ਜਲੰਧਰ, 20 ਅਪੈ੍ਰਲ (ਜੇ. ਐਸ. ਸੋਢੀ)-
ਜਲੰਧਰ ਤੋਂ ਮਰਹੂਮ ਸੰਸਦ ਮੈਂਬਰ ਸੰਤੋਖ ਸਿੰਘ ਦੀ ਪਤਨੀ ਕਰਮਜੀਤ ਕੌਰ ਚੌਧਰੀ ਭਾਜਪਾ ’ਚ ਸ਼ਾਮਲ ਹੋ ਗਈ ਹੈ। ਜਲੰਧਰ ਤੋਂ ਚਰਨਜੀਤ ਚੰਨੀ ਨੂੰ ਉਮੀਦਵਾਰ ਬਣਾਏ ਜਾਣ ਤੋਂ ਬਾਅਦ ਚੌਧਰੀ ਪਰਿਵਾਰ ਪਾਰਟੀ ਲੀਡਰਸ਼ਿਪ ਤੋਂ ਨਾਰਾਜ਼ ਸੀ। ਸੰਤੋਖ ਚੌਧਰੀ ਦੀ ਭਾਰਤ ਜੋੜੋ ਯਾਤਰਾ ਦੌਰਾਨ ਮੌਤ ਹੋ ਗਈ ਸੀ। ਇਸ ਤੋਂ ਬਾਅਦ ਕਰਮਜੀਤ ਕੌਰ ਨੇ ਜਲੰਧਰ ਤੋਂ ਉਪ ਚੋਣ ਲੜੀ। ਹਾਲਾਂਕਿ ਉਹ ’ਆਪ’ ਦੇ ਸੁਸ਼ੀਲ ਰਿੰਕੂ ਤੋਂ ਹਾਰ ਗਏ ਸਨ। ਕਰਮਜੀਤ ਚੌਧਰੀ ਦਾ ਪੁੱਤਰ ਫਿਲੌਰ ਤੋਂ ਵਿਧਾਇਕ ਹੈ।ਉਨ੍ਹਾਂ ਨੇ ਕੁਝ ਦਿਨ ਪਹਿਲਾਂ ਕਾਂਗਰਸ ਪਾਰਟੀ ਦੇ ਚੀਫ਼ ਵ?ਹਿਪ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ। ਇਸ ਵਾਰ ਚੌਧਰੀ ਪਰਿਵਾਰ ਜਲੰਧਰ ਤੋਂ ਟਿਕਟ ਦੀ ਮੰਗ ਕਰ ਰਿਹਾ ਸੀ ਪਰ ਕਾਂਗਰਸ ਵੱਲੋਂ ਸਾਬਕਾ ਸੀਐਮ ਚਰਨਜੀਤ ਚੰਨੀ ਨੂੰ ਮੈਦਾਨ ਵਿੱਚ ਉਤਾਰਿਆ ਗਿਆ। ਇਸ ਲਈ ਬਿਕਰਮ ਚੌਧਰੀ ਨੇ ਬਾਗੀ ਸੁਰ ਅਪਣਾਇਆ। ਇੱਕ ਹੋਰ ਖ਼ਬਰ ਮੁਤਾਬਕ ਲੋਕ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਪੰਜਾਬ ’ਚ ਇੱਕ ਤੋਂ ਬਾਅਦ ਇੱਕ ਵੱਡੇ ਝਟਕੇ ਲੱਗ ਰਹੇ ਹਨ। ਹੁਣ ਹਿਮਾਚਲ ਪ੍ਰਦੇਸ਼ ਕਾਂਗਰਸ ਦੇ ਸਹਿ ਇੰਚਾਰਜ ਤੇ ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਤੇਜਿੰਦਰ ਸਿੰਘ ਬਿੱਟੂ ਨੇ ਕਾਂਗਰਸ ਛੱਡ ਦਿੱਤੀ ਹੈ। ਉਨ੍ਹਾਂ ਨੇ ਆਪਣਾ ਅਸਤੀਫਾ ਪਾਰਟੀ ਪ੍ਰਧਾਨ ਮਲਿਕਾਰਜੁਨ ਖੜਗੇ ਨੂੰ ਭੇਜ ਦਿੱਤਾ ਹੈ। ਬਿੱਟੂ ਨੂੰ ਪ੍ਰਿਅੰਕਾ ਗਾਂਧੀ ਦਾ ਕਰੀਬੀ ਮੰਨਿਆ ਜਾਂਦਾ ਹੈ। ਦੂਜੇ ਪਾਸੇ ਪੰਜਾਬ ਦੀ ਸਿਆਸਤ ਵਿੱਚ ਭਾਜਪਾ ਇੱਕ ਵਾਰ ਫਿਰ ਵੱਡੀ ਖੇਡ ਖੇਡਣ ਜਾ ਰਹੀ ਹੈ। ਜਲੰਧਰ ਤੋਂ ਸੀਨੀਅਰ ਆਗੂ ਅਤੇ ਹਿਮਾਚਲ ਪ੍ਰਦੇਸ਼ ਕਾਂਗਰਸ ਦੇ ਸਹਿ ਇੰਚਾਰਜ ਤਜਿੰਦਰ ਸਿੰਘ ਬਿੱਟੂ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਦੱਸ ਦਈਏ ਕਿ ਤਜਿੰਦਰ ਸਿੰਘ ਬਿੱਟੂ ਗਾਂਧੀ ਪਰਿਵਾਰ ਦੇ ਬੇਹੱਦ ਨਜ਼ਦੀਕ ਰਹੇ ਹਨ। ਪਰ ਉਨ੍ਹਾਂ ਦੇ ਅਸਤੀਫੇ ਮਗਰੋਂ ਦੁਆਬਾ ਖੇਤਰ ਚ ਕਾਂਗਰਸ ਨੂੰ ਭਾਰੀ ਘਾਟਾ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇਸ ਤੋਂ ਇਲਾਵਾ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਲਈ ਵੀ ਪਰੇਸ਼ਾਨੀ ਖੜੀ ਕਰ ਸਕਦੇ ਹਨ।