ਫਿਰੋਜ਼ਪੁਰ 8 ਅਪ੍ਰੈਲ (ਗੁਰਪ੍ਰੀਤ ਸਿੰਘ ਸਿੱਧੂ)
ਗੌਰਮਿੰਟ ਟੀਚਰ ਯੂਨੀਅਨ ਪੰਜਾਬ ਦਾ 17ਵਾਂ ਜਨਰਲ ਚੋਣਾਂ ਅਜਲਾਸ ਰੇਲਵੇ ਯੂਨੀਅਨ ਦਫਤਰ ਫਿਰੋਜਪੁਰ ਵਿਖੇ ਹੋਇਆ। ਜਿਸ ਦੀ ਪ੍ਰਧਾਨਗੀ ਬਲਵਿੰਦਰ ਸਿੰਘ ਭੁੱਟੋ ਜ਼ਿਲ੍ਹਾ ਪ੍ਰਧਾਨ ਜੀਟੀਯੂ ਨੇ ਕੀਤੀ। ਇਸ ਮੌਕੇ ਸਟੇਟ ਕਮੇਟੀ ਵੱਲੋਂ ਚੋਣ ਰਿਜ਼ਰਵ ਬਲਵਿੰਦਰ ਸਿੰਘ ਸੰਧੂ ਅਤੇ ਹਰਪਾਲ ਸਿੰਘ ਸੰਧੂ ਨੇ ਜ਼ਿਮੇਵਾਰੀ ਨਿਭਾਈ। ਇਸ ਮੌਕੇ ਪ੍ਰਧਾਨਗੀ ਮੰਡਲ ਵਿੱਚ ਗੁਰਦੇਵ ਸਿੰਘ ਸਿੱਧੂ ਜਿਲ੍ਹਾ ਪ੍ਰਧਾਨ ਪਸਸਫ ਫਿਰੋਜ਼ਪੁਰ,ਅੰਬ ਸਿੰਘ ਸਾਬਕਾ ਪ੍ਰਧਾਨ ਜੀਟੀਯੂ, ਸੁਭਾਸ਼ ਸ਼ਰਮਾ ਪ੍ਰਧਾਨ ਕੋਆਰਡੀਨੇਸ਼ਨ ਕਮੇਟੀ ਫਿਰੋਜ਼ਪੁਰ, ਮਹਿੰਦਰ ਸਿੰਘ ਧਾਲੀਵਾਲ, ਕਿਸ਼ਨ ਚੰਦ ਜਾਗੋਵਾਲੀਆ ਦੋਨੋਂ ਸਾਬਕਾ ਪ੍ਰਧਾਨ ਪਸਸਫ ਫਿਰੋਜ਼ਪੁਰ ਨੇ ਸ਼ਿਰਕਤ ਕੀਤੀ । ਇਸ ਮੌਕੇ ਆਗੂਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ ਅਤੇ ਉਲਟਾ ਦਿੱਤੇ ਭੱਤਿਆਂ ਵਿਚ ਕਟੌਤੀ ਕਰਕੇ ਮੁਲਾਜ਼ਮ ਮਾਰੂ ਨੀਤੀਆਂ ਅਪਣਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਨੂੰ ਇਕੱਠੇ ਹੋਣ ਦੀ ਲੋੜ ਹੈ ਅਤੇ ਮੁਲਾਜ਼ਮ ਵਰਗ ਆਉਂਦੀਆਂ ਲੋਕ ਸਭਾ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਮੂੰਹ ਤੋੜਵਾਂ ਜਵਾਬ ਦੇਣਗੇ। ਇਸ ਮੌਕੇ ਬਲਵਿੰਦਰ ਸਿੰਘ ਭੁੱਟੋ ਜ਼ਿਲ੍ਹਾ ਪ੍ਰਧਾਨ ਜੀਟੀਯੂ ਨੇ ਪੁਰਾਣੀ ਕਮੇਟੀ ਨੂੰ ਭੰਗ ਕਰਨ ਦਾ ਐਲਾਨ ਕੀਤਾ ਅਤੇ ਨਵੀਂ ਕਮੇਟੀ ਚੁਣਨ ਦੀ ਸਹਿਮਤੀ ਮੰਗੀ। ਜਿਸ ਦੋਰਾਨ ਚੋਣ ਰਿਜ਼ਰਵ ਬਲਵਿੰਦਰ ਸਿੰਘ ਸੰਧੂ ਅਤੇ ਹਰਪਾਲ ਸਿੰਘ ਸੰਧੂ ਨੇ ਨਵੀਂ ਕਮੇਟੀ ਦੀ ਚੋਣ ਕਰਦਿਆਂ ਸਰਬਸੰਮਤ ਨਾਲ ਰਾਜੀਵ ਹਾਡਾ ਨੂੰ ਜ਼ਿਲ੍ਹਾ ਪ੍ਰਧਾਨ, ਜਗਸੀਰ ਸਿੰਘ ਗਿੱਲ ਨੂੰ ਜ਼ਿਲ੍ਹਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ । ਇਸ ਦੌਰਾਨ ਬਲਾਕਾਂ ਦੀ ਚੋਣ ਕਰਦਿਆਂ ਭੁਪਿੰਦਰ ਸਿੰਘ ਢਿੱਲੋਂ ਨੂੰ ਬਲਾਕ ਪ੍ਰਧਾਨ ਮੱਖੂ, ਸੁਖਵਿੰਦਰ ਸਿੰਘ ਝੱਤਰੇ ਬਲਾਕ ਪ੍ਰਧਾਨ ਜ਼ੀਰਾ, ਬਲਜਿੰਦਰ ਸਿੰਘ ਬਲਾਕ ਪ੍ਰਧਾਨ ਮੱਲਾਵਾਲਾ, ਰਜਿੰਦਰ ਸਿੰਘ ਰਾਜਾ ਬਲਾਕ ਪ੍ਰਧਾਨ, ਹਰਮਿੰਦਰ ਸਿੰਘ ਜਨਰਲ ਸਕੱਤਰ ਬਲਾਕ ਘੱਲ ਖੁਰਦ, ਬਲਵਿੰਦਰ ਕੌਰ ਬਹਿਲ ਬਲਾਕ ਪ੍ਰਧਾਨ, ਸੰਦੀਪ ਸਹਿਗਲ ਜਨਰਲ ਸਕੱਤਰ ਬਲਾਕ ਫਿਰੋਜ਼ਪੁਰ 1 , ਸੰਦੀਪ ਕੁਮਾਰ ਬਲਾਕ ਪ੍ਰਧਾਨ ਫਿਰੋਜਪੁਰ 2, ਰਜੇਸ਼ ਸਿੰਘ ਖਾਲਸਾ ਬਲਾਕ ਪ੍ਰਧਾਨ ਫਿਰੋਜ਼ਪੁਰ 3, ਪ੍ਰਦੀਪ ਕੁਮਾਰ ਬਲਾਕ ਪ੍ਰਧਾਨ ਫਿਰੋਜਪੁਰ 4, ਗਗਨਦੀਪ ਬੱਟੀ ਬਲਾਕ ਪ੍ਰਧਾਨ ਗੁਰੂ ਹਰਸਾਏ 1, ਸੰਜੀਵ ਕੁਮਾਰ ਬਲਾਕ ਪ੍ਰਧਾਨ ਗੁਰੂ ਹਰਸਾਏ 2, ਸੰਦੀਪ ਕੁਮਾਰ ਬਲਾਕ ਪ੍ਰਧਾਨ ਸਤੀਏ ਵਾਲਾ ਚੁਣੇ ਗਏ। ਇਸ ਉਪਰੰਤ ਨਵ ਨਿਯੁਕਤ ਪ੍ਰਧਾਨ ਰਾਜੀਵ ਹਾਡਾ ਅਤੇ ਬਲਾਕ ਪ੍ਰਧਾਨਾਂ ਨੇ ਇਮਾਨਦਾਰੀ ਅਤੇ ਤਨਦੇਹੀ ਨਾਲ ਸੇਵਾਵਾਂ ਦੇਣ ਦਾ ਅਹਿਦ ਲਿਆ ਅਤੇ ਆਏ ਅਹੁਦੇਦਾਰਾਂ ਦਾ ਧੰਨਵਾਦ ਕੀਤਾ।