ਹਿਮਾਚਲ ਪ੍ਰਦੇਸ਼ 23 ਮਾਰਚ ( ਰਾਖਾ ਪ੍ਰਭ ਬਿਉਰੋ )
ਜਿੱਥੇ ਦੇਸ਼ਾਂ ਵਿਦੇਸ਼ਾਂ ਵਿੱਚ ਲੋਕਾਂ ਵੱਲੋਂ ਸ਼ਹੀਦ ਭਗਤ ਸਿੰਘ, ਰਾਜਗੁਰੂ, ਸੁਖਦੇਵ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਸ਼ਹੀਦੀ ਦਿਹਾੜਾ ਮਨਾਇਆ ਜਾ ਰਿਹਾ ਹੈ ਉਥੇ ਤ੍ਰਿਪਤਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਚਲਵਾੜਾ ਤਹਿਸੀਲ ਜਵਾਲੀ ਹਿਮਾਚਲ ਪ੍ਰਦੇਸ਼ ਵਿਖੇ ਵੀ ਸ਼ਹੀਦੀ ਦਿਹਾੜਾ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸ਼ਾਮਿਲ ਹੋਏ ਸੰਗੀਤ ਅਧਿਆਪਕ ਰਾਮ ਸਿੰਘ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਸ਼ਹੀਦ ਦੇਸ਼ ਦਾ ਸਰਮਾਇਆ ਹੁੰਦੇ ਹਨ ਅਤੇ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਯਾਦ ਰੱਖਣਾ ਸਾਡਾ ਫਰਜ਼ ਹੈ।ਇਸ ਮੌਕੇ ਤੇ ਪ੍ਰਿੰਸੀਪਲ ਰਾਕੇਸ਼ ਕੁਮਾਰ ਰਾਣਾ ਸਕੂਲ ਸਟਾਫ ਮੈਂਬਰ ਮੈਡਮ ਉਮਾ, ਸੀਮਾ, ਕਲਪਨਾ, ਰਾਮ ਸਿੰਘ,ਅਜੇਇੰਦਰ, ਸੰਦੀਪ, ਬਲਵਿੰਦਰ,ਪੰਕਜ,ਅਰੁਣ ਅਤੇ ਸ਼ੋਭਨਾ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕਰਦਿਆਂ ਆਪਣੇ ਵਿਚਾਰ ਪੇਸ਼ ਕਰਦਿਆਂ ਸ਼ਹੀਦਾਂ ਦੀਆਂ ਤਸਵੀਰਾਂ ਉਪਰ ਫੁੱਲ ਮਲਾਵਾ ਭੇਂਟ ਕਰਕੇ ਸ਼ਰਧਾਂਜਲੀਆਂ ਭੇਂਟ ਕੀਤੀਆਂ ਗਈਆਂ।