-ਸੀ-ਵਿਜਲ ਤੇ ਪ੍ਰਾਪਤ ਹੋਈ ਸ਼ਿਕਾਇਤ ‘ਤੇ ਹੋਵੇਗੀ ਸੌ ਮਿੰਟਾਂ ‘ਚ ਕਾਰਵਈ-ਜ਼ਿਲ੍ਹਾ ਚੋਣ ਅਫ਼ਸਰ
ਮੋਗਾ, 21 ਮਾਰਚ: (ਕੇਵਲ ਸਿੰਘ ਘਾਰੂ)
ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਜ਼ਿਲ੍ਹੇ ਵਿੱਚ ਲੋਕ ਸਭਾ ਚੋਣਾਂ-2024 ਦੇ ਕੰਮ ਨੂੰ ਸ਼ਾਤੀਪੂਰਵਕ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਵਚਨਬੱਧ ਹੈ। ਚੋਣਾਂ ਤੋਂ ਪਹਿਲਾਂ ਰਾਜਸੀ ਪਾਰਟੀਆਂ ਦੇ ਖਰਚਿਆਂ, ਚੋਣ ਜਾਬਤੇ ਦੀ ਉਲੰਘਣਾ ਦੀਆਂ ਕਾਰਵਾਈਆਂ ਉੱਪਰ ਨਜ਼ਰ ਰੱਖਣ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਆਪਣੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਐਮ.ਸੀ.ਸੀ. ਤੇ ਐਮ.ਸੀ.ਐਮ.ਸੀ. ਰਾਹੀਂ ਸਬੰਧਤਾਂ ਉੱਪਰ ਬਾਜ ਅੱਖ ਰੱਖੀ ਜਾ ਰਹੀ ਹੈ।
ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਮੋਗਾ ਨੇ ਦੱਸਿਆ ਕਿ ਆਦਰਸ਼ ਚੋਣ ਜਾਬਤੇ ਦੀ ਉਲੰਘਣਾ ਦੀਆਂ ਸ਼ਿਕਾਇਤਾਂ ਨਾਲ ਨਿਪਟਣ ਲਈ ਜ਼ਿਲ੍ਹਾ ਪੱਧਰੀ ਅਤੇ ਸਬ ਡਿਵੀਜ਼ਨਲ ਪੱਧਰ ਉੱਪਰ ਸ਼ਿਕਾਇਤ ਸੈੱਲ ਸਥਾਪਿਤ ਕਰ ਦਿੱਤੇ ਗਏ ਹਨ। ਜ਼ਿਲ੍ਹਾ ਪੱਧਰ ਤੇ ਸਥਾਪਿਤ ਕੀਤੇ ਗਏ ਸ਼ਿਕਾਇਤ ਸੈੱਲ ਦੇ ਨੰਬਰ 98140 74231, 01636-504092 ਅਤੇ ਈ-ਮੇਲ ਆਈ.ਡੀ. complaintcellmoga2024@gmail.
ਸ੍ਰ. ਕੁਲਵੰਤ ਸਿੰਘ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਆਮ ਜਨਤਾ ਦੀ ਚੋਣਾਂ ਸਬੰਧੀ ਜਾਗਰੂਕਤਾ ਲਈ ਵੱਖ ਵੱਖ ਤਰ੍ਹਾਂ ਦੀਆਂ ਮੋਬਾਇਲ ਐਪਸ ਜਿਵੇਂ ਕਿ ਸੀ-ਵਿਜਲ, ਵੋਟਰ ਹੈਲਪਲਾਈਨ ਐਪ ਲਾਂਚ ਕੀਤੀਆਂ ਗਈਆਂ ਹਨ। ਇਹ ਮੋਬਾਇਲ ਐਪਸ ਗੂਗਲ ਪਲੇਅ ਸਟੋਰ ਅਤੇ ਆਈ.ਓ.ਐਸ. ਤੋਂ ਡਾਊਨਲੋਡ ਕੀਤੀਆਂ ਜਾ ਸਕਦੀਆਂ ਹਨ।ਸੀ-ਵਿਜ਼ਲ ਐਪ ਉੱਪਰ ਚੋਣ ਜ਼ਾਬਤੇ ਦੀ ਉਲੰਘਣਾ ਸਬੰਧੀ, ਫੋਟੋਜ਼ ਜਾਂ ਵੀਡੀਓ ਬਣਾ ਕੇ ਵੀ ਪਾਈ ਜਾ ਸਕਦੀ ਹੈ, ਇਸ ਐਪ ਤੇ ਪ੍ਰਾਪਤ ਹੋਣ ਵਾਲੀ ਸ਼ਿਕਾਇਤ ਉੱਪਰ 100 ਮਿੰਟ ਵਿੱਚ ਕਾਰਵਾਈ ਕੀਤੀ ਜਾਵੇਗੀ।