Home » ਪਿੰਡ ਸਨੇਰ ਵਿਖੇ ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਅੰਮ੍ਰਿਤ ਸੰਚਾਰ ਕਰਵਾਇਆ

ਪਿੰਡ ਸਨੇਰ ਵਿਖੇ ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਅੰਮ੍ਰਿਤ ਸੰਚਾਰ ਕਰਵਾਇਆ

ਅੰਮ੍ਰਿਤ ਦੇ ਧਾਰਨੀ ਬਣ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲੜ ਲੱਗੀਏ :- ਜੱਥੇਦਾਰ ਗੁਰਮੀਤ ਸਿੰਘ ਬੂਹ

by Rakha Prabh
72 views

ਜ਼ੀਰਾ/ ਫਿਰੋਜ਼ਪੁਰ 15 ਅਪ੍ਰੈਲ ( ਗੁਰਪ੍ਰੀਤ ਸਿੰਘ ਸਿੱਧੂ)

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਅਤੇ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਪਿੰਡ ਸਨੇਰ ਦੇ ਸਾਂਝੇ ਉਪਰਾਲੇ ਸਦਕਾ ਗੁਰਦੁਆਰਾ ਗੁਰੂਸਰ ਪਾਤਸ਼ਾਹੀ ਛੇਵੀਂ ਪਿੰਡ ਸਨੇਰ ਵਿਖੇ ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਅੰਮ੍ਰਿਤ ਸੰਚਾਰ ਕਰਵਾਇਆ ਗਿਆ। ਜਿਸ ਵਿੱਚ ਪੰਜ ਪਿਆਰੇ ਸਾਹਿਬਾਨ ਵੱਲੋ ਖੰਡੇ ਬਾਟੇ ਦੀ ਪਾਹੁਲ ਤਿਆਰ ਕਰਕੇ 129 ਅੰਮ੍ਰਿਤ ਅਭਿਲਾਖੀਆ ਨੂੰ ਅੰਮ੍ਰਿਤਪਾਨ ਕਰਵਾਇਆ ਗਿਆ। ਇਸ ਮੌਕੇ ਪੰਜ ਪਿਆਰੇ ਸਾਹਿਬਾਨ ਵੱਲੋ ਅੰਮ੍ਰਿਤ ਅਭਿਲਾਖੀਆ ਨੂੰ ਸਿੱਖ ਰਹਿਤ ਮਰਿਯਾਦਾ ਅਤੇ ਗੁਰੂ ਉਪਦੇਸ਼ ਦੀ ਜਾਣਕਾਰੀ ਦਿੱਤੀ ਗਈ ਅਤੇ ਧਰਮ ਪ੍ਰਚਾਰ ਕਮੇਟੀ ਵੱਲੋਂ ਭੇਟਾ ਰਹਿਤ ਕਕਾਰ ਦਿੱਤੇ ਗਏ। ਇਸ ਮੌਕੇ ਜੱਥੇਦਾਰ ਗੁਰਮੀਤ ਸਿੰਘ ਬੂਹ, ਮੈਬਰ ਐਸ ਜੀ ਪੀ ਸੀ ਸ੍ਰੀ ਅੰਮ੍ਰਿਤਸਰ ਨੇ ਸੰਗਤਾਂ ਦੇ ਸਨਮੁੱਖ ਹੁੰਦਿਆਂ ਵਿਸਾਖੀ ਦੇ ਪਵਿੱਤਰ ਦਿਹਾੜੇ ਦੀਆਂ ਵਧਾਈਆਂ ਦਿੱਤੀਆਂ ਅਤੇ ਖਾਲਸੇ ਦੇ ਸਾਨਾਮਤੀ ਇਤਿਹਾਸ ਤੋਂ ਜਾਣੂ ਕਰਵਾਇਆ। ਉਹਨਾਂ ਕਿਹਾ ਕਿ ਅੰਮ੍ਰਿਤ ਦੇ ਧਾਰਨੀ ਬਣ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲੜ ਲੱਗੀਏ ਅਤੇ ਆਪਣਾ ਆਵਾ ਗਵਨ ਸਮਾਪਤ ਕਰੀਏ। ਇਸ ਮੌਕੇ ਸਮਾਗਮ ਵਿੱਚ ਸੰਤ ਬਾਬਾ ਗੁਰਸੇਵਕ ਸਿੰਘ ਸਹਿਣੀ ਸਾਹਿਬ, ਮੈਨੇਜਰ ਬੂਟਾ ਸਿੰਘ ਗੁ ਠੱਠਾ ਸਾਹਿਬ ਪਾ: ਛੇਵੀਂ, ਭਾਈ ਸੁਖਬੀਰ ਸਿੰਘ ਪ੍ਰਚਾਰਕ, ਪ੍ਰਧਾਨ ਮੱਖਣ ਸਿੰਘ, ਮੀਤ ਪ੍ਰਧਾਨ ਨੈਬ ਸਿੰਘ , ਭਾਈ ਕੁਲਦੀਪ ਸਿੰਘ , ਗ੍ਰੰਥੀ ਭਾਈ ਹਰਪ੍ਰੀਤ ਸਿੰਘ, ਇਸ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ ।

Related Articles

Leave a Comment