11ਅਪ੍ਰੈਲ ਚੰਡੀਗੜ੍ਹ/ਸੰਗਰੂਰ ਰਾਖਾ ਪ੍ਰਭ ਬਿਓਰੁ
ਬਹੁਜਨ ਸਮਾਜ ਪਾਰਟੀ ਪੰਜਾਬ ਵਲੋਂ ਜਾਰੀ ਪ੍ਰੈਸ ਨੋਟ ਵਿੱਚ ਕਿਹਾ ਗਿਆ ਕਿ ਬਸਪਾ ਦੇ ਰਾਸ਼ਟਰੀ ਪ੍ਰਧਾਨ ਭੈਣ ਕੁਮਾਰੀ ਮਾਇਆਵਤੀ ਜੀ ਦੇ ਹੁਕਮ ਅਨੁਸਾਰ ਅਤੇ ਪੰਜਾਬ ਹਰਿਆਣਾ ਚੰਡੀਗੜ੍ਹ ਦੇ ਇੰਚਾਰਜ ਸ਼੍ਰੀ ਰਣਧੀਰ ਸਿੰਘ ਬੈਨੀਵਾਲ ਜੀ ਦੇ ਦਿਸ਼ਾ ਨਿਰਦੇਸ਼ਾਂ ਵਿੱਚ ਬਸਪਾ ਦੇ ਲੋਕ ਸਭਾ ਸੰਗਰੂਰ ਤੋਂ ਉਮੀਦਵਾਰ ਡਾ ਮੱਖਣ ਸਿੰਘ ਜੀ ਹੋਣਗੇ। ਕੇਂਦਰੀ ਕੋਆਰਡੀਨੇਟਰ ਸ਼੍ਰੀ ਬੈਣੀਵਾਲ ਜੀ ਕਿਹਾ ਕਿ ਜਲਦ ਹੀ ਪੰਜਾਬ ਦੀਆਂ ਸਾਰੀਆਂ ਸੀਟਾਂ ਤੇ ਉਮੀਦਵਾਰ ਘੋਸ਼ਿਤ ਕਰ ਦਿੱਤੇ ਜਾਣਗੇ, ਸਾਰੇ ਉਮੀਦਵਾਰਾਂ ਦੇ ਪੈਨਲ ਤੇ ਅੰਤਿਮ ਫੈਂਸਲਾ ਭੈਣ ਕੁਮਾਰੀ ਮਾਇਆਵਤੀ ਜੀ ਵਲੋਂ ਲਿਆ ਜਾ ਰਿਹਾ ਹੈ। ਬਸਪਾ ਸੂਬਾ ਪ੍ਰਧਾਨ ਸ਼ ਜਸਵੀਰ ਸਿੰਘ ਗੜ੍ਹੀ ਨੇ ਜਾਣਕਾਰੀ ਦਿੰਦਿਆਂ ਕਿਹਾ ਡਾ ਮੱਖਣ ਸਿੰਘ ਬਾਮਸੇਫ਼ ਦੇ ਵਰਕਰ ਦੇ ਤੌਰ ਤੇ ਪਾਰਟੀ ਸਫਾਂ ਨਾਲ ਜੁੜੇ ਰਹੇ ਅਤੇ ਬਸਪਾ ਦੇ ਮੌਜੂਦਾ ਜਨਰਲ ਸਕੱਤਰ ਪੰਜਾਬ ਹਨ। ਡਾ ਮੱਖਣ ਸਿੰਘ ਸਿਹਤ ਵਿਭਾਗ ਵਿਚੋਂ ਬਤੌਰ ਡਿਪਟੀ ਡਾਇਰੈਕਟਰ ਸੇਵਾ ਮੁਕਤ ਹੋਏ ਹਨ। ਸ ਗੜ੍ਹੀ ਨੇ ਕਿਹਾ ਆਪ ਆਦਮੀ ਪਾਰਟੀ ਵਲੋਂ ਪੰਜਾਬ ਵਿੱਚ ਦਲਿਤ ਉੱਪ ਮੁੱਖ ਮੰਤਰੀ ਨਾ ਲਗਾਉਣ ਦਾ ਬਦਲਾ ਬਸਪਾ ਦਾ ਦਲਿਤ ਚੇਹਰਾ ਉਮੀਦਵਾਰ ਲਵੇਗਾ। ਸੰਗਰੂਰ ਲੋਕ ਸਭਾ ਵਿਚ ਬਹੁਗਿਣਤੀ ਕਿਰਤੀ, ਗਰੀਬ, ਦਲਿਤ ਤੇ ਮਜ਼ਲੂਮ ਵਰਗਾ ਦੀ ਵੱਡੀ ਆਬਾਦੀ ਹੈ ਜੋਕਿ ਸਰਮਾਏਦਾਰੀ ਤੇ ਜਾਤੀਵਾਦ ਤਹਿਤ ਜੁਲਮ ਅੱਤਿਆਚਾਰਾਂ ਦੀ ਸ਼ਿਕਾਰ ਹੈ। ਇਸ ਵਰਗ ਦੀ ਲੜਾਈ ਬਹੁਜਨ ਸਮਾਜ ਪਾਰਟੀ ਮਜਬੂਤੀ ਨਾਲ ਲੋਕ ਸਭਾ ਉਮੀਦਵਾਰ ਡਾ ਮੱਖਣ ਸਿੰਘ ਰਾਹੀਂ ਸੰਗਰੂਰ ਲੋਕ ਸਭਾ ਚ ਲੜੇਗੀ। ਇਸ ਮੌਕੇ ਸੂਬਾ ਜਨਰਲ ਸਕੱਤਰ ਚਮਕੌਰ ਸਿੰਘ ਵੀਰ ਨੇ ਕਿਹਾ ਕਿ ਦਲਿਤ ਵਰਗ ਦੇ ਚੇਹਰੇ ਡਾ ਮੱਖਣ ਸਿੰਘ ਨੂੰ ਉਮੀਦਵਾਰ ਦੇਣਾ ਬਸਪਾ ਹਾਈਕਮਾਂਡ ਦਾ ਦੂਰਅੰਦੇਸ਼ੀ ਫੈਂਸਲਾ ਹੈ, ਸਾਰੇ ਵਰਕਰ ਇੱਕਜੁੱਟਤਾ ਨਾਲ ਕੰਮ ਕਰਨਗੇ। ਇਸ ਮੌਕੇ ਪੰਜਾਬ ਇੰਚਾਰਜ ਬਸਪਾ ਵਿਧਾਇਕ ਡਾ ਨਛੱਤਰ ਪਾਲ, ਪੰਜਾਬ ਇੰਚਾਰਜ ਅਜੀਤ ਸਿੰਘ ਭੈਣੀ, ਸੂਬਾ ਜਨਰਲ ਸਕੱਤਰ ਚਮਕੌਰ ਸਿੰਘ ਵੀਰ, ਸੂਬਾ ਸਕੱਤਰ ਦਰਸ਼ਨ ਸਿੰਘ ਝਲੂਰ, ਮਾਸਟਰ ਅਮਰਜੀਤ ਝਲੂਰ, ਸ਼੍ਰੀ ਗੁਰਲਾਲ ਸੈਲਾ, ਆਦਿ ਹਾਜ਼ਿਰ ਸਨ।