ਸੰਧੂ ਨੂੰ ਭਾਰੀ ਗਿਣਤੀ ਵੋਟਾਂ ਨਾਲ ਜਿਤਾ ਕੇ ਪਾਰਲੀਮੈਂਟ ’ਚ ਭੇਜਣ ਦਾ ਭਰੋਸਾ ਦਿੱਤਾ
ਅੰਮ੍ਰਿਤਸਰ, 20 ਅਪ੍ਰੈਲ
ਅੰਮ੍ਰਿਤਸਰ ਲੋਕ ਸਭਾ ਹਲਕੇ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਅਤੇ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਸਮੁੰਦਰੀ ਨੇ ਹਲਕਾ ਕੇਂਦਰੀ ’ਚ ਗੋਲ ਹਟੀ ਚੌਕ ਤੋਂ ਵਾਇਆ ਰਾਮ ਬਾਗ਼ ਬਜ਼ਾਰ,ਕਟੜਾ ਬੱਗੀਆਂ , ਆਰ ਐਸ ਟਾਵਰ ਤਕ ਡੋਰ ਟੂ ਡੋਰ ਜਾ ਕੇ ਲੋਕਾਂ ਤੋਂ ਇਕ ਜੂਨ ਨੂੰ ਕਮਲ ਦੇ ਫੁੱਲ ਦਾ ਬਟਨ ਦਬਾ ਕੇ ਵੋਟਾਂ ਪਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਜਨਤਾ ਵੱਲੋਂ ਮਿਲ ਰਿਹਾ ਸਮਰਥਨ ਮੇਰੇ ਇਰਾਦਿਆਂ ਨੂੰ ਹੋਰ ਮਜ਼ਬੂਤ ਕਰ ਰਿਹਾ ਹੈ। ਧੰਨਵਾਦ ਗੁਰੂ ਨਗਰੀ ਦੇ ਵਾਸੀਓ।ਇਸ ਮੌਕੇ ਹਲਕਾ ਇੰਚਾਰਜ ਡਾ. ਰਾਮ ਚਾਵਲਾ, ਮੰਡਲ ਪ੍ਰਧਾਨ ਸੁਧੀਰ ਅਰੋੜਾ, ਰਕੇਸ਼ ਗਿੱਲ, ਰਾਜੂ ਜੂਡੋ, ਨਵਿੰਦਰ ਬੰਟੀ, ਗੌਰਵ ਭਾਟੀਆ, ਗੌਰਵ ਗਿੱਲ, ਪਵਨ ਮਹਾਜਨ, ਵਿਜੈ ਨਾਹਲ, ਤਲਵਿੰਦਰ ਬਿੱਲਾ, ਵਿਪਲ ਤਲਵਾਰ, ਪੱਪੂ ਮਹਾਜਨ ਅਤੇ ਸੰਨ੍ਹੀ ਰਾਜਪੂਤ ਸਮੇਤ ਸੈਂਕੜੇ ਸਮਰਥਕ ਨਾਲ ਸਨ। ਇਸ ਦੌਰਾਨ ਸੰਧੂ ਨੂੰ ਫੁੱਲਾਂ ਦੇ ਹਾਰ ਅਤੇ ਸਿਰੋਪਾਉ ਨਾਲ ਥਾਂ ਥਾਂ ਲੋਕਾਂ ਵੱਲੋਂ ਸ਼ਾਨਦਾਰ ਸਵਾਗਤ ਕੀਤਾ ਗਿਆ। ਉਨ੍ਹਾਂ ਦੇ ਕਾਫ਼ਲੇ ’ਤੇ ਫੁੱਲਾਂ ਦੀ ਵਰਖਾ ਕੀਤੀ ਗਈ। ਲੋਕਾਂ ਨੇ ਸੰਧੂ ਨਾਲ ਗਲਵੱਕੜੀਆਂ ਪਾਈਆਂ ਅਤੇ ਸੈਲਫੀਆਂ ਲਈਆਂ। ਲੋਕਾਂ ਦਾ ਉਤਸ਼ਾਹ ਦੇਖਿਆਂ ਹੀ ਬਣਦਾ ਸੀ। ਇਸ ਮੌਕੇ ਇਲਾਕਾ ਨਿਵਾਸੀਆਂ ਅਤੇ ਦੁਕਾਨਦਾਰਾਂ ਨੇ ਸੰਧੂ ਨੂੰ ਭਾਰੀ ਗਿਣਤੀ ਵੋਟਾਂ ਨਾਲ ਜਿਤਾ ਕੇ ਪਾਰਲੀਮੈਂਟ ’ਚ ਭੇਜਣ ਦਾ ਭਰੋਸਾ ਦਿੱਤਾ।
