Home » ਪੰਜਾਬ ਸਰਕਾਰ ਦੀ ਅਣਦੇਖੀ ਦਾ ਸ਼ਿਕਾਰ ਕਿਸਾਨ ਦਾਣਾ ਮੰਡੀਆਂ ਅੰਦਰ ਰੂਲਣ ਲਈ ਮਜਬੂਰ ਸਰਕਾਰ ਲਵੋ ਸਾਰ : ਉਪ ਚੇਅਰਮੈਨ ਜਸਪਾਲ ਪੰਨੂ,/ ਪ੍ਰਧਾਨ ਰਸ਼ਪਾਲ ਸਿੰਘ ਗਿੱਲ

ਪੰਜਾਬ ਸਰਕਾਰ ਦੀ ਅਣਦੇਖੀ ਦਾ ਸ਼ਿਕਾਰ ਕਿਸਾਨ ਦਾਣਾ ਮੰਡੀਆਂ ਅੰਦਰ ਰੂਲਣ ਲਈ ਮਜਬੂਰ ਸਰਕਾਰ ਲਵੋ ਸਾਰ : ਉਪ ਚੇਅਰਮੈਨ ਜਸਪਾਲ ਪੰਨੂ,/ ਪ੍ਰਧਾਨ ਰਸ਼ਪਾਲ ਸਿੰਘ ਗਿੱਲ

by Rakha Prabh
13 views

ਜ਼ੀਰਾ/ ਫਿਰੋਜ਼ਪੁਰ 20 ਅਪ੍ਰੈਲ ( ਗੁਰਪ੍ਰੀਤ ਸਿੰਘ ਸਿੱਧੂ)

ਪੁੱਤਾਂ ਵਾਂਗ ਪਾਲੀ ਕਣਕ ਦੀ ਸੋਨੇ ਰੰਗੀ ਫਸਲ‌ ਦਾਣਾ ਮੰਡੀਆਂ ਵਿੱਚ ਘਟੀਆ ਪ੍ਰਬੰਧਾ ਕਾਰਨ ਰੁਲ ਰਹੀ ਹੈ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਜਸਪਾਲ ਸਿੰਘ ਪੰਨੂ ਉਪ ਚੇਅਰਮੈਨ ਕਿਸਾਨ ਖੇਤ ਮਜ਼ਦੂਰ ਸੈੱਲ ਕਾਂਗਰਸ ਪੰਜਾਬ, ਪ੍ਰਧਾਨ ਕੋਪਰੇਟਿਵ ਸੁਸਾਇਟੀ ਮਨਸੂਰਵਾਲ ਕਲਾਂ ਅਤੇ ਨਗਰ ਕੌਂਸਲ ਜ਼ੀਰਾ ਦੇ ਪ੍ਰਧਾਨ ਡਾ ਰਸ਼ਪਾਲ ਸਿੰਘ ਗਿੱਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ । ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਵੱਡੀ ਪੱਧਰ ਤੇ ਹਾੜੀ ਦੀ ਫਸਲ ਦੀ ਕਟਾਈ ਹੋ ਰਹੀ ਹੈ ਅਤੇ ਕਣਕ ਮੰਡੀਆਂ ਅੰਦਰ ਕਿਸਾਨ ਲੈ ਕੇ ਜਾ ਰਹੇ ਹਨ, ਪਰ ਪੰਜਾਬ ਅੰਦਰ ਆਪ ਪਾਰਟੀ ਦੀ ਸਰਕਾਰ ਲੋਕ ਸਭਾ ਚੋਣਾਂ ਵਿੱਚ ਰੁੱਝੀ ਹੋਈ ਹੈ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਘਟੀਆ ਪ੍ਰਬੰਧਾਂ ਕਾਰਨ ਕਿਸਾਨ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰ ਰਿਹੈ ਹਨ ਅਤੇ ਸਰਕਾਰ ਕੁੰਭਕਰਨ ਦੀ ਨੀਂਦ ਸੁੱਤੀ ਪਈ ਹੈ। ਉਨ੍ਹਾਂ ਕਿਹਾ ਕਿ ਪ੍ਰਮਾਤਮਾਂ ਦੀ ਵੀ ਐਤਕੀ ਕਿਸਾਨਾਂ ਤੇ ਕਰੋਪੀ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਆਪ ਸਰਕਾਰ ਦੇ ਮੁੱਖ ਮੰਤਰੀ ਭਗਵੰਤ ਮਾਨ ਦੇਸ਼ ਦੇ ਹੋਰ ਸੂਬਿਆਂ ਅੰਦਰ ਚੋਣ ਪ੍ਰਚਾਰ ਕਰ ਰਹੇ ਹਨ ਪਰ ਦਾਣਾ ਮੰਡੀਆਂ ਵਿੱਚ ਰੁੱਲ ਰਹੇ ਕਿਸਾਨਾਂ ਦੀ ਕੋਈ ਸਾਰ ਨਹੀਂ ਲੈ ਰਿਹਾ ਅਤੇ ਮੰਡੀਆਂ ਅੰਦਰ ਘਟੀਆ ਪ੍ਰਬੰਧਾਂ ਨੇ ਕਿਸਾਨਾਂ ਦੇ ਸ਼ਾਹ ਸੂਤੇ ਹੋਏ ਹਨ । ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਨੂੰ ਮੰਗ ਕੀਤੀ ਹੈ ਕਿ ਮੰਡੀਆਂ ਵਿੱਚ ਹੋ ਰਹੀ ਕਿਸਾਨਾਂ ਦੀ ਖੱਜਲ ਖਵਾਰੀ ਅਤੇ ਮਾੜੇ ਪ੍ਰਬੰਧਾਂ ਨੂੰ ਜਲਦੀ ਤੋਂ ਜਲਦੀ ਨੂੰ ਠੀਕ ਕੀਤਾ ਜਾਵੇ ਅਤੇ ਕਿਸਾਨਾਂ ਦੀ ਹੋ ਰਹੀ ਖੱਜਲ ਖ਼ੁਆਰੀ ਨੂੰ ਰੋਕਿਆ ਜਾਵੇ। ਇਸ ਮੌਕੇ ਉਨ੍ਹਾਂ ਨਾਲ‌‌ ਗੁਰਮੇਲ ਸਿੰਘ ਸਰਪੰਚ ਮਨਸੂਰਵਾਲ ਕਲਾਂ, ਸਰਦੂਲ ਸਿੰਘ ਸਾਬਕਾ ਸਰਪੰਚ ਮਰਖਾਈ, ਦਰਸ਼ਨ ਸਿੰਘ ਸਾਬਕਾ ਸਰਪੰਚ ਨੌਰੰਗ ਸਿੰਘ ਵਾਲਾ, ਸਾਬਕਾ ਸਰਪੰਚ ਜਨਕ ਰਾਜ ਸ਼ਰਮਾ,ਕੁਲਦੀਪ ਸਿੰਘ ਸਾਬਕਾ ਸਰਪੰਚ ਲੋਹਕੇ ਕਲਾਂ, ਜਗਤਾਰ ਸਿੰਘ ਮੈਂਬਰ ਪੰਚਾਇਤ ਲੋਂਗੋਦੇਵਾ, ਰਘਬੀਰ ਸਿੰਘ ਪ੍ਰਧਾਨ ਸਨੇਰ, ਦੀਪਾ ਸਿੰਘ ਸਨੇਰ ਤੋ ਇਲਾਵਾ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ।

Related Articles

Leave a Comment