ਹੁਸ਼ਿਆਰਪੁਰ 20 ਅਪ੍ਰੈਲ (ਤਰਸੇਮ ਦੀਵਾਨਾ)
ਗੁਰੂ ਨਾਨਕ ਕਾਲਜ ਆਫ ਐਜੂਕੇਸ਼ਨ ਡੱਲੇਵਾਲ ਦੇ 196 ਵਿਦਿਆਰਥੀਆਂ ਨੇ ਜੇ.ਐੱਸ.ਐੱਸ ਆਸ਼ਾ ਕਿਰਨ ਸਪੈਸ਼ਲ ਸਕੂਲ ਜਹਾਨਖੇਲਾ ਦਾ ਦੌਰਾ ਕੀਤਾ ਅਤੇ ਇਸ ਦੌਰਾਨ ਕਾਲਜ ਦੇ ਵਿਦਿਆਰਥੀ ਡਾ: ਮੰਜੂ ਠਾਕੁਰ, ਪ੍ਰੋ: ਪ੍ਰਿਆ, ਪ੍ਰੋਫ਼ੈਸਰ ਨੀਤੂ ਅਤੇ ਪ੍ਰੋਫ਼ੈਸਰ ਅਜੇ ਕੁਮਾਰ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ, ਜਿਨ੍ਹਾਂ ਦਾ ਡੀ. ਐੱਡ., ਬੀ.ਐੱਡ. ਅਤੇ ਐਮ.ਐੱਡ. ਕਰ ਰਹੇ ਹਾਂ ਵਿਸ਼ੇਸ਼ ਬੱਚਿਆਂ ਦੀਆਂ ਰੋਜ਼ਾਨਾ ਦੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਹਾਸਲ ਕੀਤੀ, ਇਸ ਮੌਕੇ ਕਾਲਜ ਦੇ ਚੇਅਰਮੈਨ ਨੇ ਸਕੂਲ ਨੂੰ 5000 ਰੁਪਏ ਦੀ ਰਾਸ਼ੀ ਦਾਨ ਕੀਤੀ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਸ਼ੈਲੀ ਸ਼ਰਮਾ ਨੇ ਕਾਲਜ ਦੇ ਵਿਦਿਆਰਥੀਆਂ ਨੂੰ ਸਕੂਲ ਦੀਆਂ ਗਤੀਵਿਧੀਆਂ ਅਤੇ ਵਿਸ਼ੇਸ਼ ਸਿੱਖਿਆ ਤਕਨੀਕਾਂ ਬਾਰੇ ਜਾਣੂ ਕਰਵਾਇਆ। ਇਸ ਮੌਕੇ ਡਾ: ਮੰਜੂ ਠਾਕੁਰ ਨੇ ਆਸ਼ਾਦੀਪ ਵੈਲਫੇਅਰ ਸੁਸਾਇਟੀ ਦੇ ਕਾਰਜਕਾਰਨੀ ਮੈਂਬਰਾਂ ਅਤੇ ਸਟਾਫ਼ ਦਾ ਧੰਨਵਾਦ ਕੀਤਾ | ਇਸ ਮੌਕੇ ਰਾਮ ਆਸਰਾ, ਕੋਰਸ ਕੋਆਰਡੀਨੇਟਰ ਬਰਿੰਦਰ ਕੁਮਾਰ, ਵਾਈਸ ਪ੍ਰਿੰਸੀਪਲ ਇੰਦੂ ਬਾਲਾ, ਮਿਸ ਅੰਜਨਾ ਸਮੇਤ ਸਟਾਫ਼ ਮੈਂਬਰ ਅਤੇ ਵਿਦਿਆਰਥੀ ਹਾਜ਼ਰ ਸਨ।