ਜ਼ੀਰਾ/ਫਿਰੋਜ਼ਪੁਰ 10 ਅਪ੍ਰੈਲ ( ਰਾਖਾ ਪ੍ਰਭ ਬਿਉਰੋ)
ਡਾ ਭੀਮ ਰਾਓ ਜਾਗ੍ਰਤੀ ਮੰਚ ਜ਼ੀਰਾ ਦੀ ਅਹਿਮ ਮੀਟਿੰਗ ਸੀਨੀਅਰ ਆਗੂ ਐਸਪੀ ਰਾਮ ਪ੍ਰਕਾਸ਼ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਸਿੰਘ ਸਭਾ ਜੀਰਾ ਵਿਖੇ ਹੋਈ। ਮੀਟਿੰਗ ਦੌਰਾਨ ਸਰਬ ਸੰਮਤੀ ਨਾਲ ਮਤਾ ਪਾਸ ਕਰਦਿਆਂ ਭਾਰਤ ਦੇ ਸੰਵਿਧਾਨ ਰਚੇਤਾ ਭਾਰਤ ਰਤਨ ਡਾਕਟਰ ਭੀਮ ਰਾਓ ਅੰਬੇਦਕਰ ਜੀ ਦਾ 133 ਵਾਂ ਜਨਮ ਦਿਹਾੜਾ ਮਨਾਉਣ ਦਾ ਫੈਸਲਾ ਕੀਤਾ ਗਿਆ। ਆਗੂਆਂ ਨੇ ਦੱਸਿਆ ਕਿ ਡਾਕਟਰ ਭੀਮ ਰਾਓ ਅੰਬੇਦਕਰ ਜੀ ਦਾ 133ਵਾਂ ਜਨਮ ਦਿਹਾੜਾ ਸੁਵਾਮੀ ਸਵੱਤਿਆ ਪ੍ਰਕਾਸ਼ ਸਰਵਹਿੱਤਕਾਰੀ ਵਿੱਦਿਆ ਮੰਦਰ ਸਾਹਮਣੇ ਟੈਲੀਫੋਨ ਐਕਸਚੇਂਜ ਵਿਖੇ ਮਿਤੀ 14 ਅਪ੍ਰੈਲ 2024 ਦਿਨ ਐਤਵਾਰ ਨੂੰ ਬੜੀ ਸ਼ਰਧਾ ਅਤੇ ਭਾਵਨਾ ਨਾਲ ਸਵੇਰੇ 10 ਤੋਂ 1 ਵਜੇ ਤੱਕ ਮਨਾਇਆ ਜਾਵੇਗਾ। ਉਨ੍ਹਾਂ ਸਮੂਹ ਬੁਧੀਜੀਵੀਆਂ ਨੂੰ ਸਮਾਗਮ ਵਿੱਚ ਸ਼ਾਮਲ ਹੋਣ ਦੀ ਅਪੀਲ ਕਰਦਿਆਂ ਕਿਹਾ ਕਿ ਦੇਸ਼ ਦੇ ਸਪੂਤ ਅਤੇ ਭਾਰਤ ਦੇ ਸੰਵਿਧਾਨ ਰਚੇਤਾ ਭਾਰਤ ਰਤਨ ਡਾਕਟਰ ਭੀਮ ਰਾਓ ਅੰਬੇਦਕਰ ਜੀ ਨੂੰ ਸਮਾਗਮ ਵਿੱਚ ਸ਼ਾਮਲ ਹੋ ਕੇ ਸ਼ਰਧਾ ਭੇਂਟ ਕੀਤੀ ਜਾਵੇ। ਇਸ ਮੌਕੇ ਮੀਟਿੰਗ ਵਿੱਚ ਸੀਨੀਅਰ ਆਗੂ ਹਰੀ ਦਾਸ ਚੋਹਾਨ, ਗੁਰਦੇਵ ਸਿੰਘ ਸਿੱਧੂ ,ਜੋਗਿੰਦਰ ਸਿੰਘ ਕੜਿਆਲ, ਜੋਗਿੰਦਰ ਸਿੰਘ ਹੀਰ,ਜੇ ਈ ਦਲਬੀਰ ਸਿੰਘ, ਕਮਲ ਚੌਹਾਨ, ਬਲਵਿੰਦਰ ਸਿੰਘ ਭੁੱਟੋ, ਸੁਖਵਿੰਦਰ ਸਿੰਘ, ਜੇ ਈ ਅੰਗਰੇਜ਼ ਸਿੰਘ ਅਟਵਾਲ, ਅਮਰੀਕ ਸਿੰਘ ਖੋਖਰ ਮੈਨੇਜਰ ਪੀਐਨਬੀ, ਗੁਰਮੇਲ ਸਿੰਘ ਹੀਰ ਮੈਨੇਜਰ ਪੀਐਨਬੀ, ਆਦਿ ਮੈਂਬਰ ਹਾਜ਼ਰ ਸਨ।