ਅਨਿਲ ਜੋਸ਼ੀ ਨੇ ਅੰਮ੍ਰਿਤਸਰ ਬਾਰ ਐਸੋਸੀਏਸ਼ਨ ਵਿੱਚ ਵਕੀਲਾਂ ਨਾਲ ਕੀਤੀ ਮੀਟਿੰਗ।
ਅੰਮ੍ਰਿਤਸਰ 23 ਅਪ੍ਰੈਲ 2024 ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਅੰਮ੍ਰਿਤਸਰ ਵਿੱਚ ਮੀਟਿੰਗਾਂ ਦਾ ਦੌਰ ਤੇਜ਼ ਹੋ ਚੁੱਕਾ ਹੈ ਇਸੇ ਹੀ ਕੜੀ ਵਿੱਚ ਅੰਮ੍ਰਿਤਸਰ ਦੇ ਲੋਕ ਸਭਾ ਚੋਣਾਂ ਦੇ ਉਮੀਦਵਾਰ ਅਨਿਲ ਜੋਸ਼ੀ ਨੇ ਅੰਮ੍ਰਿਤਸਰ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਪਰਦੀਪ ਸਹਿਣੀ ਦੀ ਅਗਵਾਈ ਹੇਠ ਬਾਰ ਐਸੋਸੀਏਸ਼ਨ ਦੇ ਵਕੀਲਾਂ ਨਾਲ ਮੀਟਿੰਗ ਕੀਤੀ। ਇਸ ਮੀਟਿੰਗ ਵਿਚ ਅੰਮ੍ਰਿਤਸਰ ਦੇ ਸਮੂੰਹ ਵਕੀਲ ਹਾਜ਼ਰ ਸਨ। ਇਸ ਮੌਕੇ ਵਕੀਲਾਂ ਨਾਲ ਗੱਲਬਾਤ ਕਰਦਿਆਂ ਅਨਿਲ ਜੋਸ਼ੀ ਨੇ ਅੰਮ੍ਰਿਤਸਰ ਬਾਰ ਐਸੋਸੀਏਸ਼ਨ ਅਤੇ ਸਮੂੰਹ ਵਕੀਲ ਸਾਹਿਬਾਨਾ ਦਾ ਮੀਟਿੰਗ ਵਿੱਚ ਸ਼ਾਮਲ ਹੋਣ ਤੇ ਧੰਨਵਾਦ ਕੀਤਾ। ਅਨਿਲ ਜੋਸ਼ੀ ਨੇ ਇਸ ਮੌਕੇ ਦੱਸਿਆ ਕਿ ਉਹ ਹਮੇਸ਼ਾ ਤੋਂ ਹੀ ਆਪਣੇ ਹਲਕੇ ਦੇ ਵਿਕਾਸ ਲਈ ਵਚਨਬੱਧ ਰਹੇ ਹਨ। ਉਹਨਾਂ ਮੁਤਾਬਿਕ ਉਹ ਅੰਮ੍ਰਿਤਸਰ ਸ਼ਹਿਰ ਦੇ ਉਚ ਪੱਧਰੀ ਵਿਕਾਸ ਕਰਨਾ ਚਾਹੁੰਦਾ ਹਨ ਉਹਾਂ ਕਿਹਾ ਕਿ ਉਹਨਾਂ ਦਾ ਸੁਪਨਾ ਹੈ ਕਿ ਅੰਮ੍ਰਿਤਸਰ ਵਰਗੇ ਪਵਿੱਤਰ ਸ਼ਹਿਰ ਦਾ ਨਾਮ ਗੁੜਗਾਓਂ ਅਤੇ ਬੈਂਗਲੌਰ ਵਰਗੇ ਸ਼ਹਿਰਾਂ ਦੀ ਸੂਚੀ ਵਿਚ ਸ਼ਾਮਿਲ ਹੋਵੇ ਅਤੇ ਇਹਨਾਂ ਸ਼ਹਿਰਾਂ ਦੀ ਤਰਜ ਤੇ ਅੰਮ੍ਰਿਤਸਰ ਜਿਲ੍ਹੇ ਦਾ ਵਿਕਾਸ ਹੋ ਸਕੇ। ਓਹਨਾਂ ਇਸ ਮੌਕੇ ਵਕੀਲਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਇਸ ਵਾਰ ਸਾਰੀਆ ਪਾਰਟੀਆਂ ਵੱਲੋਂ ਅੰਮ੍ਰਿਤਸਰ ਲਈ ਕੀਤੇ ਕੰਮਾ ਦੀ ਇੱਕ ਮੈਰਿਟ ਤਿਆਰ ਕਰਨ ਅਤੇ ਉਸ ਮੈਰਿਟ ਦੇ ਅਧਾਰ ਤੇ ਹੈ ਆਪਣਾ ਵੋਟ ਪਾਉਣ। ਉਹਨਾਂ ਕਿਹਾ ਕਿ ਅੰਮ੍ਰਿਤਸਰ ਦੇ ਵਿਕਾਸ ਲਈ ਉਹਨਾਂ ਅਨੇਕਾ ਸੜਕਾਂ, ਪਾਰਕਾਂ ਅਤੇ ਅਦਾਰਿਆਂ ਦਾ ਨਿਰਮਾਣ ਕੀਤਾ ਹੈ ਲੋਕ ਉਹਨਾਂ ਵੱਲੋ ਇਲਾਕੇ ਲਈ ਕੀਤੇ ਕੰਮਾ ਨੂੰ ਜਾਣਦੇ ਹਨ । ਉਹਨਾਂ ਕਿਹਾ ਪੰਜਾਬ ਵਿੱਚ ਵੱਧ ਰਿਹਾ ਅਪਰਾਧ ਇਸ ਗੱਲ ਦਾ ਸਬੂਤ ਹੈ ਕਿ ਹਾਲੀਆ ਸੱਤਾਧਾਰੀ ਪਾਰਟੀ ਕਾਨੂੰਨ ਵਾਵਸਥਾ ਨੂੰ ਕਾਬੂ ਕਰਨ ਵਿਚ ਅਸਫਲ ਰਹੀ ਹੈ। ਉਹਨਾਂ ਕਿਹਾ ਕਿ ਇਸ ਸਮੇਂ ਪੰਜਾਬ ਨੂੰ ਸਿਰਫ ਸ਼੍ਰੋਮਣੀ ਅਕਾਲੀ ਦਲ ਅਤੇ ਸੁਖਬੀਰ ਸਿੰਘ ਬਾਦਲ ਹੀ ਮੁੜ ਤਰੱਕੀ ਦੇ ਰਾਹ ਤੇ ਲਿਆ ਸਕਦੇ ਹਨ । ਇਸ ਮੌਕੇ ਉਨ੍ਹਾਂ ਬਾਰ ਐਸੋਸੀਏਸ਼ਨ ਨੂੰ ਅਪੀਲ ਕੀਤੀ ਕਿ ਆਗਾਮੀ ਲੋਕ ਸਭਾ ਚੋਣਾਂ ਵਿੱਚ ਉਹ ਸ਼੍ਰੋਮਣੀ ਅਕਾਲੀ ਦਲ ਨੂੰ ਵੋਟ ਪਾਉਣ ਤਾਂ ਅੰਮ੍ਰਿਤਸਰ ਨੂੰ ਖੁਸ਼ਹਾਲ ਅਤੇ ਵਿਕਾਸਸ਼ੀਲ ਸ਼ਹਿਰ ਬਣਾਇਆ ਜਾ ਸਕੇ। ਇਸ ਮੋਕੇ ਤੇ ਅੰਮ੍ਰਿਤਸਰ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਪ੍ਰਦੀਪ ਸੈਣੀ ਜੀ, ਜੁਆਇੰਟ ਸੈਕਟਰੀ ਰਾਹੁਲ ਸਿੰਘ, ਵਾਈਸ ਪ੍ਰਧਾਨ ਮਨੀਸ਼ ਦੇਵਗਨ ਤੇ ਹੌਰ ਵਕੀਲ ਸਾਹਿਬਾਨ ਮੋਜੂਦ ਸਨ।