ਅੰਮ੍ਰਿਤਸਰ 22 ਮਾਰਚ ( ਰਣਜੀਤ ਸਿੰਘ ਮਸੌਣ)
ਦੇਸ਼ ਦੇ ਕ੍ਰਾਂਤੀਕਾਰੀ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਦੇਸ਼ ਦੇ ਲੋਕਤੰਤਰ ਦੀ ਹੱਤਿਆਂ ਹੈ। ਮੋਦੀ ਸਰਕਾਰ ਦਾ ਨਾਮ ਭਾਰਤੀ ਰਾਜਨੀਤੀ ਦੇ ਇਤਿਹਾਸ ਵਿੱਚ ਕਾਲੇ ਅੱਖਰਾਂ ‘ਚ ਲਿਖਿਆ ਜਾਵੇਗਾ ਇਹਨਾਂ ਗੱਲਾਂ ਦਾ ਪ੍ਰਗਟਾਵਾ ਕਰਦਿਆਂ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਪ੍ਰਧਾਨ ਬਲਜਿੰਦਰ ਸਿੰਘ ਢਿੱਲੋਂ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਨੇ ਜਾਣ ਬੁੱਝ ਕੇ ਆਮ ਆਦਮੀ ਪਾਰਟੀ ਦੇ ਕਨਵੀਨਰ ਤੇ ਮੁੱਖ ਮੰਤਰੀ ਦਿੱਲੀ ਅਰਵਿੰਦ ਕੇਜਰੀਵਾਲ ਨੂੰ ਇੱਕ ਸਾਜਿਸ਼ ਦੇ ਤਹਿਤ ਈਡੀ ਵੱਲੋਂ ਗ੍ਰਿਫ਼ਤਾਰ ਕਰਵਾਇਆ ਹੈ। ਜਿਸ ਦੀ ਜਿੰਨੀ ਨਿੰਦਿਆ ਕੀਤੀ ਜਾਵੇ, ਉਨੀ ਹੀ ਘੱਟ ਹੈ। ਈਡੀ ਦੀ ਇਸ ਸ਼ਰਮਨਾਕ ਕਾਰਵਾਈ ਨਾਲ ਭਾਜਪਾ ਨੂੰ ਲੋਕ ਸਭਾ ਦੀਆਂ ਚੋਣਾਂ ਵਿੱਚ ਖਮਿਆਜਾ ਭੁਗਤਣਾ ਪਵੇਗਾ ਉਹਨਾਂ ਕਿਹਾ ਕਿ ਲੋਕਤੰਤਰਿਕ ਤਰੀਕੇ ਨਾਲ ਚੁਣੀਆਂ ਹੋਈਆਂ ਸਰਕਾਰਾਂ ਨੂੰ ਭਾਜਪਾ ਜਾਣਬੁੱਝ ਕੇ ਤੋੜ ਕੇ ਲੋਕਤੰਤਰ ਨੂੰ ਖ਼ਤਮ ਕਰਨਾ ਚਾਹੁੰਦੀ ਹੈ। ਜਿਸ ਨੂੰ ਭਾਰਤ ਵਾਸੀ ਕਦੀਂ ਵੀ ਕਾਮਯਾਬ ਨਹੀਂ ਹੋਣ ਦੇਣਗੇ।