ਜ਼ੀਰਾ/ ਫਿਰੋਜ਼ਪੁਰ, 1 ਅਪ੍ਰੈਲ (ਗੁਰਪ੍ਰੀਤ ਸਿੰਘ ਸਿੱਧੂ) ਸ਼ਹਿਰ ਅੰਦਰ ਵੱਧਦੀ ਟਰੈਫਿਕ ਸਮੱਸਿਆ ਨੂੰ ਮੁੱਖ ਰੱਖਦਿਆਂ ਨਗਰ ਕੌਂਸਲ ਜ਼ੀਰਾ ਤੇ ਪੁਲਿਸ ਪ੍ਰਸ਼ਾਸਨ ਵੱਲੋਂ ਸਾਂਝੇ ਤੌਰ ਤੇ ਦੁਕਾਨਦਾਰਾਂ ਵੱਲੋਂ ਕੀਤੇ ਗਏ ਨਜਾਇਜ਼ ਕਬਜ਼ਿਆਂ ਨੂੰ ਹਟਾਇਆ ਗਿਆ। ਜ਼ਿਕਰ ਯੋਗ ਹੈ ਕਿ ਮੁੱਖ ਚੋਂ ਮੇਨ ਬਾਜ਼ਾਰ ਸ਼ੇਰਾਂ ਵਾਲਾ ਚੌਂਕ ਬਜਰੰਗ ਭਵਨ ਮੰਦਰ ਤੱਕ ਬਾਜ਼ਾਰ ਵਿੱਚ ਲੱਗੀਆਂ ਬੇਤਰਤੀਬ ਰੇਹੜੀਆਂ ਅਤੇ ਦੁਕਾਨਦਾਰਾਂ ਵੱਲੋਂ ਫੁੱਟ ਪਾ ਤੇ ਕੀਤੇ ਕਬਜ਼ਿਆਂ ਕਾਰਨ ਖਰੀਦੋ ਫਰੋਖਤ ਕਰਨ ਆਏ ਲੋਕਾਂ ਦੇ ਖੜੇ ਕੀਤੇ ਬੇਤਰਤੀਬ ਵਾਹਨਾਂ ਨਾਲ ਵੱਡੀ ਸਮੱਸਿਆ ਨਾਲ ਸਮੁੱਚਾ ਸ਼ਹਿਰ ਜੂਝ ਰਿਹਾ ਸੀ ਅਤੇ ਸਕੂਲੀ ਬੱਚਿਆਂ ਨੂੰ ਵੱਡੀ ਮੁਸ਼ਕਿਲ ਦਾ ਸਾਹਮਣਾ ਕਰਨਾ ਪੈਂਦਾ ਸੀ। ਇਸ ਸਬੰਧੀ ਥਾਣਾ ਸਿਟੀ ਇੰਚਾਰਜ ਕੁਲਵੰਤ ਰਾਏ ਨੇ ਦੱਸਿਆ ਕਿ ਅੱਜ ਜੀਰਾ ਸ਼ਹਿਰ ਦੇ ਮੁੱਖ ਬਾਜ਼ਾਰ ਵਿੱਚ ਫੁੱਟ ਪਾਥ ਅਤੇ ਸੜਕ ਉੱਪਰ ਕੀਤੇ ਗਏ ਨਜਾਇਜ਼ ਕਬਜ਼ਿਆਂ ਨੂੰ ਛਡਾਉਣ ਲਈ ਨਗਰ ਕੌਂਸਲ ਦੇ ਸਹਿਯੋਗ ਨਾਲ ਟਰੈਫਿਕ ਸਮੱਸਿਆਵਾਂ ਦੀ ਲੋਕਾਂ ਨੂੰ ਰਾਹਤ ਦਵਾਉਣ ਦੇ ਮਕਸਦ ਤਹਿਤ ਕੀਤੇ ਕਬਜ਼ੇ ਹਟਾਏ ਗਏ ਹਨ। ਉਨ੍ਹਾਂ ਕਿਹਾ ਕਿ ਫੁੱਟ ਪਾਥ ਤੇ ਕਬਜ਼ਾ ਧਾਰਕ ਦੁਕਾਨਦਾਰਾਂ ਰੇੜੀਆਂ ਫੜੀਆਂ ਵਾਲਿਆਂ ਨੂੰ ਚੇਤਾਵਨੀ ਦੇ ਕੇ ਛੱਡ ਦਿੱਤਾ ਗਿਆ ਹੈ। ਇਸ ਸਬੰਧੀ ਨਗਰ ਕੌਂਸਲ ਜ਼ੀਰਾ ਦੇ ਕਾਰਜ ਸਾਧਕ ਅਫਸਰ ਧਰਮਪਾਲ ਸਿੰਘ ਅਤੇ ਇੰਸਪੈਕਟਰ ਰਮਨ ਕੁਮਾਰ ਨੇ ਸਮੂਹ ਦੁਕਾਨਦਾਰਾਂ ਰੇੜੀਆਂ ਫੜੀਆਂ ਵਾਲਿਆਂ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਕਿਸੇ ਵਿਅਕਤੀ ਨੇ ਟਰੈਫਿਕ ਨਿਯਮਾਂ ਦੀ ਉਲੰਘਣਾ ਖੇਤੀ ਤਾਂ ਉਹਨਾਂ ਦੇ ਚਲਾਨ ਕੱਟੇ ਜਾਣਗੇ। ਇਸ ਮੌਕੇ ਉਨ੍ਹਾਂ ਦੇ ਨਾਲ ਪੁਲਿਸ ਪ੍ਰਸ਼ਾਸਨ ਅਤੇ ਨਗਰ ਕੌਂਸਲ ਦੇ ਮੁਲਾਜ਼ਮ ਆਦਿ ਹਾਜ਼ਰ ਸਨ।