Home » ਸੁਰਿੰਦਰ ਸਿੰਘ ਧਾਲੀਵਾਲ ਨੂੰ ਕੀਤਾ ਮੰਚ ਵੱਲੋਂ ਵਧੀਆ ਸੇਵਾਵਾਂ ਬਦਲੇ ਸਨਮਾਨਿਤ – ਡਾਕਟਰ ਖੇੜਾ

ਸੁਰਿੰਦਰ ਸਿੰਘ ਧਾਲੀਵਾਲ ਨੂੰ ਕੀਤਾ ਮੰਚ ਵੱਲੋਂ ਵਧੀਆ ਸੇਵਾਵਾਂ ਬਦਲੇ ਸਨਮਾਨਿਤ – ਡਾਕਟਰ ਖੇੜਾ

by Rakha Prabh
8 views
ਫ਼ਤਹਿਗੜ੍ਹ ਸਾਹਿਬ –
ਮਨੁੱਖੀ ਅਧਿਕਾਰ ਮੰਚ ਵੱਲੋਂ ਇੱਕ ਵਿਸ਼ੇਸ਼ ਮੁਲਾਕਾਤ ਦੌਰਾਨ ਸੁਰਿੰਦਰ ਸਿੰਘ ਧਾਲੀਵਾਲ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਨੂੰ ਉਨ੍ਹਾਂ ਵੱਲੋਂ ਕੀਤੀਆਂ ਸਮਾਜ ਪ੍ਰਤੀ ਚੰਗੀਆਂ ਸੇਵਾਵਾਂ ਬਦਲੇ ਬਹੁਤ ਹੀ ਮਾਣ ਸਤਿਕਾਰ ਨਾਲ ਸਨਮਾਨਿਤ ਕੀਤਾ ਗਿਆ। ਇਸ ਮੌਕੇ ਵਿਸ਼ੇਸ਼ ਤੌਰ ਤੇ ਸੰਸਥਾ ਦੇ ਕੌਮੀ ਪ੍ਰਧਾਨ ਡਾਕਟਰ ਜਸਵੰਤ ਸਿੰਘ ਖੇੜਾ ਅਤੇ ਹਰਭਜਨ ਸਿੰਘ ਜੱਲੋਵਾਲ ਚੇਅਰਮੈਨ ਸਟੇਟ ਪੰਜਾਬ ਵਿਸ਼ੇਸ਼ ਤੌਰ ਤੇ ਪਹੁੰਚੇ ਹੋਏ ਸਨ। ਇਸ ਮੌਕੇ ਡਾਕਟਰ ਖੇੜਾ ਨੇ ਬੋਲਦਿਆਂ ਕਿਹਾ ਕਿ ਸਮਾਜ ਨੂੰ ਵਧੀਆ ਦਿਸ਼ਾ ਵੱਲ ਲਿਜਾਣ ਲਈ ਮੇਹਨਤੀ ਅਤੇ ਇਮਾਨਦਾਰ ਅਫ਼ਸਰਾ ਦੀ ਜ਼ਰੂਰਤ ਹੁੰਦੀ ਹੈ ਜੋ ਸਾਡੇ ਜ਼ਿਲਾ ਫਤਹਿਗੜ੍ਹ ਸਾਹਿਬ ਵਿੱਚ ਬੇਹੱਦ ਇਮਾਨਦਾਰ ਅਤੇ ਬੇਹੱਦ ਮੇਹਨਤੀ ਅਫ਼ਸਰ ਸਾਡੇ ਜ਼ਿਲੇ ਨੂੰ ਮਿਲੇ ਹੋਏ ਹਨ। ਇਹ ਧਰਤੀ ਛੋਟੇ ਸਾਹਿਬਜ਼ਾਦਿਆਂ ਅਤੇ ਜਗਤ ਮਾਤਾ ਗੁਜਰ ਕੌਰ ਜੀ ਦੀ ਲਾਸਾਨੀ ਕੁਰਬਾਨੀ ਨੂੰ ਹਮੇਸ਼ਾ ਯਾਦ ਕਰਵਾਉਂਦੀ ਰਹਿੰਦੀ ਹੈ। ਉਹ ਬਹੁਤ ਵੱਡੇ ਕਰਮਾਂ ਵਾਲ਼ੇ ਹਨ ਜਿਨ੍ਹਾਂ ਨੂੰ ਸ਼੍ਰੀ ਫ਼ਤਹਿਗੜ੍ਹ ਸਾਹਿਬ ਨੱਤ ਮਸਤਕ ਹੋਣ ਦਾ ਸੁਭਾਗ ਪ੍ਰਾਪਤ ਹੁੰਦਾ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਬਲਜੀਤ ਸਿੰਘ, ਅਮਰਵੀਰ ਵਰਮਾ, ਧਰਮ ਸਿੰਘ, ਰਣਜੀਤ ਸਿੰਘ ਅਤੇ ਬਲਦੇਵ ਸਿੰਘ ਆਦਿ ਵੀ ਮੌਜੂਦ ਸਨ।

Related Articles

Leave a Comment