Home » ਅੰਮ੍ਰਿਤਸਰ ਹਲਕਾ ਪੂਰਬੀ ਦੇ ਵੇਰਕਾ ਵਿਖੇ ਸ਼੍ਰੋਮਣੀ ਅਕਾਲੀ ਦਲ

ਅੰਮ੍ਰਿਤਸਰ ਹਲਕਾ ਪੂਰਬੀ ਦੇ ਵੇਰਕਾ ਵਿਖੇ ਸ਼੍ਰੋਮਣੀ ਅਕਾਲੀ ਦਲ

ਅੰਮ੍ਰਿਤਸਰ ਹਲਕਾ ਪੂਰਬੀ ਦੇ ਵੇਰਕਾ ਵਿਖੇ ਸ਼੍ਰੋਮਣੀ ਅਕਾਲੀ ਦਲ

by Rakha Prabh
11 views

 

ਅੰਮ੍ਰਿਤਸਰ ਹਲਕਾ ਪੂਰਬੀ ਦੇ ਵੇਰਕਾ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਸ੍ਰ ਗੁਰਪ੍ਰੀਤ ਸਿੰਘ ਰੰਧਾਵਾ ਅਤੇ ਸੰਨੀ ਵੇਰਕਾ ਜੀ ਦੀ ਅਗਵਾਈ ਹੇਠ ਲੋਕ ਸਭ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਵੱਲੋ ਐਲਾਨੇ ਉਮੀਦਵਾਰ ਸ਼੍ਰੀ ਅਨਿਲ ਜੋਸ਼ੀ ਦੇ ਇਲਾਕੇ ਦੇ ਦੌਰੇ ਦੇ ਮੱਦੇਨਜ਼ਰ ਇਲਾਕਾ ਨਿਵਾਸੀਆਂ ਦਾ ਭਾਰੀ ਇਕੱਠ ਕੀਤਾ ਗਿਆ I ਇਸ ਮੌਕੇ ਇਸ ਇਕੱਠ ਵਿਚ ਪਾਰਟੀ ਵਰਕਰਾਂ ਦੇ ਨਾਲ ਨਾਲ ਸਥਾਨਕ ਲੋਕਾਂ ਵਲੋਂ ਵੀ ਵੱਧ ਚੜ੍ਹ ਕੇ ਹਿੱਸਾ ਲਿਆ ਗਿਆ I ਇਸ ਮੌਕੇ ਲੋਕਾਂ ਨੂੰ ਸੰਬੋਧਨ ਕਰਦਿਆਂ ਸ਼੍ਰੀ ਅਨਿਲ ਜੋਸ਼ੀ ਨੇ ਲੋਕਾਂ ਦਾ ਧੰਨਵਾਦ ਕਰਦਿਆਂ ਲੋਕਾਂ ਨੂੰ ਅਪੀਲ ਕੀਤੀ ਕੇ ਉਹ ਆਉਣ ਵਾਲਿਆਂ ਲੋਕ ਸਭਾ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਆਪਣਾ ਕੀਮਤੀ ਵੋਟ ਦੇਣ ਤਾਂ ਜੋ ਇਲਾਕੇ ਦਾ ਮੁੜ ਤੋਂ ਵਿਕਾਸ ਕੀਤਾ ਜਾ ਸਕੇ I ਓਹਨਾ ਨੇ ਲੋਕਾਂ ਨੂੰ ਅਪੀਲ ਕੀਤੀ ਕੇ ਉਹ ਵਿਰੋਧੀ ਪਾਰਟੀਆਂ ਦੇ ਝੂਠੇ ਵਾਦੀਆਂ ਵਿਚ ਨਾ ਆਉਣ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਵੋਟ ਪਾ ਕੇ ਪਾਰਟੀ ਨੂੰ ਇਸ ਇਲਾਕੇ ਵਿੱਚੋ ਸਫਲ ਕਰਨ I ਇਸ ਮੌਕੇ ਓਹਨਾ ਨੇ ਇਲਾਕਾ ਨਿਵਾਸੀਆਂ ਦੀਆ ਮੁਸ਼ਕਿਲਾਂ ਨੂੰ ਸੁਣਿਆ ਅਤੇ ਵਿਸ਼ਵਾਸ ਦਵਾਇਆ ਕੇ ਉਹ ਲੋਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨਗੇ I ਓਹਨਾਂ ਨੇ ਇਲਾਕੇ ਦੇ ਵਿਕਾਸ ਦਾ ਭਰੋਸਾ ਦਿੱਤਾ ਅਤੇ ਕਿਹਾ ਕੇ ਲੋਕ ਮੌਜੂਦਾ ਸੱਤਾਧਾਰੀ ਪਾਰਟੀ ਦੇ ਵਤੀਰੇ ਤੋਂ ਦੁਖੀ ਹਨ ਅਤੇ ਬਦਲਾਅ ਚਾਹੁੰਦੇ ਹਨ I ਇਸ ਮੌਕੇ ਉਹਨਾਂ ਦੇ ਨਾਲ ਪਾਰਟੀ ਵਰਕਰਾਂ ਅਤੇ ਲੋਕਾਂ ਦਾ ਭਾਰੀ ਇਕੱਠ ਵੇਖਣ ਨੂੰ ਮਿਲਿਆ ਅਤੇ ਲੋਕਾਂ ਵੱਲੋ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਅਤੇ ਅਨਿਲ ਜੋਸ਼ੀ ਜਿੰਦਾਬਾਦ ਦੇ ਨਾਅਰੇ ਲਗਾਏ ਗਏ ਅਤੇ ਪਾਰਟੀ ਦੀ ਜਿੱਤ ਦਾ ਭਰੋਸਾ ਦਵਾਇਆ ਗਿਆ।

Related Articles

Leave a Comment