ਨਵੀਂ ਦਿੱਲੀ, 20 ਮਾਰਚ
ਥੋਕ ਖਪਤਕਾਰਾਂ ਲਈ ਡੀਜ਼ਲ ਦੀਆਂ ਕੀਮਤਾਂ ਵਿੱਚ 25 ਰੁਪਏ ਪ੍ਰਤੀ ਲਿਟਰ ਦਾ ਵਾਧਾ ਕੀਤਾ ਗਿਆ ਹੈ। ਸੂਤਰਾਂ ਨੇ ਦੱਸਿਆ ਕਿ ਥੋਕ ਗਾਹਕਾਂ ਨੂੰ ਵੇਚਿਆ ਜਾਣ ਵਾਲਾ ਡੀਜ਼ਲ 25 ਰੁਪਏ ਪ੍ਰਤੀ ਲਿਟਰ ਮਹਿੰਗਾ ਹੋ ਗਿਆ ਹੈ। ਇਹ ਕਦਮ ਅੰਤਰਰਾਸ਼ਟਰੀ ਪੱਧਰ ‘ਤੇ ਕੱਚੇ ਤੇਲ ਦੀਆਂ ਕੀਮਤਾਂ ‘ਚ 40 ਫੀਸਦੀ ਦੇ ਉਛਾਲ ਤੋਂ ਬਾਅਦ ਆਇਆ ਹੈ। ਹਾਲਾਂਕਿ ਪੈਟਰੋਲ ਪੰਪਾਂ ਰਾਹੀਂ ਵੇਚੇ ਜਾਣ ਵਾਲੇ ਡੀਜ਼ਲ ਦੀਆਂ ਪ੍ਰਚੂਨ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਹੋਇਆ ਹੈ।
ਦੇਸ਼ ’ਚ ਥੋਕ ਖਪਤਕਾਰਾਂ ਲਈ ਡੀਜ਼ਲ ਦੀਆਂ ਕੀਮਤਾਂ 25 ਰੁਪਏ ਪ੍ਰਤੀ ਲਿਟਰ ਵਧੀਆਂ
previous post