ਸਵਰਗਵਾਸੀ ਸ੍ਰ ਬਹਾਲ ਸਿੰਘ ਦੀ ਅੰਤਿਮ ਅਰਦਾਸ ਵਿੱਚ ਸ਼ਾਮਲ ਹੋਏ ਅਨਿਲ ਜੋਸ਼ੀ
ਅੰਮ੍ਰਿਤਸਰ 19 ਅਪ੍ਰੈਲ 2024
ਸ੍ਰੀ ਅਨਿਲ ਜੋਸ਼ੀ ਜੀ ਵੱਲੋ ਅੰਮ੍ਰਿਤਸਰ ਬਲਾਕ-ਏ ਰਣਜੀਤ ਐਵੀਨਿਊ ਦੇ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਵਿਖੇ ਸਵਰਗਵਾਸੀ ਸ੍ਰ ਬਹਾਲ ਸਿੰਘ ਜੀ ਦੀ ਅੰਤਮ ਅਰਦਾਸ ਵਿੱਚ ਸ਼ਾਮਲ ਹੋ ਕੇ ਪਰਵਾਰ ਨਾਲ ਦੁੱਖ ਸਾਂਝਾ ਕੀਤਾ ਗਿਆ। ਇਸ ਮੌਕੇ ਉਹਨਾਂ ਨੇ ਪਰਵਾਰ ਨਾਲ ਮੁਲਾਕਾਤ ਕੀਤੀ ਅਤੇ ਦੁੱਖ ਸੁੱਖ ਸਾਂਝੇ ਕੀਤੇ। ਉਹਨਾਂ ਨੇ ਪਰਿਵਾਰ ਨਾਲ ਅਫ਼ਸੋਸ ਕਰਦਿਆ ਕਿਹਾ ਕਿ ਇਹ ਇੱਕ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਹੈ ਅਤੇ ਉਹ ਹਮੇਸ਼ਾ ਦੀ ਤਰ੍ਹਾਂ ਹੀ ਪਰਿਵਾਰ ਦੇ ਹਰ ਚੰਗੇ-ਬੁਰੇ ਸਮੇਂ ਵਿੱਚ ਪਰਵਾਰ ਦੇ ਨਾਲ ਖੜੇ ਰਹਿਣਗੇ ।