Home » ਯੂਥ ਕਾਂਗਰਸ ਦੇ ਮੀਤ ਪ੍ਰਧਾਨ ਸਾਥੀਆਂ ਸਮੇਤ ਭਾਜਪਾ ਵਿੱਚ ਹੋਏ ਸ਼ਾਮਲ

ਯੂਥ ਕਾਂਗਰਸ ਦੇ ਮੀਤ ਪ੍ਰਧਾਨ ਸਾਥੀਆਂ ਸਮੇਤ ਭਾਜਪਾ ਵਿੱਚ ਹੋਏ ਸ਼ਾਮਲ

by Rakha Prabh
31 views
ਲੁਧਿਆਣਾ, 19 ਮਾਰਚ
ਭਾਰਤੀ ਜਨਤਾ ਪਾਰਟੀ ਨੇ ਕਾਂਗਰਸ ਨੂੰ ਉਸ ਸਮੇਂ ਵੱਡਾ ਝਟਕਾ ਦਿੱਤਾ ਜਦੋਂ ਯੂਥ ਕਾਂਗਰਸ ਦੇ ਮੀਤ ਪ੍ਰਧਾਨ ਆਪਣੇ ਸਾਥੀਆਂ ਸਮੇਤ ਭਾਜਪਾ ਪਰਿਵਾਰ ਵਿੱਚ ਸ਼ਾਮਲ ਹੋ ਗਏ। ਭਾਜਪਾ ਅਨੁਸੂਚਿਤ ਜਾਤੀ ਮੋਰਚਾ ਪੰਜਾਬ ਦੇ ਪ੍ਰਧਾਨ ਐਸ. ਆਰ. ਲੱਧੜ ਅਤੇ ਭਾਜਪਾ ਜ਼ਿਲ੍ਹਾ ਲੁਧਿਆਣਾ ਦੇ ਪ੍ਰਧਾਨ ਰਮਿੰਦਰ ਸਿੰਘ ਸੰਗੋਵਾਲ ਦੀ ਅਗਵਾਈ ਹੇਠ ਕਰਵਾਏ ਪ੍ਰੋਗਰਾਮ ਦੌਰਾਨ ਹਲਕਾ ਸਾਹਨੇਵਾਲ, ਲੁਧਿਆਣਾ ਦੇ ਯੂਥ ਕਾਂਗਰਸ ਦੇ ਮੀਤ ਪ੍ਰਧਾਨ ਲਖਬੀਰ ਸਿੰਘ ਬੰਪੀ ਆਪਣੇ 100 ਤੋਂ ਵੱਧ ਸਾਥੀਆਂ ਅਤੇ ਸਮਰਥਕਾਂ ਸਮੇਤ ਭਾਜਪਾ ਵਿੱਚ ਸ਼ਾਮਲ ਹੋਏ। ਉਨ੍ਹਾਂ ਭਾਜਪਾ ਪਰਿਵਾਰ ਵਿੱਚ ਸ਼ਾਮਲ ਹੋਏ ਨਵੇਂ ਮੈਂਬਰਾਂ ਨੂੰ ਪਾਰਟੀ ਦਾ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਅਤੇ ਉਨ੍ਹਾਂ ਨੂੰ ਭਾਜਪਾ ਪਰਿਵਾਰ ਦੀ ਮੈਂਬਰਸ਼ਿਪ ਦਵਾਈ।
ਐੱਸ. ਆਰ. ਲੱਧੜ ਨੇ ਇਸ ਮੌਕੇ ਭਾਜਪਾ ਪਰਿਵਾਰ ਵਿੱਚ ਸ਼ਾਮਲ ਹੋਣ ਵਾਲੇ ਨਵੇਂ ਮੈਂਬਰਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਭਾਜਪਾ ਪਰਿਵਾਰ ਵਿੱਚ ਸ਼ਾਮਲ ਹੋਣ ਵਾਲੇ ਸਾਰੇ ਨਵੇਂ ਮੈਂਬਰਾਂ ਨੂੰ ਪਾਰਟੀ ਵਿੱਚ ਪੂਰਾ ਮਾਣ ਸਤਿਕਾਰ ਦਿੱਤਾ ਜਾਵੇਗਾ। ਇਹ ਸਾਰੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਲੋਕ ਭਲਾਈ ਨੀਤੀਆਂ ਅਤੇ ਪਾਰਟੀ ਦੀ ਦੇਸ਼ ਹਿਤੈਸ਼ੀ ਵਿਚਾਰਧਾਰਾ ਤੋਂ ਪ੍ਰਭਾਵਿਤ ਹੋ ਕੇ ਭਾਜਪਾ ਵਿਚ ਸ਼ਾਮਲ ਹੋਏ ਹਨ। ਉਨ੍ਹਾਂ ਕਿਹਾ ਕਿ ਯੂਥ ਕਾਂਗਰਸ ਦੇ ਆਗੂਆਂ ਦੇ ਭਾਜਪਾ ਵਿੱਚ ਸ਼ਾਮਲ ਹੋਣ ਨਾਲ ਲੁਧਿਆਣਾ ਜ਼ਿਲ੍ਹੇ ਵਿੱਚ ਭਾਜਪਾ ਨੂੰ ਭਾਰੀ ਬਲ ਮਿਲਿਆ ਹੈ। ਉਨ੍ਹਾਂ ਕਿਹਾ ਕਿ ਭਾਜਪਾ ਨੇ ਪਿੰਡਾਂ ਵਿੱਚ ਆਪਣਾ ਆਧਾਰ ਵਧਾਉਣਾ ਸ਼ੁਰੂ ਕਰ ਦਿੱਤਾ ਹੈ। ਨੌਜਵਾਨਾਂ ਦਾ ‘ਆਪ’ ਅਤੇ ਕਾਂਗਰਸ ਪਾਰਟੀ ਤੋਂ ਮੋਹ ਭੰਗ ਹੋ ਚੁੱਕਾ ਹੈ। ਭਾਜਪਾ ਨੇ ਪੇਂਡੂ ਖੇਤਰਾਂ ਵਿੱਚ ਆਪਣੀ ਪਕੜ ਬਣਾ ਲਈ ਹੈ ਅਤੇ ਇਸ ਦਾ ਵੋਟ ਸ਼ੇਅਰ ਵੱਡੇ ਪੱਧਰ ‘ਤੇ ਵੱਧ ਰਿਹਾ ਹੈ।

Related Articles

Leave a Comment