ਰਧਾਨਗੀ ਹੇਠ ਆਰੀਆ ਸਮਾਜ ਮੰਦਿਰ ਫਿਰੋਜਪੁਰ ਵਿਖੇ ਹੋਈ। ਇਸ ਮੌਕੇ ਮੀਟਿੰਗ ਵਿੱਚ ਪੰਜਾਬ ਜੇਲ ਪੈਨਸ਼ਨਰ ਮੁਲਾਜ਼ਮਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ। ਮੀਟਿੰਗ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੋਂ ਮੰਗ ਕੀਤੀ ਕਿ ਪੰਜਾਬ ਜੇਲ ਮੁਲਾਜ਼ਮਾਂ ਦੀਆਂ ਲੰਮੇ ਸਮੇਂ ਤੋਂ ਮੰਗਾਂ ਲਮਕਦੀਆਂ ਆ ਰਹੀਆਂ ਹਨ ਨੂੰ ਪੂਰੀਆਂ ਕੀਤੀਆਂ ਜਾਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨਾਲ ਅੜੀਅਲ ਵਤੀਰੇ ਛੱਡ ਚੌਣਾਂ ਮੌਕੇ ਕੀਤੇ ਵਾਅਦੇ ਵਫ਼ਾ ਕਰੇ। ਉਨ੍ਹਾਂ ਕਿਹਾ ਕਿ ਪੇ ਕਮਿਸ਼ਨ 1ਫਰਵਰੀ 2016 ਤੋ 3 ਜੂਨ 2021 ਦਾ ਬਕਾਇਆ , ਡੀ ਏ ਦੀਆਂ ਕਿਸਤਾਂ ਦਾ ਬਕਾਇਆ ਬਿਨਾਂ ਦੇਰੀ ਦਿੱਤਾ ਜਾਵੇ , ਚੌਣਾਂ ਮੌਕੇ ਕੀਤਾ ਪੁਰਾਣੀ ਪੈਨਸ਼ਨ ਬਹਾਲ ਕਰਨ ਦਾ ਵਾਅਦਾ ਪੂਰਾ ਕੀਤੀ ਜਾਵੇ, ਅਤੇ ਹਰ ਤਰ੍ਹਾਂ ਦੇ ਕੱਚੇ ਮੁਲਾਜ਼ਮਾਂ ਨੂੰ ਬਿਨਾਂ ਸ਼ਰਤ ਪੱਕੇ ਕੀਤਾ ਜਾਵੇ। ਇਸ ਮੌਕੇ ਮੀਟਿੰਗ ਵਿੱਚ ਗੁਰਸੇਵਕ ਸਿੰਘ ਸੀਨੀਅਰ ਮੀਤ ਪ੍ਰਧਾਨ, ਮਨਜੀਤ ਸਿੰਘ ਜਰਨਲ ਸਕੱਤਰ, ਕਰਨੈਲ ਸਿੰਘ ,ਕੁਲਵੰਤ ਸਿੰਘ, ਵੀਰ ਚੰਦ ਗੁਰਮੇਜ ਸਿੰਘ, ਜਰਨੈਲ ਸਿੰਘ, ਚਮਕੌਰ ਸਿੰਘ, ਜੋਗਿੰਦਰ ਸਿੰਘ, ਪਰਮਜੀਤ ਸਿੰਘ, ਵਿਜੇ ਸ਼ਰਮਾ, ਬਲਦੇਵ ਸਿੰਘ ਭੁੱਲਰ, ਦਰਸ਼ਨ ਸਿੰਘ ਕਾਬਲ ਸਿੰਘ ਆਦਿ ਸੀਨੀਅਰ ਆਗੂਆਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪੈਂਨਸ਼ਨਰਜ ਮੁਲਾਜ਼ਮਾਂ ਨੇ ਸ਼ਮੂਲੀਅਤ ਕੀਤੀ।