Home » ਵਿਸ਼ੇਸ਼ ਜਰੂਰਤਾਂ ਵਾਲੇ ਬੱਚਿਆਂ ਨਾਲ ਮਨਾਇਆ ਹੋਲੀ ਦਾ ਤਿਉਹਾਰ 

ਵਿਸ਼ੇਸ਼ ਜਰੂਰਤਾਂ ਵਾਲੇ ਬੱਚਿਆਂ ਨਾਲ ਮਨਾਇਆ ਹੋਲੀ ਦਾ ਤਿਉਹਾਰ 

by Rakha Prabh
40 views
ਅੰਮ੍ਰਿਤਸਰ 22 ਮਾਰਚ 2024 ( ਰਣਜੀਤ ਸਿੰਘ ਮਸੌਣ)
ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਅਧੀਨ ਚੱਲ ਰਹੇ ਸਹਿਯੋਗ (ਹਾਫ ਵੇਅ ਹੋਮ), ਨਾਰੀ ਨਿਕੇਤਨ ਕੰਪਲੈਕਸ, ਅੰਮ੍ਰਿਤਸਰ ਵਿਖੇ ਰਹਿ ਰਹੀਆਂ ਵਿਸ਼ੇਸ਼ ਜਰੂਰਤਾਂ ਵਾਲੇ ਬੱਚਿਆਂ ਨਾਲ ਹੋਲੀ ਦਾ ਤਿਉਹਾਰ ਬੜੀ ਧੂਮ-ਧਾਮ ਨਾਲ ਮਨਾਇਆ ਗਿਆ। ਇਸ ਤਿਉਹਾਰ ਦੇ ਮੌਕੇ ਤੇ ਸੰਸਥਾ ਵਿੱਚ ਰਹਿ ਰਹੀਆਂ ਸਹਿਵਾਸਣਾਂ ਨੇ ਡਾਂਸ ਪਰਫਾਰਮੈਂਸ ਦਿੱਤੀ ਗਈ। ਇਸ ਤੋਂ ਇਲਾਵਾ ਸਹਿਵਾਸਣਾਂ ਨੇ ਆਪਣੇ ਹੱਥੀਂ ਤਿਆਰ ਕੀਤੇ ਸਮਾਨ ਦੀ ਪ੍ਰਦਰਸ਼ਨੀ ਲਗਾਈ ਗਈ। ਇਸ ਮੋਕੇ ਤੇ ਮਾਨਯੋਗ ਪ੍ਰਿੰਸੀਪਲ ਮੈਜਿਸਟਰੇਟ ਸ੍ਰੀ ਹਿਮਾਸ਼ੂ ਅਰੋੜਾ, ਜੁਵਨਾਇਲ ਜਸਟਿਸ ਬੋਰਡ, ਅੰਮ੍ਰਿਤਸਰ ਨੇ ਮੁੱਖ ਮਹਿਮਾਨ ਵੱਜੋਂ ਸ਼ਮੂਲੀਅਤ ਕੀਤੀ। ਇਸ ਮੌਕੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਸ੍ਰੀਮਤੀ ਮੀਨਾ ਦੇਵੀ, ਮੈਂਬਰ ਜੇ.ਜੇ.ਬੀ. ਜ਼ਿਲ੍ਹਾ ਬਾਲ ਸੁਰੱਖਿਆਂ ਅਫ਼ਸਰ, ਲੋਕਲ ਡੋਨਰਜ਼, ਸਟਾਫ਼ ਜ਼ਿਲ੍ਹਾ ਸਮਾਜਿਕ ਸੁਰੱਖਿਆਂ ਆਫ਼ਿਸ, ਮੈਂਬਰ ਜੈਸ਼ੀ ਮਾਨ ਸਕੂਲ, ਸੁਪਰਡੈਂਟ ਹੋਮ ਮਿਸ ਸਵਿਤਾ ਰਾਣੀ ਅਤੇ ਸ੍ਰੀਮਤੀ ਰਜਿੰਦਰ ਕੋਰ ਮੌਜ਼ੂਦ ਸਨ।

Related Articles

Leave a Comment