ਚੋਣ ਪ੍ਰਚਾਰ ਵਿੱਚ ਲੋਕਾਂ ਵੱਲੋਂ ਮਿਲ ਰਹੇ ਸਹਿਯੋਗ ਤੋਂ ਬੇਹੱਦ ਖ਼ੁਸ਼ ਨਜ਼ਰ ਆ ਰਹੇ ਤਰਨਜੀਤ ਸਿੰਘ ਸੰਧੂ ਨੇ ਕਿਹਾ ਕਿ ਅੰਮ੍ਰਿਤਸਰ ਦੇ ਵਿਕਾਸ ਲਈ ਵਸੀਲੇ ਜੁਟਾਏ ਜਾਣਗੇ ਅਤੇ ਗੁਰੂ ਨਗਰੀ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਵਿਸ਼ੇਸ਼ ਪੈਕੇਜ ਲਿਆਂਦਾ ਜਾਵੇਗਾ। ਸੰਧੂ ਨੇ ਕਿਹਾ ਕਿ ਅੰਮ੍ਰਿਤਸਰ ਵਿੱਚ ਅਣਗਿਣਤ ਨੌਕਰੀਆਂ ਮਿਲਣਗੀਆਂ। ਨਸ਼ਿਆਂ ਨੂੰ ਅੰਮ੍ਰਿਤਸਰ ਤੋਂ ਦੂਰ ਕੀਤਾ ਜਾਵੇਗਾ ਅਤੇ ਨਸ਼ੇ ’ਚ ਲੱਗੇ ਨੌਜਵਾਨਾਂ ਨੂੰ ਮੁਫ਼ਤ ਇਲਾਜ ਦੀ ਸਹੂਲਤ ਰਾਹੀਂ ਉਨ੍ਹਾਂ ਦਾ ਮੁੜ ਵਸੇਬਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਨਸ਼ੇ ਦੇ ਸੌਦਾਗਰਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ, ਜੋ ਪੀੜੀ ਨੂੰ ਖ਼ਤਮ ਕਰਨ ’ਤੇ ਤੁਲੇ ਹੋਏ ਹਨ। ਉਨ੍ਹਾਂ ਕਿਹਾ ਕਿ ਔਰਤਾਂ ਦੇ ਸਨਮਾਨ ਅਤੇ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਵੇਗਾ ਜਿਸ ਲਈ ਪ੍ਰਸ਼ਾਸਨ ਜ਼ਿੰਮੇਵਾਰੀ ਤੈਅ ਹੋਵੇਗੀ। ਭਾਜਪਾ ਦਾ ਮੁੱਖ ਉਦੇਸ਼ ਸ਼ਹਿਰ ਵਿੱਚ ਕਾਨੂੰਨ ਵਿਵਸਥਾ ਨੂੰ ਇਸ ਹੱਦ ਤੱਕ ਸੁਧਾਰਨਾ ਹੋਵੇਗਾ ਕਿ ਔਰਤਾਂ ਨੂੰ ਦੇਰ ਰਾਤ ਕੰਮ ਤੋਂ ਘਰ ਪਹੁੰਚਣ ‘ਤੇ ਕਿਸੇ ਡਰ ਦਾ ਸਾਹਮਣਾ ਨਾ ਕਰਨਾ ਪਵੇ। ਲੋਕਾਂ ਨੇ ਸੰਧੂ ਨੂੰ ਦੱਸਿਆ ਕਿ ਕਦੇ ਵੀ ਕਿਸੇ ਚੁਣੇ ਹੋਏ ਨੁਮਾਇੰਦੇ ਨੇ ਉਨ੍ਹਾਂ ਦੀ ਸਾਰ ਨਹੀਂ ਲਈ ਹੈ। ਉਨ੍ਹਾਂ ਕਿਹਾ ਕਿ ਅੱਜ ਵੀ ਇੱਥੇ ਸੜਕਾਂ, ਸੀਵਰੇਜ, ਪੀਣ ਵਾਲੇ ਸਾਫ਼ ਪਾਣੀ ਅਤੇ ਸਟਰੀਟ ਲਾਈਟਾਂ ਦਾ ਕੋਈ ਵਧੀਆ ਪ੍ਰਬੰਧ ਨਹੀਂ ਹੈ। ਤਰਨਜੀਤ ਸਿੰਘ ਸੰਧੂ ਨੇ ਕਿਹਾ ਕਿ ਅੰਮ੍ਰਿਤਸਰ ਵਿੱਚ ਸੀਵਰੇਜ ਦੇ ਗੰਦੇ ਪਾਣੀ ਨਾਲ ਹੋਣ ਵਾਲੇ ਪ੍ਰਦੂਸ਼ਣ ਨੂੰ ਹੱਲ ਕਰਨਾ ਉਨ੍ਹਾਂ ਦੀ ਮੁੱਖ ਤਰਜੀਹ ਹੈ। ਉਨ੍ਹਾਂ ਕਿਹਾ ਕਿ ਇਸ ਦੇ ਹੱਲ ਲਈ ਆਧੁਨਿਕ ਤਕਨੀਕ ਦੀ ਵਰਤੋਂ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ, ਮੈਂ ਸਿਰਫ਼ ਇਹੀ ਕਹਾਂਗਾ ਕਿ ਜਦੋਂ ਸੰਸਦੀ ਚੋਣਾਂ ਹੋਣਗੀਆਂ ਤਾਂ ਸੋਚ ਸਮਝ ਕੇ ਵੋਟ ਕਰੋ ਅਤੇ ਜਦੋਂ ਤੁਸੀਂ ਮੈਨੂੰ ਇੱਥੋਂ ਸੰਸਦ ਮੈਂਬਰ ਬਣਾ ਕੇ ਭੇਜੋਗੇ ਤਾਂ ਮੈਂ ਭਾਰਤ ਸਰਕਾਰ ਅਤੇ ਵਿਦੇਸ਼ੀ ਤਕਨੀਕ ਦੀ ਮਦਦ ਨਾਲ ਸਮੱਸਿਆਵਾਂ ਦਾ ਹੱਲ ਕਰਾਂਗਾ।