ਮੋਗਾ/ ਬਾਘਾਪੁਰਾਣਾ , 1 ਅਪ੍ਰੈਲ (ਗੁਰਪ੍ਰੀਤ ਸਿੰਘ ਸਿੱਧੂ) ਗੁਰਦੁਆਰਾ ਜੀਵਨਸਰ ਧੰਨ ਧੰਨ ਬਾਬਾ ਵਡਭਾਗ ਸਿੰਘ ਮੋਗਾ ਜ਼ੀਰਾ ਰੋਡ ਮੋਗਾ ਵਿਖੇ ਸੱਤ ਰੋਜ਼ਾ ਗੁਰਮਤ ਸਮਾਗਮ 6 ਅਪ੍ਰੈਲ ਤੋਂ 14 ਅਪ੍ਰੈਲ ਤੱਕ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਤ ਬਾਬਾ ਪਰਮਜੀਤ ਸਿੰਘ ਲਿਬਨਾਨ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਲੱਗੇਆਣਾ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਗੁਰਦੁਆਰਾ ਜੀਵਨਸਰ ਧੰਨ ਧੰਨ ਬਾਬਾ ਵਡਭਾਗ ਸਿੰਘ ਜੀ ਸੱਚਖੰਡ ਵਾਸੀ ਸੰਤ ਨੈਬ ਸਿੰਘ ਜੀ ਦੀ ਚਲਾਈ ਹੋਈ ਮਰਿਆਦਾ ਅਨੁਸਾਰ ਚੋਲਾ ਸਾਹਿਬ ਦੀ ਚੋਲਾ ਬਦਲ ਦੀ ਰਸਮ ਅਦਾ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ 6 ਅਪ੍ਰੈਲ 2024 ਦਿਨ ਸ਼ਨੀਵਾਰ ਨੂੰ ਸ੍ਰੀ ਸਹਿਜ ਪਾਠ ਸਾਹਿਬ ਆਰੰਭ ਹੋਣਗੇ ਅਤੇ 14 ਅਪ੍ਰੈਲ 2024 ਦਿਨ ਐਤਵਾਰ ਨੂੰ ਭੋਗ ਪਾਏ ਜਾਣਗੇ। ਉਨ੍ਹਾਂ ਕਿਹਾ ਕਿ 14 ਅਪ੍ਰੈਲ ਨੂੰ ਚੋਲਾ ਸਾਹਿਬ ਬਦਲਣ ਦੀ ਰਸਮ ਸਵੇਰੇ 8 ਵਜੇ ,ਭੋਗ 10 ਪੈਣਗੇ ਵਜੇ 11 ਵਜੇ ਕੀਰਤਨ ਹੋਵੇਗਾ । ਉਨ੍ਹਾਂ ਕਿਹਾ ਕਿ ਹਰ ਮਹੀਨੇ ਮੱਸਿਆ ਦਾ ਦਿਹਾੜਾ ਮਨਾਉਣ ਦਾ ਫੈਸਲਾ ਕੀਤਾ ਗਿਆ ਹੈ ਅਤੇ ਸ਼ਾਮ ਨੂੰ ਕੀਰਤਨ ਸਮਾਗਮ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਸਮਾਗਮਾਂ ਵਿੱਚ ਸੂਫ਼ੀ ਸੰਤ ਸਮਾਜ ਦੇ ਆਗੂ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨਗੇ ਅਤੇ ਆਈਆਂ ਸੰਗਤਾਂ ਨੂੰ ਗੁਰੂ ਸਾਹਿਬ ਨਾਲ ਜੋੜਨਗੇ।
ਮੋਗਾ ਵਿਖੇ 8 ਰੋਜਾ ਗੁਰਮਿਤ ਸਮਾਗਮ 6 ਤੋਂ 14 ਅਪ੍ਰੈਲ ਤੋਂ ਸ਼ੁਰੂ ਹੋਣਗੇ। ਸੰਗਤਾਂ ਸਮਾਗਮਾਂ ‘ਚ’ ਸ਼ਾਮਲ ਹੋ ਕੇ ਗੁਰੂ ਤੋਂ ਖੁਸ਼ੀਆਂ ਪ੍ਰਾਪਤ ਕਰਨ: ਬਾਬਾ ਪਰਮਜੀਤ ਸਿੰਘ ਲੱਗੇਆਣਾ
previous post