Home » ਅਕਾਲੀ ਦਲ ਦੇ ਸਰਕਲ ਜਹਾਨਖੇਲਾ ਵੱਲੋਂ ਲਾਲੀ ਬਾਜਵਾ ਦਾ ਸਨਮਾਨ

ਅਕਾਲੀ ਦਲ ਦੇ ਸਰਕਲ ਜਹਾਨਖੇਲਾ ਵੱਲੋਂ ਲਾਲੀ ਬਾਜਵਾ ਦਾ ਸਨਮਾਨ

by Rakha Prabh
54 views
ਹੁਸ਼ਿਆਰਪੁਰ 18 ਮਾਰਚ ( ਤਰਸੇਮ ਦੀਵਾਨਾ  )
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਅੱਜ ਤੱਕ ਜਿਹੜੀ ਵੀ ਜ਼ਿੰਮੇਵਾਰੀ ਸੌਂਪੀ ਗਈ ਉਸ ਨੂੰ ਪੂਰੀ ਤਨਦੇਹੀ ਨਾਲ ਨਿਭਾਇਆ ਗਿਆ ਤੇ ਭਵਿੱਖ ਵਿੱਚ ਵੀ ਪਾਰਟੀ ਲਈ ਜ਼ਮੀਨੀ ਪੱਧਰ ’ਤੇ ਮੇਹਨਤ ਜਾਰੀ ਰਹੇਗੀ, ਇਹ ਪ੍ਰਗਟਾਵਾ ਅਕਾਲੀ ਦਲ ਦੇ ਸੀਨੀਅਰ ਵਾਈਸ ਪ੍ਰਧਾਨ ਚੁਣੇ ਗਏ ਜਤਿੰਦਰ ਸਿੰਘ ਲਾਲੀ ਬਾਜਵਾ ਵੱਲੋਂ ਆਪਣੇ ਗ੍ਰਹਿ ਵਿੱਖੇ ਪਾਰਟੀ ਆਗੂਆਂ ਨਾਲ ਕੀਤੀ ਮੀਟਿੰਗ ਦੌਰਾਨ ਕੀਤਾ ਗਿਆ, ਇਸ ਮੌਕੇ ਸਰਕਲ ਜਹਾਨਖੇਲਾ ਵੱਲੋਂ ਜਗਤਾਰ ਸਿੰਘ, ਇਕਬਾਲ ਸਿੰਘ, ਹਰਜੀਤ ਸਿੰਘ, ਤਰਸੇਮ ਸਿੰਘ, ਰਾਣਾ ਗੋਇਲ ਤੇ ਦਿਲਬਾਗ ਸਿੰਘ ਵੱਲੋਂ ਲਾਲੀ ਬਾਜਵਾ ਦਾ ਸਨਮਾਨ ਕਰਦੇ ਹੋਏ ਉਨ੍ਹਾਂ ਨੂੰ ਵਧਾਈ ਦਿੱਤੀ ਗਈ।  ਇਸ ਸਮੇਂ ਜਗਤਾਰ ਸਿੰਘ ਨੇ ਪਾਰਟੀ ਵਰਕਰਾਂ ਤੇ ਆਗੂਆਂ ਨੂੰ ਅਪੀਲ ਕਰਦੇ ਹੋਏ ਇੱਕ ਮੰਚ ’ਤੇ ਇਕੱਠੇ ਹੋ ਕੇ ਪਾਰਟੀ ਦੀ ਬੇਹਤਰੀ ਲਈ ਕੰਮ ਕਰਨ ਲਈ ਕਿਹਾ, ਉਨ੍ਹਾਂ ਕਿਹਾ ਕਿ ਲਾਲੀ ਬਾਜਵਾ ਨੇ ਹਮੇਸ਼ਾ ਪਾਰਟੀ ਦੀ ਚੜ੍ਹਦੀਕਲਾ ਲਈ ਕੰਮ ਕੀਤਾ ਤੇ ਸਾਰੇ ਵਰਕਰਾਂ ਤੇ ਆਗੂਆਂ ਨੂੰ ਚਾਹੀਦਾ ਹੈ ਕਿ ਉਹ ਵੀ ਨਿਰਸਵਾਰਥ ਹੋ ਕੇ ਕੰਮ ਕਰਨ ਤਾਂ ਜੋ ਸੂਬੇ ਵਿੱਚ ਦੋਬਾਰਾ ਅਕਾਲੀ ਦਲ ਦੀ ਸਰਕਾਰ ਬਣਾਈ ਜਾਵੇ।

Related Articles

Leave a Comment