ਖਰੜ –
ਮਨੁੱਖੀ ਅਧਿਕਾਰ ਮੰਚ ਦੀ ਜ਼ਿਲ੍ਹਾ ਇਕਾਈ ਮੋਹਾਲੀ ਦੇ ਬਲਾਕ ਖਰੜ ਦੇ ਵਿਸ਼ੇਸ਼ ਨਾਰੀ ਚੇਤਨਾ ਸੈਮੀਨਾਰ ਨੂੰ ਮੁੱਖ ਰੱਖਦਿਆਂ ਪਰਫੈਕਟ ਕਮਫੋਰਟ ਮੋਰਿੰਡਾ ਰੋਡ ਖਰੜ ਵਿਖੇ ਕੌਮੀ ਪ੍ਰਧਾਨ ਇਸਤਰੀ ਵਿੰਗ ਮੈਡਮ ਪ੍ਰਿਤਪਾਲ ਕੌਰ ਦੀ ਪ੍ਰਧਾਨਗੀ ਹੇਠ ਮੀਟਿੰਗ ਕਰਵਾਈ ਗਈ। ਇਸ ਮੌਕੇ ਸੰਸਥਾ ਦੇ ਕੌਮੀ ਪ੍ਰਧਾਨ ਡਾਕਟਰ ਜਸਵੰਤ ਸਿੰਘ ਖੇੜਾ, ਕੌਮੀ ਕੋਆਰਡੀਨੇਟਰ ਗੁਰਕੀਰਤ ਸਿੰਘ ਖੇੜਾ , ਪ੍ਰਭਪਰੀਤ ਸਿੰਘ ਕੌਮੀ ਮੀਤ ਪ੍ਰਧਾਨ ਯੂਥ ਵਿੰਗ, ਜਤਿੰਦਰ ਸਿੰਘ ਕੌਮੀ ਸੈਕਟਰੀ ਅਤੇ ਧਰਮ ਰਾਜ ਪਾਲ ਚੇਅਰਮੈਨ ਸਲਾਹਕਾਰ ਕਮੇਟੀ ਵਿਸ਼ੇਸ਼ ਤੌਰ ਤੇ ਪਹੁੰਚੇ ਹੋਏ ਸਨ।ਇਸ ਮੌਕੇ ਕਾਕਾ ਸਿੰਘ ਨੂੰ ਸਲਾਹਕਾਰ ਲਗਾ ਕੇ ਸ਼ਨਾਖ਼ਤੀ ਕਾਰਡ ਅਤੇ ਨਿਯੁਕਤੀ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ । ਨਵ ਨਿਯੁਕਤ ਅਹੁਦੇਦਾਰ ਨੇ ਕਿਹਾ ਕਿ ਜੋ ਸਾਨੂੰ ਸੰਸਥਾ ਵੱਲੋਂ ਜ਼ੁਮੇਵਾਰੀ ਸੌਂਪੀ ਗਈ ਅਸੀਂ ਉਸ ਨੂੰ ਇਮਾਨਦਾਰੀ ਅਤੇ ਮੇਹਨਤ ਨਾਲ ਨਿਵਾਭਾਂਗੇ । ਇਸ ਮੌਕੇ ਡਾਕਟਰ ਖੇੜਾ ਨੇ ਬੋਲਦਿਆਂ ਕਿਹਾ ਕਿ ਜ਼ਿਲ੍ਹਾ ਮੋਹਾਲੀ ਅਤੇ ਚੰਡੀਗੜ੍ਹ ਦੇ ਮੈਂਬਰ ਅਤੇ ਅਹੁਦੇਦਾਰਾਂ ਨੇ ਵਿਸ਼ੇਸ਼ ਨਾਰੀ ਚੇਤਨਾ ਸੈਮੀਨਾਰ ਨੂੰ ਕਾਮਯਾਬ ਕਰਨ ਲਈ ਦਿਨ ਰਾਤ ਇੱਕ ਕਰਕੇ ਬਹੁਤ ਹੀ ਜ਼ਿਆਦਾ ਮੇਹਨਤ ਕੀਤੀ ਜਿਨ੍ਹਾਂ ਅਹੁਦੇਦਾਰਾਂ ਨੇ ਸੈਮੀਨਾਰ ਦੌਰਾਨ ਵੱਧ ਚੜ੍ਹ ਕੇ ਹਿੱਸਾ ਲਿਆ ਉਨ੍ਹਾਂ ਦਾ ਸੰਸਥਾ ਵੱਲੋਂ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ ਗਿਆ । ਹੋਰਨਾਂ ਤੋਂ ਇਲਾਵਾ ਗੁਰਿੰਦਰ ਕੌਰ ਚੇਅਰਪਰਸਨ ਇਸਤਰੀ ਵਿੰਗ ਖਰੜ , ਰਾਜੇਸ਼ ਕੁਮਾਰ ਉਪ ਚੇਅਰਮੈਨ, ਡਾਕਟਰ ਰਾਮੇਸ਼ ਕੁਮਾਰ, ਬਲਜੀਤ ਸਿੰਘ, ਪਰਮਜੀਤ ਸਿੰਘ, ਜਤਿੰਦਰ ਸਿੰਘ, ਪਰਮਜੀਤ ਕੌਰ ਮੀਤ ਪ੍ਰਧਾਨ ਇਸਤਰੀ ਵਿੰਗ, ਹਰਵਿੰਦਰ ਸਿੰਘ ਰਾਜੂ ਮੀਤ ਪ੍ਰਧਾਨ ਰੋਪੜ ,ਅਤੇ ਸੁਰਿੰਦਰ ਸਿੰਘ ਮੀਤ ਪ੍ਰਧਾਨ ਪੰਜਾਬ ਨੇ ਵੀ ਮੀਟਿੰਗ ਨੂੰ ਸੰਬੋਧਨ ਕੀਤਾ।