Home » ਫਿਰੋਜ਼ਪੁਰ ਵਿਖੇ ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਵੱਲੋਂ ਤਨਖਾਹਾਂ ਨਾ ਦੇਣ ਤੇ ਸਮੁਚੇ ਸਟਾਫ਼ ਦੀ ਭੁੱਖ ਹੜਤਾਲ ਤੀਜੇ ਦਿਨ ਚ, ਹੋਈ ਸ਼ਾਮਲ

ਫਿਰੋਜ਼ਪੁਰ ਵਿਖੇ ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਵੱਲੋਂ ਤਨਖਾਹਾਂ ਨਾ ਦੇਣ ਤੇ ਸਮੁਚੇ ਸਟਾਫ਼ ਦੀ ਭੁੱਖ ਹੜਤਾਲ ਤੀਜੇ ਦਿਨ ਚ, ਹੋਈ ਸ਼ਾਮਲ

ਤਨਖਾਹਾਂ ਤੋਂ ਵਾਝੇ ਪ੍ਰੌਫੈਸਰ ਭੁੱਖ ਹੜਤਾਲ ਤੇ ਬੈਠਣ ਲਈ ਮਜਬੂਰ ਪਰ ਸਰਕਾਰ ਕੁੰਭਕਰਨੀ ਨੀਂਦ ਸੁੱਤੀ :- ਆਗੂ

by Rakha Prabh
100 views

ਫਿਰੋਜ਼ਪੁਰ 5 ਅਪ੍ਰੈਲ (ਰਾਖਾ ਪ੍ਰਭ ਬਿਉਰੋ )

ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਫਿਰੋਜ਼ਪੁਰ ਦੇ ਪ੍ਰੌਫੈਸਰ ਅਤੇ ਸਮੂਹ ਮੁਲਾਜ਼ਮਾਂ ਨੂੰ ਲੱਗਭਗ ਸੱਤ ਮਹੀਨਿਆਂ ਤੋਂ ਤਨਖਾਹਾਂ ਨਾ ਮਿਲਣ ਦੇ ਰੋਸ ਵਜੋਂ ਅਣਮਿੱਥੇ ਸਮੇਂ ਲਈ ਭੁੱਖ ਹੜਤਾਲ ਤੀਜੇ ਦਿਨ ਵਿੱਚ ਦਾਖਲ ਹੋ ਗਈ ਹੈ ।ਪਰ ਉਥੇ ਇਸ ਹੜਤਾਲ ਨਾਲ ਵਿਦਿਆਰਥੀਆਂ ਦੀ ਪੜ੍ਹਾਈ ਤੇ ਬਹੁਤ ਬੂਰਾ ਪ੍ਰਭਾਵ ਪੈ ਰਿਹਾ ਅਤੇ ਵਿਦਿਆਰਥੀਆਂ ਦੇ ਮਾਪੇ ਸਰਕਾਰ ਨੂੰ ਕੋਸ ਰਹੇ ਹਨ।ਉਧਰ ਹੜਤਾਲ ਤੇ ਬੈਠੇ ਪ੍ਰੋਫੈਸਰ ਦੀ ਹਮਾਇਤ ਵਿੱਚ ਮੁਲਾਜ਼ਮ ਅਤੇ ਪੈਨਸ਼ਨਰ ਜੱਥੇਬੰਦੀਆਂ ਉਤਰਨੀਆ ਸ਼ੁਰੂ ਹੋ ਗਈਆ ਹਨ । ਇਸ ਮੌਕੇ ਧਰਨੇ ਨੂੰ ਸੰਬੋਧਨ ਕਰਦਿਆਂ ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਜੁਆਇੰਟ ਐਕਸ਼ਨ ਕਮੇਟੀ ਦੀ ਹਮਾਇਤ ਦਾ ਐਲਾਨ ਕਰਦਿਆਂ ਸੁਭਾਸ਼ ਸ਼ਰਮਾ ਪ੍ਰਧਾਨ ਕੋਆਰਡੀਨੇਸ਼ਨ ਕਮੇਟੀ ਫਿਰੋਜ਼ਪੁਰ, ਮਹਿੰਦਰ ਸਿੰਘ ਧਾਲੀਵਾਲ ਸੂਬਾ ਜਨਰਲ ਸਕੱਤਰ ਪੰਜਾਬ ਫੋਰੈਸਟ ਪੈਨਸ਼ਨਰਜ਼ ਐਸੋਸੀਏਸ਼ਨ, ਜਗਦੀਪ ਸਿੰਘ ਮਾਂਗਟ ਜ਼ਿਲ੍ਹਾ ਜਨਰਲ ਸਕੱਤਰ ਪ ਸ ਸ ਫ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਜੀ ਦਾ ਨਾਮ ਲੈ ਕੇ ਬਣੀ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਰਾਜ ਦੌਰਾਨ ਸ਼ਹੀਦ ਭਗਤ ਸਿੰਘ ਸਟੇਜ ਯੂਨੀਵਰਸਿਟੀ ਦੇ ਸਮੂਹ ਮੁਲਾਜਮ ਪਿਛਲੇ ਸੱਤ ਮਹੀਨੇ ਤੋਂ ਤਨਖਾਹਾਂ ਤੋਂ ਵਾਂਝੇ ਚੱਲ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਸਾਲ ਦੇ ਬਜਟ ਵਿੱਚ ਵੀ ਯੂਨੀਵਰਸਿਟੀ ਦੀ ਗ੍ਰਾਂਟ ਦੇ ਵਾਧੇ ਬਾਰੇ ਸਰਕਾਰ ਵੱਲੋਂ ਦੱਸਿਆ ਨਹੀਂ ਗਿਆ ਅਤੇ ਨਵੇਂ ਬਣੇ ਵਾਈਸ ਚਾਂਸਲਰ ਡਾ ਸੁਸ਼ੀਲ ਮਿੱਤਲ ਵੱਲੋਂ ਵੀ ਬਕਾਇਆ ਤਨਖਾਹਾਂ ਲਈ ਸਪੈਸ਼ਲ ਗ੍ਰਾਂਟ ਜਾਰੀ ਕਰਵਾਉਣ ਦਾ ਵਾਅਦਾ ਕੀਤਾ ਸੀ, ਉਹ ਵੀ ਪੂਰਾ ਨਹੀਂ ਹੋ ਸਕਿਆ। ਉਨ੍ਹਾਂ ਕਿਹਾ ਕਿ ਸਮੂਹ ਸਟਾਫ 14 ਮਾਰਚ ਤੋਂ ਕਲਮ ਛੋੜ ਹੜਤਾਲ ਤੇ ਚੱਲ ਰਿਹਾ ਹੈ ਅਤੇ ਵਿਦਿਆਰਥੀਆਂ ਦੀ ਪੜ੍ਹਾਈ ਖਰਾਬ ਹੋ ਰਹੀ ਹੈ ਪਰ ਸਰਕਾਰ ਅਤੇ ਪ੍ਰਸ਼ਾਸਨ ਦਾ ਇਸ ਵੱਲ ਕੋਈ ਧਿਆਨ ਨਹੀਂ ਹੈ। ਉਨ੍ਹਾਂ ਕਿਹਾ ਕਿ ਇਸ ਹੜਤਾਲ ਨਾਲ ਵਿਦਿਆਰਥੀਆਂ ਦੀ ਪੜ੍ਹਾਈ ਤੇ ਬੁਰਾ ਪ੍ਰਭਾਵ ਪੈ ਰਿਹਾ ਹੈ ਪਰ ਪੰਜਾਬ ਸਰਕਾਰ ਲਗਦਾ ਕੁੰਭਕਰਨੀ ਨੀਂਦ ਸੁੱਤੀ ਹੋਈ ਹੈ। ਇਸ ਸਬੰਧੀ ਜੁਆਇੰਟ ਐਕਸ਼ਨ ਕਮੇਟੀ ਨੇ ਦੱਸਿਆ ਕਿ ਨਾ ਤਾਂ ਸਰਕਾਰ ਨੂੰ ਮੁਲਾਜ਼ਮਾਂ ਦੀ ਤਨਖਾਹ ਦੇਣ ਦੀ ਚਿੰਤਾ ਹੈ ਅਤੇ ਨਾ ਹੀ ਵਿਦਿਆਰਥੀਆਂ ਦੀ ਪੜ੍ਹਾਈ ਅਤੇ ਭਵਿੱਖ ਦੀ ਪਰਵਾਹ ਹੈ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਸਟਾਫ ਵੱਲੋਂ ਸ਼ੁਰੂ ਕੀਤੀ ਲੜੀਵਾਰ ਭੁੱਖ ਹੜਤਾਲ ਤੀਜੇ ਦਿਨ ਵਿੱਚ ਪਹੁੰਚ ਚੁੱਕੀ ਹੈ। ਇਸ ਦੌਰਾਨ ਸਮੂਹ ਸਟਾਫ ਵੱਲੋਂ ਗੇਟ ਰੈਲੀ ਕੀਤੀ ਗਈ ਅਤੇ ਪੰਜਾਬ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ।

Related Articles

Leave a Comment