ਹੁਸ਼ਿਆਰਪੁਰ 21 ਮਾਰਚ ( ਤਰਸੇਮ ਦੀਵਾਨਾ )
ਸ਼੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਮਾਹਿਲਪੁਰ ਵਿਖੇ ਕਰਵਾਏ ਗਏ ਇੱਕ ਸਮਾਗਮ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਨ ਸਭਾ ਹਲਕਾ ਹੁਸ਼ਿਆਰਪੁਰ ਦੇ ਇੰਚਾਰਜ ਤੇ ਸੀਨੀਅਰ ਵਾਈਸ ਪ੍ਰਧਾਨ ਜਤਿੰਦਰ ਸਿੰਘ ਲਾਲੀ ਬਾਜਵਾ ਵਿਸ਼ੇਸ਼ ਤੌਰ ’ਤੇ ਪੁੱਜੇ, ਜਿਨ੍ਹਾਂ ਦਾ ਕਾਲਜ ਪੁੱਜਣ ’ਤੇ ਸੰਤ ਬਾਬਾ ਸਾਧੂ ਸਿੰਘ ਪ੍ਰਧਾਨ ਸਿੱਖ ਵਿੱਦਿਆਕ ਕੌਂਸਲ, ਡਾ. ਜੰਗ ਬਹਾਦਰ ਸਿੰਘ ਮੈਂਬਰ ਐਸ.ਜੀ.ਪੀ.ਸੀ., ਮੈਨੇਜਿੰਗ ਕਮੇਟੀ ਦੇ ਸਕੱਤਰ ਪ੍ਰੋ. ਅਪਿੰਦਰ ਸਿੰਘ, ਮੈਨੇਜਰ ਇੰਦਰਜੀਤ ਸਿੰਘ ਭਾਰਟਾ ਦੀ ਅਗਵਾਈ ਹੇਠ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਆਪਣੇ ਸੰਬੋਧਨ ਵਿੱਚ ਸੰਤ ਬਾਬਾ ਸਾਧੂ ਸਿੰਘ ਨੇ ਕਿਹਾ ਕਿ ਲਾਲੀ ਬਾਜਵਾ ਪਿਛਲੇ ਲੰਬੇ ਸਮੇਂ ਤੋਂ ਰਾਜਨੀਤੀ ਵਿੱਚ ਨਿਰਸਵਾਰਥ ਹੋ ਕੇ ਚੱਲ ਰਹੇ ਹਨ ਤੇ ਵੱਡੀ ਗੱਲ ਇਹ ਹੈ ਕਿ ਇਨ੍ਹਾਂ ਵੱਲੋਂ ਹਮੇਸ਼ਾ ਇਮਾਨਦਾਰੀ ਨਾਲ ਆਪਣੀਆਂ ਸੇਵਾਵਾਂ ਨੂੰ ਨਿਭਾਇਆ ਗਿਆ ਹੈ ਜਿਸ ਦਾ ਫਾਇਦਾ ਆਮ ਲੋਕਾਂ ਤੱਕ ਪੁੱਜਿਆ ਹੈ। ਉਨ੍ਹਾਂ ਕਿਹਾ ਕਿ ਸਾਨੂੰ ਪੂਰਾ ਵਿਸ਼ਵਾਸ਼ ਹੈ ਕਿ ਭਵਿੱਖ ਵਿੱਚ ਵੀ ਲਾਲੀ ਬਾਜਵਾ ਸਮਾਜ ਦੇ ਜਰੂਰਤਮੰਦ ਲੋਕਾਂ ਦੀ ਮਦਦ ਲਈ ਹੱਥ ਅੱਗੇ ਵਧਾਉਦੇ ਰਹਿਣਗੇ। ਇਸ ਮੌਕੇ ਲਾਲੀ ਬਾਜਵਾ ਨੇ ਕਾਲੇਜ ਕਮੇਟੀ ਦੇ ਅਹੁੱਦੇਦਾਰਾਂ ਦਾ ਧੰਨਵਾਦ ਕਰਦਿਆ ਕਿਹਾ ਕਿ ਉਹ ਹਮੇਸ਼ਾ ਕੋਸ਼ਿਸ਼ ਕਰਦੇ ਰਹਿਣਗੇ ਕਿ ਸਮਾਜ ਦੇ ਲੋੜਵੰਦ ਲੋਕਾਂ ਤੱਕ ਮਦਦ ਪੁੱਜਦੀ ਰਹੇ, ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਇਆ ਜਾਵੇਗਾ।
ਕੈਪਸ਼ਨ-ਲਾਲੀ ਬਾਜਵਾ ਦਾ ਸਨਮਾਨ ਕਰਦੇ ਹੋਏ ਕਮੇਟੀ ਦੇ ਅਹੁੱਦੇਦਾਰ।
ਕੈਪਸ਼ਨ-ਲਾਲੀ ਬਾਜਵਾ ਦਾ ਸਨਮਾਨ ਕਰਦੇ ਹੋਏ ਕਮੇਟੀ ਦੇ ਅਹੁੱਦੇਦਾਰ।
ਫੋਟੋ : ਅਜਮੇਰ ਦੀਵਾਨਾ