Home » ਆਮ ਆਦਮੀ ਪਾਰਟੀ ਵਲੰਟੀਅਰ ਵੱਲੋਂ ਲੋਕ ਸਭਾ ਚੋਣਾਂ ਨੂੰ ਲੈਕੇ ਮੀਟਿੰਗ ਦਾ ਸਿਲਸਿਲਾ ਜਾਰੀ

ਆਮ ਆਦਮੀ ਪਾਰਟੀ ਵਲੰਟੀਅਰ ਵੱਲੋਂ ਲੋਕ ਸਭਾ ਚੋਣਾਂ ਨੂੰ ਲੈਕੇ ਮੀਟਿੰਗ ਦਾ ਸਿਲਸਿਲਾ ਜਾਰੀ

by Rakha Prabh
36 views
ਭੀਖੀ,20‌ ਮਾਰਚ( ਕਮਲ ਜਿੰਦਲ)
ਲੋਕ ਸਭਾ ਹਲਕਾ ਬਠਿੰਡਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਪ੍ਰੀਤ ਸਿੰਘ ਖੁੱਡੀਆਂ ਦੇ ਚੋਣ ਪ੍ਰਚਾਰ ਲਈ ਆਮ ਆਦਮੀ ਪਾਰਟੀ ਦੇ ਵਰਕਰਾਂ ਵੱਲੋਂ ਕਮਰ ਕੱਸ ਲਈ ਗਈ ਹੈ ਇਸੇ ਦੇ ਚਲਦਿਆਂ ਆਮ ਆਦਮੀ ਪਾਰਟੀ ਦੇ ਪੁਰਾਣੇ ਅਤੇ ਸੀਨੀਅਰ ਵਲੰਟੀਅਰ ਮਾਸਟਰ ਵਰਿੰਦਰ ਸੋਨੀ ਦੁਆਰਾ ਪਿੰਡ ਖੀਵਾ ਕਲਾਂ ਵਿਖੇ ਲੋਕ ਸਭਾ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਵਰਕਰਾਂ ਨਾਲ ਮੀਟਿੰਗ ਕੀਤੀ ਗਈ ਇਸ ਮੌਕੇ ਬੋਲਦਿਆਂ ਉਹਨਾਂ ਕਿਹਾ ਕਿ ਪੰਜਾਬ ਵਿੱਚੋਂ 13 ਦੀਆਂ 13 ਸੀਟਾਂ ਆਮ ਆਦਮੀ ਪਾਰਟੀ ਵੱਡੇ ਫਰਕ ਨਾਲ ਜਿੱਤੇਗੀ। ਉਹਨਾਂ ਕਿਹਾ ਕਿ ਉਹ ਪਾਰਟੀ ਵੱਲੋਂ ਐਲਾਨੇ ਗਏ ਉਮੀਦਵਾਰ ਗੁਰਪ੍ਰੀਤ ਸਿੰਘ ਖੁੱਡੀਆਂ ਦੇ ਚੋਣ ਪ੍ਰਚਾਰ ਵਿੱਚ ਦਿਨ ਦਿਨ ਰਾਤ ਮਿਹਨਤ ਕਰਾਗੇ। ਅਤੇ ਲੋਕ ਸਭਾ ਬਠਿੰਡਾ ਤੋਂ ਗੁਰਪ੍ਰੀਤ ਸਿੰਘ ਖੁੱਡੀਆਂ ਨੂੰ ਵੱਡੇ ਬਹੁਮਤ ਨਾਲ ਜਿੱਤ ਪ੍ਰਾਪਤ ਕਰਨ ਗਏ।ਉਹਨਾਂ ਕਿਹਾ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਦੁਆਰਾ ਲੋਕ ਹਿੱਤਾਂ ਲਈ ਕੰਮ ਲਗਾਤਾਰ ਜਾਰੀ ਹਨ। ਅਤੇ ਲੋਕ ਉਹਨਾਂ ਦੇ ਕੰਮਾਂ ਨੂੰ ਲੈ ਕੇ ਬਹੁਤ ਖੁਸ਼ ਹਨ। ਇਸ ਮੌਕੇ ਅਮਨਦੀਪ ਸਿੰਘ, ਗੁਰਜੰਟ ਸਿੰਘ ਭੀਖੀ, ਗੁਰਚਰਨ ਸਿੰਘ, ਰੇਸ਼ਮ ਸਿੰਘ,ਗੁਰਚਰਨ ਸਿੰਘ, ਮੱਖਣ ਸਿੰਘ, ਰਾਜਵਿੰਦਰ ਸਿੰਘ,ਸੱਤੂ ਸਿੰਘ,ਜੀਵਨ ਸਿੰਘ, ਭਿੰਦਰ ਸਿੰਘ ਪਾਰਟੀ ਵਰਕਰ ਹਾਜ਼ਰ ਸਨ।

Related Articles

Leave a Comment