ਚੰਡੀਗੜ੍ਹ: 6 ਅਪ੍ਰੈਲ ( ਰਾਖਾ ਪ੍ਰਭ ਬਿਉਰੋ ):
ਭਾਰਤੀ ਜਨਤਾ ਪਾਰਟੀ ਦਾ 45ਵਾਂ ਸਥਾਪਨਾ ਦਿਵਸ ਵੇਵ ਅਸਟੇਟ, ਸੈਕਟਰ 85, ਮੋਹਾਲੀ ਵਿਖੇ ਪੂਰੇ ਜੋਸ਼ ਤੇ ਉਤਸ਼ਾਹ ਨਾਲ ਮਨਾਇਆ ਗਿਆ। ਜਿਸ ਵਿਚ ਭਾਜਪਾ ਦੇ ਸੂਬਾ ਮੀਤ ਪ੍ਰਧਾਨ ਡਾ. ਸੁਭਾਸ਼ ਸ਼ਰਮਾ, ਭਾਜਪਾ ਦੇ ਸੂਬਾ ਮੀਡੀਆ ਸਕੱਤਰ ਹਰਦੇਵ ਸਿੰਘ ਉੱਭਾ ਪ੍ਰਮੁੱਖ ਤੌਰ ‘ਤੇ ਹਾਜ਼ਰ ਹੋਏI ਇਸ ਮੌਕੇ ਉਨ੍ਹਾਂ ਨਾਲ ਜ਼ਿਲ੍ਹਾ ਪ੍ਰਧਾਨ ਭਾਜਪਾ ਮਹਿਲਾ ਮੋਰਚਾ ਮਿੱਲੀ ਗਰਗ, ਮੰਡਲ ਇੰਚਾਰਜ ਮਨੋਜ ਸ਼ਰਮਾ, ਮੰਡਲ ਪ੍ਰਧਾਨ ਜਸਮਿੰਦਰ ਪਾਲ ਸਿੰਘ ਆਦਿ ਵੀ ਹਾਜ਼ਰ ਸਨ। ਇਸ ਮੌਕੇ ਸਾਰਿਆਂ ਨੇ ਪਾਰਟੀ ਦੀ ਚੜ੍ਹਦੀ ਕਲਾ ਅਤੇ ਲੋਕ ਸਭਾ ਚੋਣਾਂ ਵਿੱਚ ਇਸ ਵਾਰ 400 ਤੋਂ ਵੱਧ ਸੀਟਾਂ ਨਾਲ ਜਿੱਤ ਪ੍ਰਾਪਤ ਕਰਨ ਲਈ ਪ੍ਰਭੂ ਚਰਨਾਂ ਵਿੱਚ ਅਰਦਾਸ ਕੀਤੀ।
ਡਾ: ਸੁਭਾਸ਼ ਸ਼ਰਮਾ ਨੇ ਇਸ ਮੌਕੇ ਸਮੂਹ ਵਰਕਰਾਂ ਨੂੰ ਸਥਾਪਨਾ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਦਾ ਗਠਨ 44 ਸਾਲ ਪਹਿਲਾਂ ਦੇਸ਼ ਸੇਵਾ, ਦੇਸ਼ ਭਗਤੀ ,ਰਾਸਟਰ ਦਾ ਨਿਰਮਾਣ ਅਤੇ ਦੇਸ਼ ਵਿੱਚੋਂ ਭ੍ਰਿਸ਼ਟਾਚਾਰ ਖਤਮ ਕਰਨ ,ਦੇਸ਼ ਨੂੰ ਖੁਸ਼ਹਾਲ ਬਣਾਉਣ ਲਈ ਕੀਤਾ ਗਿਆ ਸੀ। ਉਸ ਸਮੇਂ ਲਾਇਆ ਬੂਟਾ ਅੱਜ ਵਰਕਰਾਂ ਦੀਆ ਕੁਰਬਾਨੀਆ ਅਤੇ ਅਣਥੱਕ ਮਿਹਨਤ ਸਦਕਾ ਦੁਨੀਆ ਦੀ ਸਭ ਤੋਂ ਵੱਡੀ ਪਾਰਟੀ ਦੇ ਰੂਪ ਵਿੱਚ ਇੱਕ ਵਿਸ਼ਾਲ ਰੁੱਖ ਬਣ ਚੁੱਕਾ ਹੈ। ਅੱਜ ਭਾਰਤੀ ਜਨਤਾ ਪਾਰਟੀ ਨੂੰ ਇਸ ਮੁਕਾਮ ਤੱਕ ਲੈ ਕੇ ਜਾਣ ਵਿੱਚ ਡਾ: ਸ਼ਿਆਮਾ ਪ੍ਰਸਾਦ ਮੁਖਰਜੀ, ਪੰਡਿਤ ਦੀਨਦਿਆਲ ਉਪਾਧਿਆਏ, ਭਾਰਤ ਰਤਨ ਅਟਲ ਬਿਹਾਰੀ ਵਾਜਪਾਈ ਵਰਗੀਆਂ ਅਣਗਿਣਤ ਮਹਾਨ ਸ਼ਖ਼ਸੀਅਤਾਂ ਦੀਆਂ ਕੁਰਬਾਨੀਆਂ ਸਾਮਲ ਹਨ। ਉਨ੍ਹਾਂ ਕਿਹਾ ਕਿ ਮੈਂ ਭਾਰਤੀ ਜਨਤਾ ਪਾਰਟੀ ਦੇ ਸੰਸਥਾਪਕ ਮੈਂਬਰਾਂ ਨੂੰ ਸਲਾਮ ਕਰਦਾ ਹਾਂ ਅਤੇ ਸਾਰੇ ਵਰਕਰਾਂ ਨੂੰ ਦਿਲੋਂ ਸ਼ੁਭਕਾਮਨਾਵਾਂ ਦਿੰਦਾ ਹਾਂ। ਜਨਸੰਘ ਤੋਂ ਨਿਕਲੀ ਭਾਜਪਾ ਅੱਜ ਦੁਨੀਆਂ ਦੀਆਂ ਹਰਮਨ ਪਿਆਰੀਆਂ ਪਾਰਟੀਆਂ ਵਿੱਚੋਂ ਇੱਕ ਬਣ ਚੁੱਕੀ ਹੈ। ਜਿਸਨੇ ਹਮੇਸ਼ਾ ‘ਨੇਸ਼ਨ ਫਸਟ’ ਨੂੰ ਧਿਆਨ ‘ਚ ਰੱਖ ਕੇ ਕੰਮ ਕੀਤਾ ਹੈ। ਭਾਜਪਾ ਸਮਾਜ ਦੇ ਸਾਰੇ ਵਰਗਾਂ ਨੂੰ ਭਰੋਸੇ ਵਿੱਚ ਲੈ ਕੇ ਰਾਸ਼ਟਰ ਨਿਰਮਾਣ ਲਈ ਕੰਮ ਕਰ ਰਹੀ ਹੈ। ਸਾਨੂੰ ਮਾਣ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਭਾਰਤ ਨੇ ਆਪਣੇ ਆਪ ਨੂੰ ਇੱਕ ਮਜ਼ਬੂਤ ਅਤੇ ਸਵੈ-ਮਾਣ ਵਾਲੇ ਦੇਸ਼ ਵਜੋਂ ਸਥਾਪਿਤ ਹੋਇਆ ਹੈ। ਭਾਜਪਾ ਨੇ ਭਾਰਤ ਰਤਨ ਅਟਲ ਬਿਹਾਰੀ ਵਾਜਪਾਈ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਕਈ ਇਤਿਹਾਸ ਰਚੇ ਹਨ ਅਤੇ ਇਹ ਸਫ਼ਰ ਅੱਗੇ ਵੀ ਜਾਰੀ ਹੈ ਤੇ ਹਮੇਸ਼ਾ ਰਹੇਗਾ ।ਸਾਰਿਆਂ ਨੇ ਰਾਸ਼ਟਰ ਦੀ ਏਕਤਾ, ਅਖੰਡਤਾ ਅਤੇ ਸਦਭਾਵਨਾ ਨੂੰ ਕਾਇਮ ਰੱਖਣ ਅਤੇ ਸਹਿਯੋਗ ਕਰਨ ਦੇ ਆਪਣੇ ਸੰਕਲਪ ਨੂੰ ਦੁਹਰਾਇਆ।
ਹਰਦੇਵ ਸਿੰਘ ਉੱਭਾ ਨੇ ਕਿਹਾ ਕਿ ਪਾਰਟੀ ਅਤੇ ਵਰਕਰ ਲੋਕਸਭਾ ਚੋਣਾਂ ਲਈ ਪੂਰੀ ਤਰ੍ਹਾਂ ਤਿਆਰ ਹਨ ਅਤੇ ਚੋਣ ਮੈਦਾਨ ਵਿੱਚ ਨਿੱਤਰੇ ਹੋਏ ਹਨ। ਪਾਰਟੀ ਵਰਕਰ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵੱਲੋਂ ਦੇਸ਼ ਦੇ ਲੋਕਾਂ ਲਈ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਬਾਰੇ ਲੋਕਾਂ ਨੂੰ ਜਾਣਕਾਰੀ ਦੇ ਰਹੇ ਹਨ ਅਤੇ ਉਨ੍ਹਾਂ ਦਾ ਲਾਹਾ ਲੈਣ ਲਈ ਪ੍ਰੇਰਿਤ ਕਰ ਰਹੇ ਹਨ ਅਤੇ ਪਾਰਟੀ ਵੱਲੋਂ ਲੋਕਸਭਾ ਚੋਣਾਂ ਲਈ ਪੰਜਾਬ ਭਰ ‘ਚ ਖੜ੍ਹੇ ਕੀਤੇ ਗਏ ਸਾਰੇ ਉਮੀਦਵਾਰਾਂ ਦੇ ਹੱਕ ਵਿੱਚ ਵੋਟ ਪਾਉਣ ਲਈ ਪ੍ਰੇਰਿਤ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕ ਆਮ ਆਦਮੀ ਪਾਰਟੀ ਦੇ ਦੋ ਸਾਲ ਦੇ ਸ਼ਾਸਨ ਤੋਂ ਤੰਗ ਆ ਚੁੱਕੇ ਹਨ ਅਤੇ ਹੁਣ ਉਹ ਇਸ ਭ੍ਰਿਸ਼ਟ ਅਤੇ ਝੂਠੀ ਸਰਕਾਰ ਤੋਂ ਛੁਟਕਾਰਾ ਪਾਉਣਾ ਚਾਹੁੰਦੇ ਹਨ। ਲੋਕਾਂ ਨੇ ਪੰਜਾਬ ਦੇ ਵਿਕਾਸ ਲਈ ਬਦਲ ਵਜੋਂ ਭਾਰਤੀ ਜਨਤਾ ਪਾਰਟੀ ਨੂੰ ਚੁਣਿਆ ਹੈ, ਕਿਉਂਕਿ ਜਨਤਾ ਇਹ ਸਮਝ ਚੁੱਕੀ ਹੈ ਕਿ ਭਾਰਤੀ ਜਨਤਾ ਪਾਰਟੀ ਨੇ ਦੇਸ਼ ਦੇ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਲਗਭਗ ਪੂਰੇ ਕਰ ਦਿੱਤੇ ਹਨ ਅਤੇ ਲੋਕਾਂ ਨੂੰ ਹੁਣ ਇਸ ਗੱਲ ਦਾ ਪੂਰਾ ਭਰੋਸਾ ਹੈ ਕਿ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਜ਼ਰੂਰ ਪੂਰਾ ਕਰੇਗੀ। ਉਨ੍ਹਾਂ ਕਿਹਾ ਕਿ ਇਸ ਵਾਰ ਭਾਜਪਾ 400 ਲੋਕ ਸਭਾ ਸੀਟਾਂ ਜਿੱਤਣ ਦਾ ਅੰਕੜਾ ਪਾਰ ਕਰੇਗੀ ਅਤੇ ਤੀਜੀ ਵਾਰ ਨਰਿੰਦਰ ਮੋਦੀ ਦੀ ਅਗਵਾਈ ਹੇਠ ਕੇਂਦਰ ਵਿੱਚ ਸਰਕਾਰ ਬਣਾਏਗੀ।
ਇਸ ਮੌਕੇ ਭਾਜਪਾ ਕਿਸਾਨ ਮੋਰਚਾ ਦੇ ਸੂਬਾ ਪ੍ਰੈਸ ਸਕੱਤਰ ਐਡਵੋਕੇਟ ਡੀ.ਐਸ ਵਿਰਕ, ਮੋਹਿਤ ਸ਼ਰਮਾ, ਕਮਲ ਅੱਤਰੀ, ਮੰਡਲ ਪ੍ਰਧਾਨ ਜਸਮਿੰਦਰ ਪਾਲ ਸਿੰਘ, ਮੰਡਲ ਜਨਰਲ ਸਕੱਤਰ ਗੁਲਸ਼ਨ ਸੂਦ, ਆਸ਼ੁ ਸ਼ਰਮਾ ਆਦਿ ਹਾਜ਼ਰ ਸਨ।