ਜ਼ੀਰਾ / ਫਿਰੋਜਪੁਰ 19 ਮਾਰਚ ( ਗੁਰਪ੍ਰੀਤ ਸਿੰਘ ਸਿੱਧੂ/ਸ਼ਮਿੰਦਰ ਰਾਜਪੂਤ)
ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੀ ਅਹਿਮ ਮੀਟਿੰਗ ਜਿਲ੍ਹਾ ਜਨਰਲ ਸਕੱਤਰ ਪੱਛਮੀ ਭਾਗ ਸਿੰਘ ਮਰਖਾਈ ਦੀ ਪ੍ਰਧਾਨਗੀ ਹੇਠ ਪਿੰਡ ਖੋਸਾ ਦਲ ਸਿੰਘ ਵਾਲਾ ਵਿਖੇ ਹੋਈ। ਇਸ ਮੌਕੇ ਮੀਟਿੰਗ ਵਿੱਚ ਵਿਸ਼ੇਸ਼ ਤੌਰ ਤੇ ਜ਼ਿਲ੍ਹਾ ਪ੍ਰਧਾਨ ਪੱਛਮੀ ਗੁਰਮੀਤ ਸਿੰਘ ਘੋੜੇ ਚੱਕ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ। ਮੀਟਿੰਗ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਘੋੜੇ ਚੱਕ ਅਤੇ ਜਿਲਾ ਜਨਰਲ ਸਕੱਤਰ ਘ੍ਹਭਾਗ ਸਿੰਘ ਮਰਖਾਈ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਕਿਸਾਨਾਂ ਦੀਆਂ ਮੰਗਾਂ ਨੂੰ ਮੰਨਣ ਦੀ ਜਗ੍ਹਾ ਕਿਸਾਨਾਂ ਉੱਪਰ ਤਸ਼ੱਦਰ ਢਾ ਰਹੀ ਹੈ। ਉਹਨਾਂ ਕਿਹਾ ਕਿ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਕਿਸਾਨਾਂ ਨੂੰ ਪਿੰਡ ਪਿੰਡ ਲਾਮ ਬੰਦ ਕਰਕੇ ਰਹੀ ਹੈ ਅਤੇ ਉਨਾਂ ਦੇ ਅਧਿਕਾਰਾਂ ਬਾਰੇ ਜਾਣੂ ਕਰਵਾ ਰਹੀ ਹੈ । ਇਸ ਦੌਰਾਨ ਦੋਨਾਂ ਆਗੂਆਂ ਦੀ ਅਗਵਾਈ ਹੇਠ ਪਿੰਡ ਖੋਸਾ ਦਲ ਸਿੰਘ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੀ ਇਕਾਈ ਦਾ ਗਠਨ ਸਰਬ ਸੰਮਤੀ ਨਾਲ ਕੀਤਾ ਗਿਆ । ਇਸ ਮੌਕੇ ਇਕਾਈ ਪ੍ਰਧਾਨ ਸਰਵਣ ਸਿੰਘ, ਮੀਤ ਪ੍ਰਧਾਨ ਕੁਲਦੀਪ ਸਿੰਘ,, ਖਜਾਨਚੀ ਮਹਿੰਦਰ ਸਿੰਘ, ਰਣਜੀਤ ਸਿੰਘ ਸਕੱਤਰ, ਮਨਪ੍ਰੀਤ ਸਿੰਘ ਪ੍ਰੈਸ ਸਕੱਤਰ, ਲਖਬੀਰ ਸਿੰਘ ਆਈਟੀ ਸੈਲ ਸਕੱਤਰ, ਜਗਤਾਰ ਸਿੰਘ, ਰਾਜਵਿੰਦਰ ਸਿੰਘ, ਲਖਬੀਰ ਸਿੰਘ, ਗੁਰਸੇਵਕ ਸਿੰਘ , ,ਰਣਜੀਤ ਸਿੰਘ, ਰਾਜ ਅਲੀ, ਕਾਰਜ ਸਿੰਘ ਆਦਿ ਸਰਬਸੰਮਤੀ ਨਾਲ ਚੁਣੇ ਗਏ। ਇਸ ਮੌਕੇ ਕਿਸਾਨ ਆਗੂ ਜਸਪਾਲ ਸਿੰਘ ਇਕਾਈ ਪ੍ਰਧਾਨ ਝੱਤਰੇ, ਗੁਰਚਰਨ ਸਿੰਘ ਜ਼ਿਲ੍ਹਾ ਜਨਰਲ ਸਕੱਤਰ, ਪਰਮਜੀਤ ਸਿੰਘ ਇਕਾਈ ਪ੍ਰਧਾਨ ਮਣਕਿਆਂ ਵਾਲੀ, ਜਗੀਰ ਸਿੰਘ ਜਨਰਲ ਸਕੱਤਰ , ਜਗਸੀਰ ਸਿੰਘ ਸਿੰਘ ਇਕਾਈ ਪ੍ਰਧਾਨ ਹਰਦਾਸਾ, ਰਾਜਵੀਰ ਸਿੰਘ ਜਨਰਲ ਸਕੱਤਰ, ਨਸੀਬ ਸਿੰਘ ਮੀਤ ਪ੍ਰਧਾਨ, ਗੁਰਚਰਨ ਸਿੰਘ ਹਰਦਾਸਾ ਆਦਿ ਤੋਂ ਇਲਾਵਾਂ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ।