Home » ਡੀਐਮਕੇ ਦੇ ਚੋਣ ਮਨੋਰਥ ਪੱਤਰ ‘ਤੇ ਕਾਂਗਰਸ ਨੂੰ ਆਪਣਾ ਸਟੈਂਡ ਸਪੱਸ਼ਟ ਕਰਨਾ ਚਾਹੀਦਾ ਹੈ: ਅਨਿਲ ਸਰੀਨ

ਡੀਐਮਕੇ ਦੇ ਚੋਣ ਮਨੋਰਥ ਪੱਤਰ ‘ਤੇ ਕਾਂਗਰਸ ਨੂੰ ਆਪਣਾ ਸਟੈਂਡ ਸਪੱਸ਼ਟ ਕਰਨਾ ਚਾਹੀਦਾ ਹੈ: ਅਨਿਲ ਸਰੀਨ

by Rakha Prabh
21 views
ਲੁਧਿਆਣਾ, 21 ਮਾਰਚ 
ਭਾਰਤੀ ਜਨਤਾ ਪਾਰਟੀ ਪੰਜਾਬ ਦੇ ਜਨਰਲ ਸਕੱਤਰ ਅਨਿਲ ਸਰੀਨ ਨੇ ਕਾਂਗਰਸ ਪਾਰਟੀ ਨੂੰ ਐਮ.ਕੇ. ਸਟਾਲਿਨ ਵੱਲੋਂ ਜਾਰੀ ਕੀਤੇ ਗਏ ਡੀ.ਐਮ.ਕੇ. ਪਾਰਟੀ ਦੇ ਚੋਣ ਮਨੋਰਥ ਪੱਤਰ ‘ਤੇ ਜਨਤਾ ਦੇ ਸਾਹਮਣੇ ਆਪਣਾ ਸਟੈਂਡ ਸਪੱਸ਼ਟ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਡੀਐਮਕੇ ਪਾਰਟੀ ਦਾ ਚੋਣ ਮਨੋਰਥ ਪੱਤਰ ਸੰਵਿਧਾਨ ਦੇ ਖ਼ਿਲਾਫ਼ ਹੈ। ਉਨ੍ਹਾਂ ਕਿਹਾ ਕਿ ਡੀਐਮਕੇ ਨੇ ਜੰਮੂ-ਕਸ਼ਮੀਰ ਵਿੱਚ ਧਾਰਾ 370 ਨੂੰ ਵਾਪਸ ਲਿਆਉਣ ਤੋਂ ਇਲਾਵਾ ਰਾਜਪਾਲਾਂ ਦੀਆਂ ਸ਼ਕਤੀਆਂ ਵਿੱਚ ਕਟੌਤੀ ਕਰਨ ਦਾ ਵਾਅਦਾ ਕੀਤਾ ਹੈ, ਜੋ ਕਿ ਪੂਰੀ ਤਰ੍ਹਾਂ ਨਾਲ ਦੇਸ਼ ਦੇ ਸੰਵਿਧਾਨ ਦੇ ਖ਼ਿਲਾਫ਼ ਹੈ। ਰਾਜਪਾਲਾਂ ਦੀਆਂ ਸ਼ਕਤੀਆਂ ਪਹਿਲਾਂ ਹੀ ਸੰਵਿਧਾਨ ਵਿੱਚ ਦਰਜ ਹਨ ਅਤੇ ਧਾਰਾ 370 ਨੂੰ ਸੰਸਦ ਦੇ ਦੋਵਾਂ ਸਦਨਾਂ ਦੀ ਮਨਜ਼ੂਰੀ ਤੋਂ ਬਾਅਦ ਹੀ ਰੱਦ ਕੀਤਾ ਗਿਆ ਹੈ। ਇਹ ਫੈਸਲਾ ਦੇਸ਼ ਹਿੱਤ ਵਿੱਚ ਲਿਆ ਗਿਆ ਹੈ। ਉਨ੍ਹਾਂ ਹੈਰਾਨੀ ਪ੍ਰਗਟ ਕੀਤੀ ਕਿ ਭਾਰਤ ਦੇ ਉੱਤਰੀ ਰਾਜ ਵਿੱਚ ਧਾਰਾ 370 ਨੂੰ ਰੱਦ ਕਰਨ ਦਾ ਤਾਮਿਲਨਾਡੂ ਨਾਲ ਕੀ ਸਬੰਧ ਹੈ?
ਅਨਿਲ ਸਰੀਨ ਨੇ ਚਿੰਤਾ ਜ਼ਾਹਰ ਕਰਦਿਆਂ ਕਿਹਾ ਕਿ ਹਾਲ ਹੀ ਵਿੱਚ ਡੀ.ਐਮ.ਕੇ ਵੱਲੋਂ ਦੇਸ਼ ਵਿੱਚ ਅਸੰਤੁਸ਼ਟੀ ਦੀ ਆਵਾਜ਼ ਬੁਲੰਦ ਕੀਤੀ ਜਾ ਰਹੀ ਹੈ। ਇਸ ਤੋਂ ਪਹਿਲਾਂ ਡੀਐਮਕੇ ਨੇਤਾ ਸਨਾਤਨ ਧਰਮ ਦੀ ਤੁਲਨਾ ਮਲੇਰੀਆ ਅਤੇ ਡੇਂਗੂ ਨਾਲ ਕਰ ਰਹੇ ਸਨ। ਫਿਰ ਉੱਤਰ-ਦੱਖਣੀ ਵੰਡ ਬਣਾਉਣ ਦੀ ਕੋਸ਼ਿਸ਼ ਅਤੇ ਹੁਣ ਇਹ ਮੈਨੀਫੈਸਟੋ।
ਮੈਨੀਫੈਸਟੋ ‘ਤੇ ਇੰਡੀ ਗਠਜੋੜ ਦੇ ਭਾਈਵਾਲਾਂ ਦੀ ਚੁੱਪ ਨੂੰ ਉਨ੍ਹਾਂ ਦੀ ਸਹਿਮਤੀ ਦੱਸਦਿਆਂ ਅਨਿਲ ਸਰੀਨ ਨੇ ਕਿਹਾ ਕਿ ਵਿਰੋਧੀ ਧਿਰ ਨੇ ਹੁਣ ਮੋਦੀ ਅਤੇ ਭਾਜਪਾ ਨੂੰ ਗਾਲ੍ਹਾਂ ਕੱਢਣਾ, ਭਾਰਤੀ ਲੋਕਤੰਤਰ ਦੇ ਮੂਲ ਤੱਤ ਭਾਰਤੀ ਸੰਵਿਧਾਨ ਦੇ ਵਿਰੁੱਧ ਬੋਲਣਾ ਇਹਨਾਂ ਨੇ ਆਦਤ ਬਣਾ ਲਈ ਹੈ। ਜਦੋਂ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਜਪਾ ਦੇਸ਼ ਹਿੱਤ ਲਈ ਕੰਮ ਕਰ ਰਹੇ ਹਨ ਅਤੇ ਕਰਦੇ ਰਹਿਣਗੇ। ਸਰੀਨ ਨੇ ਕਿਹਾ ਕਿ ਵਿਰੋਧੀ ਧਿਰ ਦੇ ਚਿਹਰਿਆਂ ‘ਤੇ ਨਿਰਾਸ਼ਾ ਅਤੇ ਹਾਰ ਸਾਫ ਦਿਖਾਈ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਕੰਧ ‘ਤੇ ਲਿਖੇ ਵਾਂਗ ਸਾਫ਼ ਹੈ ਕਿ ਭਾਜਪਾ ਇਸ ਵਾਰ 400 ਤੋਂ ਵੱਧ ਸੀਟਾਂ ਲੈ ਕੇ ਸੱਤਾ ਵਿੱਚ ਵਾਪਸੀ ਕਰ ਰਹੀ ਹੈ।
ਅਨਿਲ ਸਰੀਨ ਨੇ ਕਿਹਾ ਕਿ ਚੋਣ ਮਨੋਰਥ ਪੱਤਰ ਨੂੰ ਲੈ ਕੇ ਸਿਰਫ ਕਾਂਗਰਸ ਹੀ ਨਹੀਂ ਸਗੋਂ ਐੱਨਸੀਪੀ, ਯੂਬੀਟੀ, ਸ਼ਿਵ ਸੈਨਾ, ਸਪਾ, ਆਪ, ਆਰਜੇਡੀ, ਟੀਐਮਸੀ ਸਮੇਤ ਸਾਰੀਆਂ ਇੰਡੀ ਗੱਠਜੋੜ ਦੀਆਂ ਪਾਰਟੀਆਂ ਦੀ ਚੁੱਪ ਦਾ ਕੀ ਮਤਲਬ ਹੈ? ਕਾਂਗਰਸ ਪਾਰਟੀ ਨੂੰ ਆਪਣਾ ਸਟੈਂਡ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਉਹ ਭਾਰਤ ਦੇ ਸੰਵਿਧਾਨ ਦੇ ਹੱਕ ਵਿੱਚ ਹੈ ਜਾਂ ਸੰਵਿਧਾਨ ਦੇ ਵਿਰੁੱਧ?

Related Articles

Leave a Comment