Home » ਰਿਸ਼ਵਤ ਲੈਂਦਾ ਸਹਾਇਕ ਖਜ਼ਾਨਾ ਅਫ਼ਸਰ ਵਿਜ਼ੀਲੈਂਸ ਬਿਊਰੋ ਵੱਲੋਂ ਕਾਬੂ 

ਰਿਸ਼ਵਤ ਲੈਂਦਾ ਸਹਾਇਕ ਖਜ਼ਾਨਾ ਅਫ਼ਸਰ ਵਿਜ਼ੀਲੈਂਸ ਬਿਊਰੋ ਵੱਲੋਂ ਕਾਬੂ 

by Rakha Prabh
22 views
ਅੰਮ੍ਰਿਤਸਰ, 21 ਮਾਰਚ, (2024 ਰਣਜੀਤ ਸਿੰਘ ਮਸੌਣ/ ਰਾਘਵ ਅਰੋੜਾ)
ਪੰਜਾਬ ਵਿਜ਼ੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਵੀਰਵਾਰ ਨੂੰ ਮੁਨੀਸ਼ ਕੁਮਾਰ, ਸਹਾਇਕ ਖਜ਼ਾਨਾ ਅਫ਼ਸਰ (ਏ.ਟੀ.ਓ), ਅੰਮ੍ਰਿਤਸਰ ਨੂੰ ਇੱਕ ਪੈਨਸ਼ਨ ਕੇਸ ਪਾਸ ਕਰਨ ਦੇ ਇਵਜ਼ ’ਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆਂ ਕਿ ਉਕਤ ਮੁਲਜ਼ਮ ਨੂੰ ਨਰੇਸ਼ ਡੋਗਰਾ ਵਾਸੀ ਬਜ਼ਾਰ ਨਰਸਿੰਘ, ਅੰਮ੍ਰਿਤਸਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਅਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜ਼ੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਮੁਲਜ਼ਮ ਏ.ਟੀ.ਓ. ਉਸ ਦਾ ਪੈਨਸ਼ਨ ਕੇਸ ਪਾਸ ਕਰਾਉਣ ਲਈ 20,000 ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਹੈ। ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਵੱਲੋਂ ਟਰੈਪ ਲਗਾ ਕੇ ਦੋਸ਼ੀ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ।
ਬੁਲਾਰੇ ਨੇ ਦੱਸਿਆ ਕਿ ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਸਬੰਧੀ ਅਗਲੇਰੀ ਕਾਰਵਾਈ ਜਾਰੀ ਹੈ।

Related Articles

Leave a Comment