ਫਗਵਾੜਾ 20 ਮਾਰਚ (ਸ਼ਿਵਕੋੜਾ)
ਸ੍ਰੋਮਣੀ ਅਕਾਲੀ ਦਲ (ਬ) ਦੇ ਸ਼ਹਿਰੀ ਹਲਕਾ ਇੰਚਾਰਜ ਸ. ਰਣਜੀਤ ਸਿੰਘ ਖੁਰਾਣਾ ਅੱਜ ਅਪਣੇ ਸਾਥੀਆਂ ਸਮੇਤ ਗੁਰਦੁਆਰਾ ਸ੍ਰੀ ਗੁਰੂ ਹਰਗੋਬਿੰਦ ਗੜ੍ਹ ਸਾਹਿਬ (ਭੋਗਪੁਰ) ਵਿਖੇ ਨਤਮਸਤਕ ਹੋਏ। ਇਸ ਦੌਰਾਨ ਉਹਨਾਂ ਨੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਸੰਤ ਬਾਬਾ ਤਲਵਿੰਦਰ ਸਿੰਘ ਪਰਮੇਸ਼ਰ ਜੀ ਦਾ ਅਸ਼ੀਰਵਾਦ ਲਿਆ। ਸ. ਰਣਜੀਤ ਸਿੰਘ ਖੁਰਾਣਾ ਨੇ ਦੱਸਿਆ ਕਿ ਸੋ੍ਰਮਣੀ ਅਕਾਲੀ ਦਲ (ਬ) ਦੇ ਕੌਮੀ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਵਲੋਂ ਆਉਂਦੀਆਂ ਲੋਕਸਭਾ ਚੋਣਾਂ ਦੇ ਮੱਧੇਨਜ਼ਰ ਉਹਨਾਂ ਨੂੰ ਵਿਧਾਨਸਭਾ ਹਲਕਾ (ਸ਼ਹਿਰੀ) ਫਗਵਾੜਾ ਦਾ ਇੰਚਾਰਜ ਨਿਯੁਕਤ ਕਰਕੇ ਵੱਡੀ ਜਿੰਮੇਵਾਰੀ ਦਿੱਤੀ ਹੈ। ਉਹ ਆਪਣੀ ਨਿਯੁਕਤੀ ਲਈ ਵੱਖ-ਵੱਖ ਗੁਰੂ ਘਰਾਂ ਵਿਚ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਦੇ ਹੋਏ ਸੰਤਾਂ ਮਹਾਂਪੁਰਸ਼ਾਂ ਦਾ ਅਸ਼ੀਰਵਾਦ ਲੈ ਰਹੇ ਹਨ। ਜਿਸ ਤੋਂ ਬਾਅਦ ਚੋਣ ਪ੍ਰਚਾਰ ਦੀ ਮੁਹਿਮ ਜੰਗੀ ਪੱਧਰ ਤੇ ਸ਼ੁਰੂ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਸ੍ਰੋਮਣੀ ਅਕਾਲੀ ਦਲ ਦੇ ਸਮੂਹ ਵਰਕਰ, ਯੂਥ ਅਕਾਲੀ ਦਲ ਅਤੇ ਇਸਤਰੀ ਅਕਾਲੀ ਦਲ ਦੇ ਸਾਰੇ ਵਲੰਟੀਅਰ ਬੂਥ ਪੱਧਰ ਤੇ ਵੋਟਰਾਂ ਨਾਲ ਰਾਬਤਾ ਕਰਦੇ ਹੋਏ ਲੋਕਸਭਾ ਚੋਣਾਂ ਵਿਚ ਹੁਸ਼ਿਆਰਪੁਰ ਹਲਕੇ ਤੋਂ ਪਾਰਟੀ ਦੇ ਉਮੀਦਵਾਰ ਦੀ ਜਿੱਤ ਨੂੰ ਹਰ ਹਾਲ ਵਿਚ ਯਕੀਨੀ ਬਨਾਉਣਗੇ। ਸੰਤ ਬਾਬਾ ਤਲਵਿੰਦਰ ਸਿੰਘ ਪਰਮੇਸ਼ਰ ਵਲੋਂ ਰਣਜੀਤ ਸਿੰਘ ਖੁਰਾਣਾ ਨੂੰ ਸਿਰੋਪਾਓ ਪਾ ਕੇ ਸਨਮਾਨਤ ਕੀਤਾ ਗਿਆ। ਇਸ ਮੌਕੇ ਸ਼ਰਨਜੀਤ ਸਿੰਘ ਅਟਵਾਲ, ਸਰੂਪ ਸਿੰਘ ਖਲਵਾੜਾ, ਬਹਾਦਰ ਸਿੰਘ ਸੰਗਤਪੁਰ, ਅਵਤਾਰ ਸਿੰਘ ਮੰਗੀ, ਸੁਖਬੀਰ ਸਿੰਘ ਕਿੰਨੜਾ, ਪਰਮਿੰਦਰ ਸਿੰਘ ਜੰਡੂ, ਜਸਵਿੰਦਰ ਸਿੰਘ ਭਗਤਪੁਰਾ, ਗੁਰਮੁਖ ਸਿੰਘ ਚਾਨਾ, ਗੁਰਦਿਆਂਲ ਸਿੰਘ ਲੱਖਪੁਰ ਆਦਿ ਹਾਜਰ ਸਨ।