Home » ਬਸਪਾ ਨੇ ਦਿੱਤਾ ਆਮ ਆਦਮੀ ਪਾਰਟੀ ਨੂੰ ਜਲਾਲਾਬਾਦ ਤੋਂ ਵੱਡਾ ਝਟਕਾ

ਬਸਪਾ ਨੇ ਦਿੱਤਾ ਆਮ ਆਦਮੀ ਪਾਰਟੀ ਨੂੰ ਜਲਾਲਾਬਾਦ ਤੋਂ ਵੱਡਾ ਝਟਕਾ

ਵਿਧਾਇਕ ਦਾ ਪਿਤਾ ਸੁਰਿੰਦਰ ਕੰਬੋਜ ਬਸਪਾ ,ਚ ਹੋਇਆ ਰਸਮੀ ਤੌਰ ਤੇ ਹੋਇਆ ਸ਼ਾਮਿਲ ਸੂਬਾ ਪ੍ਰਧਾਨ ਨੇ ਕੀਤਾ ਸੁਆਗਤ

by Rakha Prabh
88 views

ਜਲੰਧਰ 6 ਅਪ੍ਰੈਲ ( ਰਾਖਾ ਪ੍ਰਭ ਬਿਉਰੋ )
ਬਹੁਜਨ ਸਮਾਜ ਪਾਰਟੀ ਨੇ ਅੱਜ ਚੁੱਪ ਚੁਪੀਤੇ ਹੀ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਉਸ ਵੇਲੇ ਦਿੱਤਾ ਜਦੋਂ ਜਲਾਲਾਬਾਦ ਤੋਂ ਵਿਧਾਇਕ ਜਗਦੀਪ ਗੋਲਡੀ ਕੰਬੋਜ ਦੇ ਪਿਤਾ ਸੁਰਿੰਦਰ ਕੰਬੋਜ ਨੇ ਆਮ ਆਦਮੀ ਪਾਰਟੀ ਨੂੰ ਛੱਡ ਕੇ ਬਹੁਜਨ ਸਮਾਜ ਪਾਰਟੀ ਦਾ ਪੱਲਾ ਫੜ ਲਿਆ। ਬਸਪਾ ਦੇ ਸੂਬਾ ਦਫਤਰ ਜਲੰਧਰ ਵਿਖੇ ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜੀ ਅਤੇ ਪੰਜਾਬ ਇੰਚਾਰਜ ਵਿਧਾਇਕ ਡਾ. ਨਛੱਤਰਪਾਲ ਦੀ ਹਾਜ਼ਰੀ ਵਿੱਚ ਸ੍ਰੀ ਸੁਰਿੰਦਰ ਕੰਬੋਜ ਬਸਪਾ ਵਿੱਚ ਰਸਮੀ ਤੌਰ ਤੇ ਸ਼ਾਮਿਲ ਹੋ ਗਏ । ਇਸ ਮੌਕੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜੀ ਨੇ ਸਵਾਗਤ ਕਰਦਿਆਂ ਕਿਹਾ ਕਿ ਬਹੁਜਨ ਸਮਾਜ ਪਾਰਟੀ ਸਾਰੀਆਂ ਜਾਤਾਂ ਅਤੇ ਧਰਮਾਂ ਦੇ ਲੋਕਾਂ ਦੀ ਪਾਰਟੀ ਹੈ। ਸ ਗੜ੍ਹੀ ਨੇ ਕਿਹਾ ਕਿ ਬਹੁਜਨ ਸਮਾਜ ਪਾਰਟੀ ਦਾ ਕੰਬੋਜ ਭਾਈਚਾਰੇ ਨਾਲ ਅਨਿੱਖੜਵਾਂ ਤੇ ਗੂੜਾ ਰਿਸ਼ਤਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਦੋਂ 1995 ਵਿੱਚ ਬਹੁਜਨ ਸਮਾਜ ਪਾਰਟੀ ਦੀ ਪਹਿਲੀ ਵਾਰ ਸਰਕਾਰ ਬਣੀ ਸੀ ਉਸ ਵੇਲੇ ਬਸਪਾ ਨੇ ਹਰਿਦੁਆਰ ਨੂੰ ਕੱਟਕੇ ਸ਼ਹੀਦ ਊਧਮ ਸਿੰਘ ਨਗਰ ਜਿਲਾ ਬਣਾਇਆ, ਜਿਸ ਤੋਂ ਘਬਰਾਕੇ ਕਾਂਗਰਸ ਨੇ ਦੋ ਮਹੀਨੇ ਬਾਅਦ ਪੰਜਾਬ ਦੇ ਤਤਕਾਲੀਨ ਮੁੱਖਮੰਤਰੀ ਹਰਚਰਨ ਬਰਾੜ ਸਰਕਾਰ ਨੇ ਸ਼ਹੀਦ ਭਗਤ ਸਿੰਘ ਨਗਰ ਜਿਲ੍ਹਾਂ ਬਣਾਇਆ ਸੀ। ਉਨ੍ਹਾਂ ਕਿਹਾ ਕਿ ਬਹੁਜਨ ਸਮਾਜ ਪਾਰਟੀ ਨੇ 1998 ਦੇ ਵਿੱਚ ਕੰਬੋਜ ਭਾਈਚਾਰੇ ਤੋਂ ਕਰਨਲ ਸੀਡੀ ਸਿੰਘ ਕੰਬੋਜ ਨੂੰ ਸੂਬੇ ਦਾ ਪ੍ਰਧਾਨ ਲਗਾਇਆ ਅਤੇ ਹੁਸ਼ਿਆਰਪੁਰ ਲੋਕ ਸਭਾ ਤੋਂ ਚੋਣ ਲੜਾਈ। ਇਸ ਤਰ੍ਹਾਂ ਬਹੁਤ ਵੱਡੀ ਲੀਡਰਸ਼ਿਪ ਸਾਹਿਬ ਕਾਂਸ਼ੀ ਰਾਮ ਜੀ ਦੀ ਅਗਵਾਈ ਵਿੱਚ ਪੰਜਾਬ ਦੇ ਕੋਨੇ ਕੋਨ ਵਿੱਚ ਕੰਬੋਜ ਭਾਈਚਾਰੇ ਦੀ ਖੜੀ ਕੀਤੀ। ਸਰਦਾਰ ਗੜੀ ਨੇ ਕਿਹਾ ਕਿ ਕੰਬੋਜ ਭਾਈਚਾਰੇ ਨੂੰ ਸ੍ਰੀ ਸੁਰਿੰਦਰ ਕੰਬੋਜ ਜੀ ਦੇ ਰਾਹੀਂ ਵੱਡਾ ਮਾਨ ਸਨਮਾਨ ਦਿੱਤਾ ਜਾਵੇਗਾ। ਇਸ ਮੌਕੇ ਵਿਧਾਇਕ ਡਾ ਨਛੱਤਰਪਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦਲਿਤ ਵਿਰੋਧੀ ਪਿਛੜਾ ਵਿਰੋਧੀ ਨੀਤੀਆਂ ਤੇ ਚੱਲ ਰਹੀ ਹੈ, ਜੋ ਵਾਅਦੇ ਪੰਜਾਬ ਦੇ ਲੋਕਾਂ ਨਾਲ ਕੀਤੇ ਸੀ, ਉਹ ਬਦਲਾਓ ਪੰਜਾਬ ਦੇ ਲੋਕਾਂ ਨੂੰ ਅੱਜ ਤੱਕ ਨਹੀਂ ਮਿਲਿਆ। ਪੰਜਾਬ ਦੇ ਲੋਕ ਇੰਨੇ ਦੁਖੀ ਹਨ ਕਿ ਆਮ ਆਦਮੀ ਪਾਰਟੀ ਦੇ ਚੁਣੇ ਹੋਏ ਨੁਮਾਇੰਦੇ ਦੇ ਪਿਤਾ ਸ੍ਰੀ ਸੁਰਿੰਦਰ ਕੰਬੋਜ ਬਸਪਾ ਵਿੱਚ ਸ਼ਾਮਿਲ ਹੋਏ ਹਨ। ਇਸ ਮੌਕੇ ਬਹੁਜਨ ਸਮਾਜ ਪਾਰਟੀ ਦੇ ਸੂਬਾ ਜਨਰਲ ਸਕੱਤਰ ਫਿਰੋਜ਼ਪੁਰ ਲੋਕ ਸਭਾ ਇੰਚਾਰਜ ਸ੍ਰੀ ਸੁਖਦੇਵ ਸ਼ੀਰਾ ਜੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

Related Articles

Leave a Comment