ਅੰਮ੍ਰਿਤਸਰ, 19 ਮਾਰਚ ( ਰਾਖਾ ਪ੍ਰਭ ਬਿਉਰੋ ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਕ ਅਹਿਮ ਪ੍ਰਬੰਧਕੀ ਫੈਸਲਾ ਲੈਂਦਿਆਂ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਵਜੋਂ ਕਾਰਜਸ਼ੀਲ ਭਾਈ ਸੁਲੱਖਣ ਸਿੰਘ ਭੰਗਾਲੀ ਨੂੰ ਸੱਚਖੰਡ ਸ੍ਰੀ ਦਰਬਾਰ ਸਾਹਿਬ ਸ੍ਰੀ ਦਰਬਾਰ ਸਾਹਿਬ ਦਾ ਮੁੱਖ ਮੈਨੇਜਰ ਨਿਯੁਕਤ ਕੀਤਾ ਹੈ | ਉਨ੍ਹਾਂ ਨੂੰ ਗੁਰਿੰਦਰ ਸਿੰਘ ਦੀ ਥਾਂ ਤੇ ਲਗਾਇਆ ਗਿਆ ਹੈ। ਜਦਕਿ ਗੁਰਿੰਦਰ ਸਿੰਘ ਦੀ ਤਬਦੀਲੀ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਵਜੋਂ ਕੀਤੀ ਗਈ ਹੈ। ਇਸ ਸਬੰਧੀ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਮੀਡੀਆ ਭਾਈ ਕੁਲਵਿੰਦਰ ਸਿੰਘ ਰਮਦਾਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੁਝ ਪ੍ਰਬੰਧਕੀ ਤਬਦੀਲੀਆਂ ਸਬੰਧੀ ਆਦੇਸ਼ ਜਾਰੀ ਕੀਤਾ ਹੈ। ਉਨ੍ਹਾਂ ਦੱਸਿਆ ਕਿ ਭਾਈ ਸੁਲੱਖਣ ਸਿੰਘ ਭੰਗਾਲੀ ਨੂੰ ਸ੍ਰੀ ਦਰਬਾਰ ਸਾਹਿਬ ਦਾ ਮੈਨੇਜਰ ਲਗਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਕੀਤੀਆਂ ਗਈਆਂ ਹਰ ਤਬਦੀਲੀਆਂ ਵਿਚ ਫਲਾਇੰਗ ਵਿਭਾਗ ਦੇ ਇੰਚਾਰਜ ਭਾਈ ਸਤਨਾਮ ਸਿੰਘ ਨੂੰ ਸ੍ਰੀ ਦਰਬਾਰ ਸਾਹਿਬ ਦੇ ਵਧੀਕ ਮੈਨੇਜਰ ਤਾਇਨਾਤ ਕੀਤਾ ਗਿਆ ਹੈ। ਇਸ ਤਰ੍ਹਾਂ ਭਾਈ ਸੁਖਬੀਰ ਸਿੰਘ ਇੰਚਾਰਜ ਅਮਲਾ ਧਰਮ ਪ੍ਰਚਾਰ ਕਮੇਟੀ ਨੂੰ ਇੰਚਾਰਜ ਫਲਾਇੰਗ ਵਿਭਾਗ ਅਤੇ ਭਾਈ ਬਲਵਿੰਦਰ ਸਿੰਘ ਇੰਚਾਰਜ ਆਰ.ਟੀ.ਆਈ. ਨੂੰ ਧਰਮ ਪ੍ਰਚਾਰ ਕਮੇਟੀ ਦੇ ਅਮਲਾ ਵਿਭਾਗ ਦਾ ਕੰਮ ਦਿੱਤਾ ਗਿਆ ਹੈ। ਇਸ ਦੌਰਾਨ ਭਾਈ ਸੁਲੱਖਣ ਸਿੰਘ ਭੰਗਾਲੀ ਨੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਵੱਜੋ ਸੇਵਾ ਸੰਭਾਲਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਉਹ ਸੰਗਤ ਅਤੇ ਪ੍ਰਬੰਧਕੀ ਅਮਲੇ ਦੇ ਸਹਿਯੋਗ ਨਾਲ ਗੁਰੂ ਸਾਹਿਬ ਦੀ ਭੈਅ ਭਾਵਨੀ ਵਿਚ ਰਹਿੰਦਿਆਂ ਸੇਵਾ ਨਿਭਾਉਣ ਦਾ ਯਤਨ ਕਰਨਗੇ। ਇਸ ਮੌਕੇ ਭੰਗਾਲੀ ਦੇ ਅਹੁਦਾ ਸੰਭਾਲਣ ਮੌਕੇ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਭਾਈ ਕੁਲਵਿੰਦਰ ਸਿੰਘ ਰਮਦਾਸ, ਭਾਈ ਬਲਵਿੰਦਰ ਸਿੰਘ ਕਾਹਲਵਾਂ, ਭਾਈ ਸਕੱਤਰ ਸਿੰਘ, ਸੁਪ੍ਰਿੰਟਡੱਟ ਮਲਕੀਤ ਸਿੰਘ ਬਹਿੜਵਾਲ, ਇੰਚਾਰਜ ਹਰਭਜਨ ਸਿੰਘ ਵਕਤਾ, ਸੁਖਬੀਰ ਸਿੰਘ, ਨਿਰਮਲ ਸਿੰਘ, ਮੈਨੇਜਰ ਸੁਖਰਾਜ ਸਿੰਘ, ਬਘੇਲ ਸਿੰਘ, ਸਤਨਾਮ ਸਿੰਘ ਮਾਂਗਾਸਰਾਏ ਆਦਿ ਹਾਜ਼ਰ ਸਨ। ਜ਼ਿਕਰਯੋਗ ਹੈ ਕਿ ਸ੍ਰੀ ਦਰਬਾਰ ਸਾਹਿਬ ਦੀ ਪ੍ਰਕਰਮਾਂ ਵਿੱਚ ਵਾਪਰੀਆਂ ਘਟਨਾਵਾਂ ਅਤੇ ਇਕ ਔਰਤ ਵੱਲੋਂ ਸਿਗਰਟ ਪੀਣ ਦੇ ਮਾਮਲੇ ਵਿਚ ਰਾਖਾ ਪ੍ਰਭ ਅਖਬਾਰ ਵੱਲੋਂ ਖ਼ਬਰ ਨਸ਼ਰ ਕਰਨ ਤੇ ਗੁਰੂ ਗ੍ਰੰਥ ਸਾਹਿਬ ਜੀ ਦੀ ਸੁਰੱਖਿਆ ਮਾਮਲੇ ਤੇ ਸਵਾਲ ਉਠਾਏ ਸਨ। ਜਿਸ ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸੁਰੱਖਿਆ ਪ੍ਰਬੰਧਾਂ ਨੂੰ ਸੁਧਾਰਨ ਲਈ ਵੱਡੀ ਪੱਧਰ ਤੇ ਇਹ ਕਾਰਵਾਈ ਕੀਤੀ ਹੈ | ਬੀਤ ਦਿਨੀਂ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੀ ਪ੍ਰਕਰਮਾ ਵਿਚ ਇਕ ਔਰਤ ਵੱਲੋਂ ਸਿਗਰਟ ਬੀੜੀ ਪੀਣ ਦੀ ਕੋਸ਼ਿਸ਼ ਮਾਮਲੇ ਵਿਚ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਣਗਹਿਲੀ ਵਰਤਨ ਵਾਲਿਆਂ ਖਿਲਾਫ ਸਖ਼ਤ ਕਾਰਵਾਈ ਕੀਤੀ ਹੈ। ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਮੀਡੀਆ ਕੁਲਵਿੰਦਰ ਸਿੰਘ ਰਮਦਾਸ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵਕੇਟ ਹਰਜਿੰਦਰ ਸਿੰਘ ਧਾਮੀ ਨੇ ਪੁਕਰਮਾਂ ਵਿਚ ਇਕ ਔਰਤ ਵੱਲੋਂ ਬੀੜੀ ਪੀਣ ਦੇ ਮਾਮਲੇ ਵਿਚ ਫਲਾਇੰਗ ਵਿਭਾਗ ਦੀ ਪੜਤਾਲੀਆਂ ਰਿਪੋਰਟ ਦੇ ਅਧਾਰ ‘ਤੇ ਮੁਲਾਜ਼ਮਾਂ ਨੂੰ ਮੁਅੱਤਲ ਅਤੇ 3 ਦੀ ਤਬਦੀਲੀ ਕੀਤੀ ਹੈ । ਉਨ੍ਹਾਂ ਦੱਸਿਆ ਕਿ ਮੁਅੱਤਲ ਕੀਤੇ ਮੁਲਾਜ਼ਮਾਂ ਵਿਚ ਭਾਈ ਨਰਿੰਦਰ ਸਿੰਘ ਮੈਨੇਜਰ, ਭਾਈ ਪਰਮਜੀਤ ਸਿੰਘ ਵਧੀਕ ਮੈਨੇਜਰ, ਗੁਰਬਿੰਦਰ ਸਿੰਘ ਨਿਗਰਾਨ, ਰਾਜਵਿੰਦਰ ਸਿੰਘ ਕਲਰਕ ਕਮ ਨਿਗਰਾਨ, ਭਾਈ ਕੁਲਦੀਪ ਸਿੰਘ ਸੇਵਾਦਾਰ ਸੇਵਾਦਲ, ਭਾਈ ਸੁਖਵਿੰਦਰ ਸਿੰਘ ਸੇਵਾਦਾਰ ਸੁਰੱਖਿਆ ਦਸਤਾ ਅਤੇ ਭਾਈ ਰਣਜੀਤ ਸਿੰਘ ਸੇਵਾਦਾਰ ਸੇਵਾਦਲ ਸ਼ਾਮਲ ਹਨ। ਭਾਈ ਰਮਦਾਸ ਅਨੁਸਾਰ ਇਨ੍ਹਾਂ ਮੁਅੱਤਲ ਕੀਤੇ ਮੁਲਾਜ਼ਮਾਂ ਦੇ ਹੱਡ ਕੁਆਰਟਰ ਵੱਖ-ਵੱਖ ਗੁਰਦੁਆਰਾ ਸਾਹਿਬਾਨ ਵਿਚ ਬਣਾਏ ਗਏ ਹਨ।