Home » ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ ਦੇ ਡਾਇਰੈਕਟਰ ਢਿੱਲੋਂ ਨੇ ਸੰਭਾਲਿਆ ਅਹੁੱਦਾ

ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ ਦੇ ਡਾਇਰੈਕਟਰ ਢਿੱਲੋਂ ਨੇ ਸੰਭਾਲਿਆ ਅਹੁੱਦਾ

ਆਪ ਸਰਕਾਰ 'ਚ ਮਿਹਨਤੀ ਵਰਕਰਾਂ ਨੂੰ ਮਿਲਦਾ ਹੈ ਮਾਨ ਸਨਮਾਨ

by Rakha Prabh
4 views
ਅੰਮ੍ਰਿਤਸਰ 20 ਮਾਰਚ (ਰਣਜੀਤ ਸਿੰਘ ਮਸੌਣ)
ਆਮ ਆਦਮੀ ਪਾਰਟੀ ਦੇ ਅੰਮ੍ਰਿਤਸਰ ਦਿਹਾਤੀ ਦੇ ਪ੍ਰਧਾਨ ਬਲਜਿੰਦਰ ਸਿੰਘ ਢਿੱਲੋਂ ਨੂੰ ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ ਦਾ ਡਾਇਰੈਕਟਰ ਨਿਯੁਕਤ ਕੀਤਾ ਗਿਆ ਸੀ। ਜਿਸ ਦਾ ਅਹੁੱਦਾ ਅੱਜ ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ ਦੇ ਚੇਅਰਮੈਨ ਰਣਜੋਧ ਸਿੰਘ ਹਡਾਣਾ ਦੀ ਹਾਜ਼ਰੀ ਵਿੱਚ ਸੰਭਾਲਿਆ। ਇਸ ਮੌਕੇ ਨਵ-ਨਿਯੁਕਤ ਡਾਇਰੈਕਟਰ ਬਲਜਿੰਦਰ ਸਿੰਘ ਢਿੱਲੋਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਆਮ ਆਦਮੀ ਪਾਰਟੀ ਮਿਹਨਤੀ ਵਰਕਰਾਂ ਨੂੰ ਕਦੇ ਵੀ ਅਣਗੌਲਿਆਂ ਨਹੀਂ ਕਰਦੀ ਅਤੇ ਸਮਾਂ ਆਉਣ ਤੇ ਉਹਨਾਂ ਨੂੰ ਪਾਰਟੀ ਵਿੱਚ ਯੋਗ ਨੁਮਾਇਦੀ ਦਿੰਦੀ ਹੈ। ਇਸ ਨਿਯੁਕਤੀ ਤੇ ਹਾਈ ਕਮਾਂਡ ਦਾ ਧੰਨਵਾਦ ਕਰਦਿਆਂ ਨਵ-ਨਿਯੁਕਤ ਡਾਇਰੈਕਟਰ ਬਲਜਿੰਦਰ ਸਿੰਘ ਢਿੱਲੋਂ ਨੇ ਸਮੁੱਚੀ ਪਾਰਟੀ ਲੀਡਰਸ਼ਿਪ ਦਾ ਧੰਨਵਾਦ ਕੀਤਾ ਅਤੇ ਵਿਸ਼ਵਾਸ ਦਿਵਾਇਆ ਕਿ ਉਹ ਆਪਣੀ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ। ਇਸ ਮੌਕੇ ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ ਦੇ ਚੇਅਰਮੈਨ ਰਣਜੋਧ ਸਿੰਘ ਹਡਾਣਾ, ਅਮਰਦੀਪ ਸਿੰਘ ਲੋਪੋਕੇ ਅਤੇ ਮਹਿਕਮੇ ਦੇ ਉੱਚ ਅਧਿਕਾਰੀ ਹਾਜ਼ਰ ਸਨ।

Related Articles

Leave a Comment